Breaking News
Home / Punjab / ਟਰੂਡੋ ਨੇ ਅਚਾਨਕ ਮੋਦੀ ਨਾਲ ਫ਼ੋਨ ਤੇ ਕੀਤੀ ਗੱਲ ਤੇ ਮੋਦੀ ਨੇ ਇਸ ਗੱਲ ਲਈ ਕਰਤੀ ਹਾਂ-ਦੇਖੋ ਪੂਰੀ ਖ਼ਬਰ

ਟਰੂਡੋ ਨੇ ਅਚਾਨਕ ਮੋਦੀ ਨਾਲ ਫ਼ੋਨ ਤੇ ਕੀਤੀ ਗੱਲ ਤੇ ਮੋਦੀ ਨੇ ਇਸ ਗੱਲ ਲਈ ਕਰਤੀ ਹਾਂ-ਦੇਖੋ ਪੂਰੀ ਖ਼ਬਰ

ਕੈਨੇਡਾ ਦੇ ਪ੍ਰਧਾਨ ਮੰਤਰੀ ਵਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਦਿੱਤੇ ਬਿਆਨ ਤੋਂ ਬਾਅਦ ਭਾਰਤ ਨੇ ਸਖ਼ਤ ਨਾਰਾਜ਼ਗੀ ਪ੍ਰਗਟਾਈ ਸੀ ਤੇ ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਇਸ ਨਾਲ ਦੋਹਾਂ ਦੇਸ਼ਾਂ ਦੇ ਦੋ-ਪੱਖੀ ਸਬੰਧ ਖ਼ਰਾਬ ਹੋ ਸਕਦੇ ਹਨ। ਭਾਰਤ ਨੇ ਕਿਹਾ ਸੀ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਇਕ ਅੰਦਰੂਨੀ ਮੁੱਦੇ ‘ਤੇ ਟਿੱਪਣੀ ਕੀਤੀ ਹੈ, ਇਸ ਮਗਰੋਂ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ਵਿਚ ਖ਼ੱਟਾਸ ਆਉਣ ਦੀ ਗੱਲ ਆਖੀ ਜਾ ਰਹੀ ਸੀ ਪਰ ਬੁੱਧਵਾਰ ਨੂੰ ਦੋਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਵਿਚਕਾਰ ਹੋਈ ਗੱਲਬਾਤ ਮਗਰੋਂ ਸਥਿਤੀ ਬਦਲਦੀ ਦਿਖਾਈ ਦੇ ਰਹੀ ਹੈ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਗਈ ‌। ਇਸ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਟਰੂਡੋ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਭਾਰਤ ਵਿਚ ਬਣਾਈ ਜਾ ਰਹੀ ਕਰੋਨਾ ਵੈਕਸੀਨ ਦੀਆਂ ਖੁਰਾਕਾਂ ਜੋ ਐਸਟ੍ਰਾਜੈਨੇਕਾ (AstraZeneka) ਅਤੇ ਸੀਰਮ ਇੰਸਟੀਚਿਊਟ ਵੱਲੋਂ ਰਲ਼ ਕੇ ਤਿਆਰ ਕੀਤੀਆਂ ਜਾ ਰਹੀਆਂ ਹਨ, ਨੂੰ ਕੈਨੇਡਾ ਵਿਚ ਮੁਹੱਈਆ ਕਰਵਾਉਣ ਲਈ ਮਦਦ ਕੀਤੀ ਜਾਵੇਗੀ।

ਦੱਸ ਦਈਏ ਕਿ ਇਸ ਸਮੇਂ ਕੋਰੋਨਾ ਖੁਰਾਕਾਂ ਦੀ ਕਮੀ ਕਾਰਨ ਟਰੂਡੋ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਅਜਿਹੇ ਵਿਚ ਭਾਰਤ ਕੈਨੇਡਾ ਦੀ ਮਦਦ ਕਰਨ ਜਾ ਰਿਹਾ ਹੈ।

ਕੈਨੇਡਾ ਵਿਖੇ ਫਾਈਜ਼ਰ ਅਤੇ ਮੋਡੇਰਨਾ ਦੇ ਟੀਕਿਆਂ ਦੀ ਡਿਲੀਵਰੀ ਤੈਅ ਮਾਤਰਾ ਵਿਚ ਨਾ ਹੋਣ ਕਰਕੇ ਕੈਨੇਡਾ ਐਸਟ੍ਰਾਜੈਨੇਕਾ ਦੇ ਟੀਕੇ ਨੂੰ ਵੀ ਜਲਦ ਹੀ ਹਰੀ ਝੰਡੀ ਦੇ ਸਕਦਾ ਹੈ, ਜਿਸ ਨਾਲ ਕੈਨੇਡਾ ਦਾ 20 ਮਿਲੀਅਨ ਖੁਰਾਕਾਂ ਦਾ ਇਕਰਾਰ ਹੋਇਆ ਹੈ ‌। ਇਸ ਦੇ ਨਾਲ ਹੀ ਗਲੋਬਲ ਆਰਥਿਕ ਰਿਕਵਰੀ ਅਤੇ ਜੀ- 7 ਦੇ ਮੁੱਦਿਆਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਹੈ।

ਇਹ ਵੀ ਦੱਸਣਾ ਬਣਦਾ ਹੈ ਕਿ ਕੋਰੋਨਾ ਵੈਕਸੀਨ ਦੀ ਕੈਨੇਡਾ ਵਿਚ ਆ ਰਹੀ ਕਮੀ ਕਾਰਨ ਜਸਟਿਨ ਟਰੂਡੋ ਦੀ ਆਲੋਚਨਾ ਹੋ ਰਹੀ ਸੀ ਕਿ ਉਨ੍ਹਾਂ ਵਲੋਂ ਕੀਤਾ ਗਿਆ ਵਾਅਦਾ ਪੂਰਾ ਨਹੀਂ ਹੋ ਰਿਹਾ ਤੇ ਕੈਨੇਡਾ ਵੈਕਸੀਨ ਲਾਉਣ ਦੇ ਮਾਮਲੇ ਵਿਚ ਪਿੱਛੜਦਾ ਜਾ ਰਿਹਾ ਸੀ ।news source: jagbani

The post ਟਰੂਡੋ ਨੇ ਅਚਾਨਕ ਮੋਦੀ ਨਾਲ ਫ਼ੋਨ ਤੇ ਕੀਤੀ ਗੱਲ ਤੇ ਮੋਦੀ ਨੇ ਇਸ ਗੱਲ ਲਈ ਕਰਤੀ ਹਾਂ-ਦੇਖੋ ਪੂਰੀ ਖ਼ਬਰ appeared first on Sanjhi Sath.

ਕੈਨੇਡਾ ਦੇ ਪ੍ਰਧਾਨ ਮੰਤਰੀ ਵਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਦਿੱਤੇ ਬਿਆਨ ਤੋਂ ਬਾਅਦ ਭਾਰਤ ਨੇ ਸਖ਼ਤ ਨਾਰਾਜ਼ਗੀ ਪ੍ਰਗਟਾਈ ਸੀ ਤੇ ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਇਸ ਨਾਲ …
The post ਟਰੂਡੋ ਨੇ ਅਚਾਨਕ ਮੋਦੀ ਨਾਲ ਫ਼ੋਨ ਤੇ ਕੀਤੀ ਗੱਲ ਤੇ ਮੋਦੀ ਨੇ ਇਸ ਗੱਲ ਲਈ ਕਰਤੀ ਹਾਂ-ਦੇਖੋ ਪੂਰੀ ਖ਼ਬਰ appeared first on Sanjhi Sath.

Leave a Reply

Your email address will not be published. Required fields are marked *