ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿੱਤੀ ਲਾਭ ਦੀ 8ਵੀਂ ਕਿਸ਼ਤ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM-KISAN) ਸਕੀਮ ਤਹਿਤ 14 ਮਈ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਜਾਰੀ ਕਰਨਗੇ।

ਇਸ ਨਾਲ 9.5 ਕਰੋੜ ਤੋਂ ਵੱਧ ਲਾਭਪਾਤਰੀ ਕਿਸਾਨ ਪਰਿਵਾਰਾਂ ਨੂੰ 19,000 ਕਰੋੜ ਰੁਪਏ ਪ੍ਰਧਾਨ ਮੰਤਰੀ ਇਸ ਸਮਾਗਮ ਦੌਰਾਨ ਖਾਤਿਆਂ ਵਿੱਚ ਟਰਾਂਸ਼ਫਰ ਕਰਨਗੇ। ਪੀਐੱਮ ਮੋਦੀ ਇਸ ਵੇਲੇ ਕਿਸਾਨੀ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ। ਇਸ ਮੌਕੇ ਕੇਂਦਰੀ ਖੇਤੀਬਾੜੀ ਮੰਤਰੀ ਵੀ ਮੌਜੂਦ ਰਹਿਣਗੇ।

ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੇ ਤਹਿਤ ਯੋਗ ਲਾਭਪਾਤਰੀ ਕਿਸਾਨ ਪਰਿਵਾਰਾਂ ਨੂੰ 6000 / – ਪ੍ਰਤੀ ਸਾਲ ਪ੍ਰਦਾਨ ਕੀਤੀ ਜਾਂਦੀ ਹੈ। ਜਿਸ ਤਹਿਤ ਹਰੇਕ ਕਿਸਾਨ ਪਰਿਵਾਰ ਨੂੰ 4-ਮਾਸਿਕ ਕਿਸ਼ਤਾਂ ਵਿਚ 2000 / – ਰੁਪਏ ਦਿੰਦੀ ਹੈ।

ਇਹ ਫੰਡ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤਾ ਜਾਂਦਾ ਹੈ। ਇਸ ਯੋਜਨਾ ਵਿੱਚ ਹੁਣ ਤੱਕ 1.15 ਲੱਖ ਕਰੋੜ ਰੁਪਏ ਕਿਸਾਨ ਪਰਿਵਾਰਾਂ ਨੂੰ ਤਬਦੀਲ ਕੀਤੇ ਜਾ ਚੁੱਕੇ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿੱਤੀ ਲਾਭ ਦੀ 8ਵੀਂ ਕਿਸ਼ਤ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM-KISAN) ਸਕੀਮ ਤਹਿਤ 14 ਮਈ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਜਾਰੀ ਕਰਨਗੇ। ਇਸ …
Wosm News Punjab Latest News