ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਸਾਨ ਵੀਰਾਂ ਨੂੰ ਇੱਕ ਅਪੀਲ ਕੀਤੀ ਹੈ ਕਿ ਕਿਸਾਨ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੀ ਇਕ ਮਰਲਾ ਕਣਕ ਪਹਿਲਾ ਹੀ ਕੱਟ ਲੈਣ। ਖੇਤ ਵਿੱਚ ਲੱਗੇ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿੱਲਾ ਕੀਤਾ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਵੀ ਡਿੱਗ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ ।

ਖਪਤਕਾਰ ਬਿਜਲੀ ਦੀਆਂ ਤਾਰਾਂ ਢਿੱਲੀਆਂ ਜਾਂ ਨੀਵੀਆਂ ਜਾਂ ਕਿਤੇ ਵੀ ਅੱਗ ਲੱਗਣ/ਬਿਜਲੀ ਦੇ ਸਪਾਰਕਿੰਗ ਸਬੰਧੀ ਸੂਚਨਾ 96461-06835/96461-06836 ਉਤੇ ਦੇਣ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਬੁਲਾਰੇ ਨੇ ਬਿਜਲੀ ਖਪਤਕਾਰਾਂ ਨੂੰ ਸੂਚਿਤ ਕੀਤਾ ਹੈ

ਕਿ ਜੇਕਰ ਪੰਜਾਬ ਵਿੱਚ ਕਿਤੇ ਵੀ ਬਿਜਲੀ ਦੀਆਂ ਤਾਰਾਂ ਢਿਲੀਆਂ ਜਾਂ ਨੀਵੀਆਂ ਜਾਂ ਕਿਤੇ ਵੀ ਅੱਗ ਲੱਗਣ/ਬਿਜਲੀ ਦੇ ਸਪਾਰਕਿੰਗ ਸਬੰਧੀ ਸੂਚਨਾ ਖਪਤਕਾਰ ਤੁਰੰਤ ਨੇੜੇ ਦੇ ਉਪ ਮੰਡਲ ਦਫ਼ਤਰ/ਸ਼ਿਕਾਇਤ ਘਰ ਦੇ ਨਾਲ ਨਾਲ ਕੰਟਰੋਲ ਰੂਮ ਨੰਬਰਜ਼ 96461-06835/96461-06836 ਉਤੇ ਦੇਣ।

ਵਟਸਐਪ ਨੰਬਰ 96461-06835 ਉਤੇ ਬਿਜਲੀ ਦੀਆਂ ਢਿਲੀਆਂ ਤਾਰਾਂ ਜਾ ਨੀਵੀਆਂ ਜਾ ਅੱਗ ਲੱਗਣ /ਬਿਜਲੀ ਦੀ ਸਪਾਰਕਿੰਗ ਦੀਆਂ ਤਸਵੀਰਾਂ ਸਮੇਤ ਲੋਕੇਸ਼ਨ ਪਾ ਕੇ ਭੇਜੀ ਜਾਵੇ। ਬੁਲਾਰੇ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਤ ਨੂੰ ਕਮਬਾਈਨ ਦੀ ਵਰਤੋਂ ਨਾ ਕਰਨ।
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਸਾਨ ਵੀਰਾਂ ਨੂੰ ਇੱਕ ਅਪੀਲ ਕੀਤੀ ਹੈ ਕਿ ਕਿਸਾਨ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੀ ਇਕ ਮਰਲਾ ਕਣਕ ਪਹਿਲਾ ਹੀ ਕੱਟ ਲੈਣ। ਖੇਤ ਵਿੱਚ ਲੱਗੇ …
Wosm News Punjab Latest News