ਪੰਜਾਬ ਦੇ ਮੌਸਮ ਲਈ ਆਉਣ ਵਾਲੇ 4 ਦਿਨਾਂ ਦੌਰਾਨ ਕਾਫੀ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਦਰਅਸਲ ਰਾਜਸਥਾਨ ਵਿਚ ਧੂੜ ਭਰੀ ਹਨ੍ਹੇਰੀ ਚੱਲਣ ਨਾਲ ਪੰਜਾਬ ਦੇ ਅਸਮਾਨ ਵਿਚ ਵੀ ਧੂੜ ਦਾ ਗੁਬਾਰ ਚੜ੍ਹਿਆ ਰਹੇਗਾ। ਮੌਸਮ ਵਿਭਾਗ ਦੇ ਮਾਹਰਾਂ ਅਨੁਸਾਰ ਹਿਮਾਚਲ ਵਿਚ ਮੀਂਹ ਪੈਣ ਕਾਰਣ ਪੰਜਾਬ ਵਿਚ ਵੀ ਬੱਦਲ ਛਾਏ ਰਹਿ ਸਕਦੇ ਹਨ।

ਇਸ ਤੋਂ ਇਲਾਵਾ ਹਿਮਾਚਲ ਨਾਲ ਲੱਗਦੇ ਕੁੱਝ ਇਲਾਕਿਆਂ ਵਿਚ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦਰਮਿਆਨ ਰਾਤ ਦੇ ਤਾਪਮਾਨ ਵਿਚ ਗਿਰਾਵਟ ਜਾਰੀ ਰਹੇਗੀ।ਇਥੇ ਇਹ ਵੀ ਦੱਸਣਯੋਗ ਹੈ ਕਿ ਸ਼ਨੀਵਾਰ-ਐਤਵਾਰ ਤੜਕੇ ਜਲੰਧਰ ਅਤੇ ਕਪੂਰਥਲਾ ਵਿਚ ਪਾਰਾ ਡਿੱਗ ਕੇ 9.4 ਡਿਗਰੀ ਸੈਲਸੀਅਸ ’ਤੇ ਪਹੁੰਚ ਗਿਆ ਸੀ।

ਇਸ ਤੋਂ ਇਲਾਵਾ ਦੂਜਾ ਸਭ ਤੋਂ ਠੰਡੀ ਰਾਤ ਵਾਲਾ ਜ਼ਿਲ੍ਹਾ ਅੰਮ੍ਰਿਤਸਰ ਰਿਹਾ, ਇੱਥੇ ਪਾਰਾ 11.1 ਡਿਗਰੀ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅਗਲੇ 4 ਦਿਨ ਬੱਦਲ ਛਾਏ ਰਹਿਣ ਨਾਲ ਪੰਜਾਬ ਵਾਸੀਆਂ ਨੂੰ ਗਰਮੀ ਤੋਂ ਰਾਹਤ ਜ਼ਰੂਰ ਮਿਲੇਗੀ। ਐਤਵਾਰ ਨੂੰ ਪੰਜਾਬ ਵਿਚ ਔਸਤ ਤਾਪਮਾਨ 34 ਡਿਗਰੀ ਰਿਹਾ ਪਰ ਲਗਾਤਾਰ ਚੱਲ ਰਹੀਆਂ ਪੱਛਮੀ ਹਵਾਵਾਂ ਨਾਲ ਠੰਡਕ ਰਹੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਮੌਸਮ ਲਈ ਆਉਣ ਵਾਲੇ 4 ਦਿਨਾਂ ਦੌਰਾਨ ਕਾਫੀ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਦਰਅਸਲ ਰਾਜਸਥਾਨ ਵਿਚ ਧੂੜ ਭਰੀ ਹਨ੍ਹੇਰੀ ਚੱਲਣ ਨਾਲ ਪੰਜਾਬ ਦੇ ਅਸਮਾਨ ਵਿਚ ਵੀ ਧੂੜ …
Wosm News Punjab Latest News