ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨ ਸੰਗਠਨਾਂ ਦੇ ਨੇਤਾਵਾਂ ਨੇ ਕਿਹਾ ਕਿ ਉਹ ਅੱਜ ਭਾਵ ਸ਼ਨੀਵਾਰ ਨੂੰ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭੁੱਖ ਹੜਤਾਲ ਕਰਨਗੇ। ਅੱਜ 30 ਜਨਵਰੀ ਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 73ਵੀਂ ਬਰਸੀ ਮੌਕੇ ਕਿਸਾਨ ‘ਸਦਭਾਵਨਾ ਦਿਹਾੜਾ’ ਮਨਾਉਣਗੇ।

ਬੀਤੇ ਦਿਨ ਸਿੰਘੂ ਬਾਰਡਰ ‘ਤੇ ਕਿਸਾਨ ਆਗੂਆਂ ਨੇ ਪ੍ਰੈੱਸ ਕਾਨਫਰੰਸ ਵਿਚ ਇਸ ਦੀ ਪੁਸ਼ਟੀ ਕੀਤੀ ਸੀ ਕਿ ਉਹ ਸਾਰੇ ਮੋਰਚਿਆਂ ‘ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਭੁੱਖ ਹੜਤਾਲ ਕਰਨਗੇ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਇਸ ਨਾਲ ਜੁੜਨ ਦੀ ਅਪੀਲ ਕੀਤੀ।

ਕਾਨਫਰੰਸ ਦੌਰਾਨ ਕਿਸਾਨ ਆਗੂ ਦਰਸ਼ਨਪਾਲ ਸਿੰਘ ਨੇ ਸਰਕਾਰ ਕੋਲੋਂ ਇੰਟਰਨੈੱਟ ਬਹਾਲੀ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਕੀਤਾ ਗਿਆ ਤਾਂ ਉਹ ਵਿਰੋਧ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਅੰਦੋਲਨ ਵਿਚ ਸ਼ਾਮਲ ਹੋਣ ਲਈ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਹੋਰ ਸੂਬਿਆਂ ਤੋਂ ਵੀ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਵੱਲ ਵੱਧ ਰਹੇ ਹਨ। ਕਿਸਾਨ ਨੇਤਾਵਾਂ ਨੇ ਕਿਹਾ ਕਿ ਸਾਰੇ ਮੁੱਖ ਸਥਾਨਾਂ ਗਾਜ਼ੀਪੁਰ, ਸਿੰਘੂ ਤੇ ਟਿਕਰੀ ਬਾਰਡਰਾਂ ‘ਤੇ ਅੰਦੋਲਨਕਾਰੀਆਂ ਦੀ ਗਿਣਤੀ ਵੱਧ ਰਹੀ ਹੈ।

ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਯੁਧਿਸ਼ਠਰ ਸਿੰਘ ਨੇ ਕਿਹਾ ਕਿ ਸਾਨੂੰ ਦੇਸ਼ ਦੇ ਤਿਰੰਗੇ ਦੇ ਸਨਮਾਨ ਸਬੰਧੀ ਕੁਝ ਕਹਿਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਅੰਦੋਲਨ ਵਿਚ ਬੈਠੇ ਕਈ ਕਿਸਾਨਾਂ ਦੇ ਬੱਚੇ ਦੇਸ਼ ਦੀਆਂ ਸਰਹੱਦਾਂ ‘ਤੇ ਲੜ ਰਹੇ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ | news source: jagbani
The post ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਕਿਸਾਨ ਅੱਜ ਕਰਨ ਜਾ ਰਹੇ ਹਨ ਇਹ ਵੱਡਾ ਕੰਮ-ਦੇਖੋ ਤਾਜ਼ਾ ਖਬਰ appeared first on Sanjhi Sath.
ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨ ਸੰਗਠਨਾਂ ਦੇ ਨੇਤਾਵਾਂ ਨੇ ਕਿਹਾ ਕਿ ਉਹ ਅੱਜ ਭਾਵ ਸ਼ਨੀਵਾਰ ਨੂੰ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭੁੱਖ ਹੜਤਾਲ ਕਰਨਗੇ। ਅੱਜ 30 ਜਨਵਰੀ ਨੂੰ …
The post ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਕਿਸਾਨ ਅੱਜ ਕਰਨ ਜਾ ਰਹੇ ਹਨ ਇਹ ਵੱਡਾ ਕੰਮ-ਦੇਖੋ ਤਾਜ਼ਾ ਖਬਰ appeared first on Sanjhi Sath.
Wosm News Punjab Latest News