ਪੰਜਾਬ ’ਚ ਕਣਕ ਦੀ ਸਿੱਧੀ ਅਦਾਇਗੀ ਦੇ ਰੇੜਕੇ ਦਰਮਿਆਨ ਕਣਕ ਦੀ ਖਰੀਦ ਅੱਜ ਸ਼ਨਿੱਚਰਵਾਰ ਤੋਂ ਸ਼ੁਰੂ ਹੋ ਰਹੀ ਹੈ।ਪੰਜਾਬ ਸਰਕਾਰ ਨੇ 130 ਮੀਟਰਿਕ ਟਨ ਕਣਕ ਦੀ ਖਰੀਦ ਲਈ ਪ੍ਰਬੰਧ ਮੁਕੰਮਲ ਕਰ ਲਏ ਹਨ। ਬੇਸ਼ੱਕ ਪੰਜਾਬ ’ਚ ਹੁਣ ਜਿਣਸ ਦੀ ਸਿੱਧੀ ਅਦਾਇਗੀ ਲਈ ਰਾਹ ਪੱਧਰਾ ਹੋ ਗਿਆ ਹੈ, ਪਰ ਖਰੀਦ ਦੇ ਪਹਿਲੇ ਦਿਨ ਹੀ ਆੜ੍ਹਤੀਆਂ ਵੱਲੋਂ ਹੜਤਾਲ ’ਤੇ ਚਲੇ ਜਾਣ ਦੇ ਐਲਾਨ ਨੇ ਪੰਜਾਬ ਸਰਕਾਰ ਲਈ ਕਸੂਤੀ ਸਥਿਤੀ ਬਣਾ ਦਿੱਤੀ ਹੈ। ਨਵੇਂ ਹਾਲਾਤਾਂ ’ਚ ਸਰਕਾਰੀ ਖਰੀਦ ਐਤਵਾਰ ਨੂੰ ਸ਼ੁਰੂ ਹੋਣ ਦੇ ਆਸਾਰ ਜਾਪ ਰਹੇ ਹਨ।

ਉਧਰ, ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਵਿਚ ਸਾਰੀਆਂ 154 ਮਾਰਕੀਟ ਕਮੇਟੀਆਂ ਵਿਚ ਕੋਵਿਡ ਟੀਕਾਕਰਨ ਕੈਂਪ ਸਥਾਪਤ ਕੀਤੇ ਗਏ ਹਨ ਤਾਂ ਕਿ ਅਨਾਜ ਮੰਡੀਆਂ ਵਿਚ ਆਉਣ ਵਾਲੇ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਕੋਵਿਡ ਤੋਂ ਬਚਾਅ ਦਾ ਟੀਕਾ ਲਾਇਆ ਜਾ ਸਕੇ।

ਕੋਵਿਡ ਸਬੰਧੀ ਸੁਰੱਖਿਆ ਉਪਾਵਾਂ ਲਈ 5600 ਅਧਿਕਾਰੀਆਂ/ਕਰਮਚਾਰੀਆਂ ਨੂੰ 10,000 ਮਾਸਕ (ਐਨ-95) ਅਤੇ ਸੈਨੇਟਾਈਜ਼ਰਾਂ ਦੀਆਂ 10,000 ਬੋਤਲਾਂ ਮੁਹੱਈਆ ਕਰਵਾਈਆਂ ਗਈਆਂ ਹਨ ਜਦੋਂ ਕਿ ਕਿਸਾਨਾਂ ਲਈ ਇਕ ਲੱਖ ਮਾਸਕ ਅਤੇ 35,000 ਲਿਟਰ ਸੈਨੇਟਾਈਜ਼ਰ ਦਾ ਇੰਤਜ਼ਾਮ ਕੀਤਾ ਗਿਆ ਹੈ।

ਪੰਜਾਬ ਵਿਚ ਐਤਕੀਂ 3920 ਮੰਡੀਆਂ ਬਣਾਈਆਂ ਗਈਆਂ ਹਨ। ਪੰਜਾਬ ਦੇ ਸੱਤ ਜ਼ਿਲ੍ਹਿਆਂ ਸੰਗਰੂਰ, ਮਾਨਸਾ, ਪਟਿਆਲਾ, ਫਤਹਿਗੜ੍ਹ ਸਾਹਿਬ, ਮੁਹਾਲੀ, ਲੁਧਿਆਣਾ ਤੇ ਬਰਨਾਲਾ ’ਚ ਹੁਣ ਤੱਕ 3135 ਮੀਟਰਿਕ ਟਨ ਕਣਕ ਪੁੱਜ ਚੁੱਕੀ ਹੈ।

ਪਿਛਲੇ ਸਾਲ 9 ਅਪਰੈਲ ਤੱਕ 43.89 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ। ਐਤਕੀਂ ਕਣਕ ਦੀ ਖਰੀਦ ਦਸ ਦਿਨ ਪਛੜ ਕੇ ਸ਼ੁਰੂ ਹੋ ਰਹੀ ਹੈ, ਜੋ ਕਿ 31 ਮਈ ਤੱਕ ਚੱਲਣੀ ਹੈ।
ਪੰਜਾਬ ’ਚ ਕਣਕ ਦੀ ਸਿੱਧੀ ਅਦਾਇਗੀ ਦੇ ਰੇੜਕੇ ਦਰਮਿਆਨ ਕਣਕ ਦੀ ਖਰੀਦ ਅੱਜ ਸ਼ਨਿੱਚਰਵਾਰ ਤੋਂ ਸ਼ੁਰੂ ਹੋ ਰਹੀ ਹੈ।ਪੰਜਾਬ ਸਰਕਾਰ ਨੇ 130 ਮੀਟਰਿਕ ਟਨ ਕਣਕ ਦੀ ਖਰੀਦ ਲਈ ਪ੍ਰਬੰਧ ਮੁਕੰਮਲ …
Wosm News Punjab Latest News