ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਵਿਖੇ ਨਿਊ ਮੋਤੀ ਬਾਗ ਪੈਲੇਸ ਦੇ ਘਿਰਾਓ ਲਈ ਜਾ ਰਹੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਕਾਰਕੁਨਾਂ ਉਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਇਸ ਤੋਂ ਭੜਕੇ ਅਧਿਆਪਕਾਂ ਨੇ ਨਹਿਰ ਵਿਚ ਛਾਲਾਂ ਮਾਰ ਦਿੱਤੀਆਂ।

ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇਨ੍ਹਾਂ ਅਧਿਆਪਕਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਇਕ ਤੋਂ ਬਾਅਦ ਅਧਿਆਪਕ ਨਹਿਰ ਵਿਚ ਛਾਲ ਮਾਰ ਰਹੇ ਹਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਵਿਖੇ ਨਿਊ ਮੋਤੀ ਬਾਗ ਪੈਲੇਸ ਦੇ ਘਿਰਾਓ ਲਈ ਜਾ ਰਹੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਕਾਰਕੁਨਾਂ ਉਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਕੁਝ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਵੀ ਲੈ ਲਿਆ, ਜਿਨ੍ਹਾਂ ’ਚ ਕੁਝ ਬੇਰੁਜ਼ਗਾਰ ਮਹਿਲਾਵਾਂ ਵੀ ਹਨ।

ਬੇਰੁਜ਼ਗਾਰ ਅਧਿਆਪਕ ਰੁਜ਼ਗਾਰ ਪ੍ਰਾਪਤੀ ਲਈ ਪਿਛਲੇ ਕਾਫੀ ਚਿਰ ਤੋਂ ਸੰਘਰਸ਼ ਕਰ ਰਹੇ ਹਨ। ਅੱਜ ਪੈਲੇਸ ਦੇ ਘਿਰਾਓ ਦਾ ਪ੍ਰੋਗਰਾਮ ਰੱਖਿਆ ਹੋਇਆ ਸੀ। ਬੇਰੁਜ਼ਗਾਰ ਠੀਕਰੀਵਾਲਾ ਚੌਕ ਤੋਂ ਪੈਲੇਸ ਵੱਲ ਵਧੇ ਤਾਂ ਰਸਤੇ ਵਿਚ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਲਾਠੀਚਾਰਜ ਸ਼ੁਰੂ ਕਰ ਦਿੱਤਾ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਵਿਖੇ ਨਿਊ ਮੋਤੀ ਬਾਗ ਪੈਲੇਸ ਦੇ ਘਿਰਾਓ ਲਈ ਜਾ ਰਹੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਕਾਰਕੁਨਾਂ ਉਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਇਸ ਤੋਂ …
Wosm News Punjab Latest News