ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅਜਿਹੇ ਪ੍ਰਾਈਵੇਟ ਹਸਪਤਾਲਾਂ ਨੂੰ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ, ਜਿਹੜੇ ਕੋਵਿਡ-19 ਮਰੀਜ਼ਾਂ ਦੇ ਇਲਾਜ ਨੂੰ ਲੈ ਕੇ ਓਵਰਚਾਰਜਿੰਗ ਕਰਕੇ ਨਿੱਜੀ ਲਾਭ ਲੈਣ ਵਿਚ ਲੱਗੇ ਹੋਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕੋਰੋਨਾ ਵਾਇਰਸ ਪੀੜਤ ਮਰੀਜ਼ਾਂ ਦਾ ਸ਼ੋਸ਼ਣ ਕਰਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਐਪੀਡੈਮਿਕ ਡਿਜ਼ੀਜ਼ ਐਕਟ ਅਧੀਨ ਉਨ੍ਹਾਂ ਵਿਰੁੱਧ ਜਿੱਥੇ ਸਖ਼ਤ ਕਾਰਵਾਈ ਕਰੇਗੀ, ਉਥੇ ਹੀ ਸਰਕਾਰ ਕੋਲ ਅਜਿਹੇ ਹਸਪਤਾਲਾਂ ਨੂੰ ਬੰਦ ਕਰਨ ਜਾਂ ਟੇਕਓਵਰ ਕਰਨ ਦਾ ਅਧਿਕਾਰ ਹੈ।

ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ, ਜਿਨ੍ਹਾਂ ਵਿਚ ਪ੍ਰਾਈਵੇਟ ਹਸਪਤਾਲ ਸਰਕਾਰ ਵੱਲੋਂ ਕੋਵਿਡ ਦੇ ਇਲਾਜ ਲਈ ਨਿਰਧਾਰਿਤ ਕੀਤੇ ਰੇਟਾਂ ਤੋਂ ਜ਼ਿਆਦਾ ਵਸੂਲ ਕੇ ਮਰੀਜ਼ਾਂ ਨੂੰ ਠੱਗ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸਾਰੇ ਪ੍ਰਾਈਵੇਟ ਹਸਪਤਾਲ ਵਿਚ ਕਿਸੇ ਵੀ ਮਰੀਜ਼ ਦੀ ਮਜਬੂਰੀ ਦਾ ਫਾਇਦਾ ਨਹੀਂ ਉਠਾਉਣਗੇ।

ਅਜਿਹਾ ਕਰਨ ਵਾਲੇ ਡਿਫਾਲਟਰ ਹਸਪਤਾਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਇਲਾਵਾ ਸਰਕਾਰ ਹੋਰ ਕੋਈ ਰਸਤਾ ਨਹੀਂ ਬਚੇਗਾ।ਘਨਸ਼ਾਮ ਥੋਰੀ ਨੇ ਕਿਹਾ ਕਿ ਸੂਬਾ ਅਤੇ ਜ਼ਿਲ੍ਹਾ ਪੱਧਰੀ ਕਮੇਟੀ ਜਲਦ ਪ੍ਰਾਈਵੇਟ ਹਸਪਤਾਲਾਂ ਵੱਲੋਂ ਕਰਵਾਏ ਗਏ ਕੋਵਿਡ ਮਰੀਜ਼ਾਂ ਦੇ ਇਲਾਜ ਲਈ ਵਿਸਤ੍ਰਿਤ ਆਡਿਟ ਕਰੇਗੀ।

ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ਼ ਨੇ ਇਸ ਮੁਸ਼ਕਲ ਸਮੇਂ ਦੌਰਾਨ ਤਨ-ਮਨ ਨਾਲ ਲੋਕਾਂ ਦੀ ਸੇਵਾ ਕਰਕੇ ਇਕ ਬਿਹਤਰੀਨ ਮਿਸਾਲ ਕਾਇਮ ਕੀਤੀ ਹੈ ਪਰ ਸਿਸਟਮ ਵਿਚ ਕੁਝ ਅਜਿਹੇ ਵਿਅਕਤੀ ਵੀ ਹਨ, ਜਿਹੜੇ ਹਾਲਾਤ ਦਾ ਨਾਜਾਇਜ਼ ਫਾਇਦਾ ਉਠਾ ਕੇ ਲੋਕਾਂ ਨੂੰ ਧੋਖਾ ਦੇ ਰਹੇ ਹਨ।

ਉਨ੍ਹਾਂ ਅਜਿਹੇ ਲੋਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ, ਨਹੀਂ ਤਾਂ ਸਖ਼ਤ ਕਾਰਵਾਈ ਕਰਨ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਇਸ ਸਬੰਧੀ ਸ਼ਿਕਾਇਤ ਸਿਹਤ ਮਹਿਕਮੇ ਦੇ 104 ਹੈਲਪਲਾਈਨ ਨੰਬਰ ’ਤੇ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਦਰਜ ਕਰਵਾਈ ਜਾ ਸਕਦੀ ਹੈ।
ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅਜਿਹੇ ਪ੍ਰਾਈਵੇਟ ਹਸਪਤਾਲਾਂ ਨੂੰ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ, ਜਿਹੜੇ ਕੋਵਿਡ-19 ਮਰੀਜ਼ਾਂ ਦੇ ਇਲਾਜ ਨੂੰ ਲੈ ਕੇ ਓਵਰਚਾਰਜਿੰਗ ਕਰਕੇ ਨਿੱਜੀ ਲਾਭ ਲੈਣ …
Wosm News Punjab Latest News