Breaking News
Home / Punjab / ਮਨ ਕੀ ਬਾਤ ਚ’ ਦਿੱਲੀ ਹਿੰਸਾ ਬਾਰੇ ਪੀਐਮ ਮੋਦੀ ਨੇ ਦਿੱਤਾ ਇਹ ਵੱਡਾ ਬਿਆਨ-ਦੇਖੋ ਪੂਰੀ ਖ਼ਬਰ

ਮਨ ਕੀ ਬਾਤ ਚ’ ਦਿੱਲੀ ਹਿੰਸਾ ਬਾਰੇ ਪੀਐਮ ਮੋਦੀ ਨੇ ਦਿੱਤਾ ਇਹ ਵੱਡਾ ਬਿਆਨ-ਦੇਖੋ ਪੂਰੀ ਖ਼ਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਅੱਜ ਐਤਵਾਰ ਨੂੰ ਸਾਲ 2021 ਵਿਚ ਪਹਿਲੀ ਵਾਰ ਪ੍ਰੋਗਰਾਮ ਮਨ ਕੀ ਬਾਤ ਰਾਹੀਂ ਆਪਣੇ ਵਿਚਾਰ ਰੱਖੇ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਹਿੰਸਾ, ਕਿਸਾਨ ਅੰਦੋਲਨ, ਬਜਟ ਸਮੇਤ ਕਈ ਮੁੱਦਿਆਂ ‘ਤੇ ਗੱਲ ਕੀਤੀ।

ਪੀਐਮ ਮੋਦੀ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਖਿਲਾਫ ਇਕ ਸਾਲ ਦੀ ਜ਼ੋਰਦਾਰ ਲੜਾਈ ਤੋਂ ਬਾਅਦ ਭਾਰਤ ਅੱਜ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਣ ਮੁਹਿੰਮ ਚਲਾ ਰਿਹਾ ਹੈ, ਪਰ ਇਸ ਸਭ ਦੇ ਵਿਚਕਾਰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ‘ਤੇ ਹੋਈ ਘਟਨਾ ਕਾਰਨ ਦੇਸ਼ ਬਹੁਤ ਦੁਖੀ ਹੋਇਆ ਹੈ।

ਪ੍ਰਧਾਨ ਮੰਤਰੀ ਨੇ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 73ਵੇਂ ਐਪੀਸੋਡ ਨੂੰ ਸੰਬੋਧਨ ਕਰਦਿਆਂ ਇਹ ਵੀ ਕਿਹਾ ਕਿ ਭਾਰਤ ਅੱਜ ਕੋਰੋਨਾ ਟੀਕਾਕਰਣ ਦੇ ਮਾਮਲੇ ਵਿਚ ਸਵੈ-ਨਿਰਭਰ ਹੋ ਗਿਆ ਹੈ। ਨਵੇਂ ਸਾਲ ਵਿਚ ਜਨਵਰੀ ਮਹੀਨੇ ਦੌਰਾਨ ਮਨਾਏ ਗਏ ਤਿਉਹਾਰਾਂ ਤੇ ਹੋਰ ਘਟਨਾਵਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ, “ਇਸ ਸਭ ਦੇ ਵਿਚਾਲੇ 26 ਜਨਵਰੀ ਨੂੰ ਤਿਰੰਗੇ ਦਾ ਅਪਮਾਨ ਵੇਖ ਕੇ ਦੇਸ਼ ਬਹੁਤ ਦੁਖੀ ਹੋਇਆ।”

ਪ੍ਰਧਾਨ ਮੰਤਰੀ ਨੇ 23 ਜਨਵਰੀ ਨੂੰ ਆਜ਼ਾਦੀ ਘੁਲਾਟੀਏ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮਦਿਨ ਨੂੰ ‘ਪਰਾਕ੍ਰਮ ਦਿਵਸ’ ਦੇ ਤੌਰ ਉਤੇ ਮਨਾਉਣ ਅਤੇ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ‘ਸ਼ਾਨਦਾਰ ਪਰੇਡ’ ਦਾ ਵੀ ਜ਼ਿਕਰ ਕੀਤਾ।

ਉਨ੍ਹਾਂ ਨੇ ਆਸਟਰੇਲੀਆ ਖ਼ਿਲਾਫ਼ ਟੈਸਟ ਸੀਰੀਜ਼ ਵਿਚ ਭਾਰਤੀ ਕ੍ਰਿਕਟ ਟੀਮ ਦੀ ਜਿੱਤ ਦਾ ਵੀ ਜ਼ਿਕਰ ਕੀਤਾ। ਇਸ ਕੜੀ ਵਿਚ ਪ੍ਰਧਾਨ ਮੰਤਰੀ ਨੇ ਸੰਸਦ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਸੰਬੋਧਨ ਅਤੇ ਪਦਮ ਪੁਰਸਕਾਰਾਂ ਦੀ ਘੋਸ਼ਣਾ ਦਾ ਵੀ ਜ਼ਿਕਰ ਕੀਤਾ।news source: news18punjab

The post ਮਨ ਕੀ ਬਾਤ ਚ’ ਦਿੱਲੀ ਹਿੰਸਾ ਬਾਰੇ ਪੀਐਮ ਮੋਦੀ ਨੇ ਦਿੱਤਾ ਇਹ ਵੱਡਾ ਬਿਆਨ-ਦੇਖੋ ਪੂਰੀ ਖ਼ਬਰ appeared first on Sanjhi Sath.

ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਅੱਜ ਐਤਵਾਰ ਨੂੰ ਸਾਲ 2021 ਵਿਚ ਪਹਿਲੀ ਵਾਰ ਪ੍ਰੋਗਰਾਮ ਮਨ ਕੀ ਬਾਤ ਰਾਹੀਂ ਆਪਣੇ ਵਿਚਾਰ ਰੱਖੇ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਹਿੰਸਾ, …
The post ਮਨ ਕੀ ਬਾਤ ਚ’ ਦਿੱਲੀ ਹਿੰਸਾ ਬਾਰੇ ਪੀਐਮ ਮੋਦੀ ਨੇ ਦਿੱਤਾ ਇਹ ਵੱਡਾ ਬਿਆਨ-ਦੇਖੋ ਪੂਰੀ ਖ਼ਬਰ appeared first on Sanjhi Sath.

Leave a Reply

Your email address will not be published. Required fields are marked *