ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਿੱਖਿਆ ਮਹਿਕਮੇ ਵੱਲੋਂ ਸੂਬੇ ਦੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ, ਜੋ ਕਿ 22 ਫਰਵਰੀ, 2021 ਤੋਂ ਲਾਗੂ ਹੋਵੇਗਾ। ਸਿੰਗਲਾ ਨੇ ਦੱਸਿਆ ਕਿ ਸੋਮਵਾਰ ਤੋਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਹੋਵੇਗਾ, ਜਦੋਂ ਕਿ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ ਤੋਂ 3.20 ਤੱਕ ਖੁੱਲ੍ਹਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਪਿਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਿਰ ਤੋਂ ਸਕੂਲ ਖੋਲ੍ਹਣ ਦੇ ਫ਼ੈਸਲੇ ਦਾ ਸਮਰਥਨ ਕੀਤਾ ਕਿਉਂਕਿ ਉਨ੍ਹਾਂ ਦੀ ਸਰਕਾਰ ਨੇ ਮਹਾਮਾਰੀ ਦੌਰਾਨ ਸੁਰੱਖਿਆ ਉਪਾਵਾਂ ਦਾ ਪੂਰੀ ਤਰ੍ਹਾਂ ਪਾਲਣ ਕਰਦੇ ਹੋਏ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਸੀ।

ਉਨ੍ਹਾਂ ਕਿਹਾ ਕਿ ਇਹ ਸਲਾਨਾ ਪ੍ਰੀਖਿਆਵਾਂ ਤੋਂ ਪਹਿਲਾਂ ਫਾਈਨਲ ਰਵੀਜ਼ਨ ਦਾ ਸਮਾਂ ਹੈ ਅਤੇ ਇਸ ਲਈ ਮਾਤਾ-ਪਿਤਾ ਅਤੇ ਅਧਿਆਪਕਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਮੰਗ ਨੂੰ ਮਨਜ਼ੂਰ ਕਰਦੇ ਹੋਏ ਮਹਿਕਮੇ ਨੇ ਸਕੂਲਾਂ ਦੇ ਸਮੇਂ ਨੂੰ ਬਦਲਣ ਦਾ ਫ਼ੈਸਲਾ ਕੀਤਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਿੱਖਿਆ ਮਹਿਕਮੇ ਵੱਲੋਂ ਸੂਬੇ ਦੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ, ਜੋ ਕਿ 22 …
Wosm News Punjab Latest News