ਨੈਸ਼ਨਲ ਕੈਰੀਅਰ ਏਅਰ ਇੰਡੀਆ 17 ਮਈ ਤੋਂ ਯੁਨਾਈਟਡ ਕਿੰਗਡਮ(UK) ਲਈ ਉਡਾਣਾਂ ਦੁਬਾਰਾ ਸ਼ੁਰੂ ਕਰਨ ਜਾ ਰਹੀ ਹੈ। ਦਰਅਸਲ, ਯੂ.ਕੇ. ਸਰਕਾਰ ਦੇ ਫ਼ੈਸਲੇ ਤੋਂ ਬਾਅਦ ਏਅਰ ਲਾਈਨ ਨੇ ਯੂ.ਕੇ. ਲਈ ਉਡਾਣਾਂ ਮੁਅੱਤਲ ਕਰ ਦਿੱਤੀਆਂ ਸਨ। ਬ੍ਰਿਟਿਸ਼ ਸਰਕਾਰ ਨੇ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਭਾਰਤ ਨੂੰ ਲਾਲ ਸੂਚੀ ਵਿਚ ਸ਼ਾਮਲ ਕੀਤਾ ਸੀ।

ਏਅਰ ਇੰਡੀਆ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੱਤੀ ਕਿ ਉਹ 17 ਮਈ ਤੋਂ ਲੰਡਨ ਦੇ ਹੀਥਰੋ ਹਵਾਈ ਅੱਡੇ ਤੋਂ ਮੁੰਬਈ ਲਈ ਉਡਾਣਾਂ ਸ਼ੁਰੂ ਕਰੇਗੀ। 18,23,25 ਅਤੇ 30 ਮਈ ਨੂੰ ਉਡਾਣਾਂ ਦਾ ਸੰਚਾਲਨ ਨਹੀਂ ਹੋਵੇਗਾ। ਜਿਹੜੇ ਯਾਤਰੀਆਂ ਨੇ ਇਨ੍ਹਾਂ ਤਾਰੀਖਾਂ ਲਈ ਬੁਕਿੰਗ ਕਰਵਾਈ ਹੋਈ ਹੈ, ਉਨ੍ਹਾਂ ਯਾਤਰੀਆਂ ਨੂੰ ਆਪਣੀਆਂ ਟਿਕਟਾਂ ਰੱਦ ਕਰਵਾਉਣੀਆਂ ਪੈਣਗੀਆਂ।

ਇਸ ਦੇ ਨਾਲ ਹੀ ਏਅਰ ਇੰਡੀਆ ਨੇ ਜਾਣਕਾਰੀ ਦਿੱਤੀ ਹੈ ਕਿ ਮੁੰਬਈ ਤੋਂ ਲੰਡਨ ਲਈ 16 ਮਈ ਤੋਂ 30 ਮਈ ਤੱਕ ਨੂੰ ਉਡਾਣ ਦਾ ਸੰਚਾਲਨ ਕੀਤਾ ਜਾਵੇਗਾ। 17,19,24 ਅਤੇ 26 ਮਈ ਨੂੰ ਮੁੰਬਈ ਤੋਂ ਲੰਡਨ ਲਈ ਉਡਾਣ ਦਾ ਸੰਚਾਲਨ ਨਹੀਂ ਹੋਵੇਗਾ। ਇਸ ਲਈ ਜਿਹੜੇ ਯਾਤਰੀਆਂ ਨੇ ਇਨ੍ਹਾਂ ਤਾਰੀਖਾਂ ਵਿਚ ਬੁਕਿੰਗ ਕਰਵਾਈ ਹੈ ਉਹ ਜਾਂ ਤਾਂ ਟਿਕਟ ਰੱਦ ਕਰਵਾ ਸਕਦੇ ਹਨ ਜਾਂ ਫਿਰ ਉਡਾਣ ਦੀ ਤਾਰੀਖ਼ ਬਦਲਵਾ ਸਕਦੇ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਨੈਸ਼ਨਲ ਕੈਰੀਅਰ ਏਅਰ ਇੰਡੀਆ 17 ਮਈ ਤੋਂ ਯੁਨਾਈਟਡ ਕਿੰਗਡਮ(UK) ਲਈ ਉਡਾਣਾਂ ਦੁਬਾਰਾ ਸ਼ੁਰੂ ਕਰਨ ਜਾ ਰਹੀ ਹੈ। ਦਰਅਸਲ, ਯੂ.ਕੇ. ਸਰਕਾਰ ਦੇ ਫ਼ੈਸਲੇ ਤੋਂ ਬਾਅਦ ਏਅਰ ਲਾਈਨ ਨੇ ਯੂ.ਕੇ. ਲਈ ਉਡਾਣਾਂ …
Wosm News Punjab Latest News