Breaking News
Home / Punjab / ਰੋਜ਼ੀ ਰੋਟੀ ਲਈ ਵਿਦੇਸ਼ ਗਏ ਨੌਜਵਾਨ ਨੂੰ ਇਸ ਤਰਾਂ ਮਿਲੀ ਮੌਤ ਕਿ ਪੰਜਾਬ ਚ’ ਛਾਇਆ ਸੋਗ

ਰੋਜ਼ੀ ਰੋਟੀ ਲਈ ਵਿਦੇਸ਼ ਗਏ ਨੌਜਵਾਨ ਨੂੰ ਇਸ ਤਰਾਂ ਮਿਲੀ ਮੌਤ ਕਿ ਪੰਜਾਬ ਚ’ ਛਾਇਆ ਸੋਗ

ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹਾ ਹੀ ਮਾਮਲਾ ਗੁਰਦਾਸਪੁਰ ਦੇ ਕਸਬਾ ਕਾਹਨੂੰਵਾਨ ਤੋਂ ਸਾਹਮਣੇ ਆਇਆ ਹੈ। ਜਿੱਥੋਂ ਦੇ ਇਕ ਨੌਜਵਾਨ ਦੀ ਪੁਰਤਗਾਲ ਵਿਚ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਦਾ ਨਾਂਅ ਸੰਦੀਪ ਹੈ ਜੋ ਕਿ 4 ਸਾਲ ਪਹਿਲਾਂ ਰੋਜ਼ੀ ਰੋਟੀ ਲਈ ਵਿਦੇਸ਼ ਗਿਆ ਸੀ। ਨੌਜਵਾਨ ਦੀ ਮੌਤ ਤੋਂ ਬਾਅਦ ਉਸ ਦਾ ਪਰਿਵਾਰ ਸਦਮੇ ਵਿਚ ਹੈ। ਮ੍ਰਿਤਕ ਦੇ ਪਿਤਾ ਠਾਕੁਰ ਪ੍ਰਸ਼ੋਤਮ ਨੇ ਦੱਸਿਆ ਕਿ ਉਹਨਾਂ ਦਾ ਪੁੱਤਰ ਨਵੰਬਰ 2020 ਪਰਤਗਾਲ ਦਾ ਸਥਾਈ ਵਸਨੀਕ ਬਣ ਗਿਆ ਸੀ ਅਤੇ ਹੁਣ ਉਹ ਵਧੀਆ ਕਾਰੋਬਾਰ ਕਰਦੇ ਹੋਏ ਮਾਪਿਆਂ ਦਾ ਸਹਾਰਾ ਵੀ ਬਣਿਆ ਸੀ।

ਉਹਨਾਂ ਦੱਸਿਆ ਕਿ ਐਤਵਾਰ ਦੀ ਸ਼ਾਮ ਨੂੰ ਪੁਰਤਗਾਲ ਤੋਂ ਫੋਨ ਰਾਹੀਂ ਕਸਬਾ ਵਾਸੀਆਂ ਨੂੰ ਸੰਦੀਪ ਦੀ ਮੌਤ ਦੀ ਖ਼ਬਰ ਮਿਲੀ ਸੀ। ਕਿਸੇ ਗੰਭੀਰ ਬਿਮਾਰੀ ਦੀ ਚਪੇਟ ਵਿਚ ਆਉਣ ਕਾਰਨ ਉਸ ਦੀ ਮੌਤ ਹੋ ਗਈ।

ਪਰਿਵਾਰ ਅਤੇ ਪਿੰਡ ਵਾਸੀਆਂ ਨੇ ਕੇਂਦਰ ਸਰਕਾਰ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕੋਲ ਮੰਗ ਕੀਤੀ ਕਿ ਸੰਦੀਪ ਦੀ ਮ੍ਰਿਤਕ ਦੇਹ ਨੂੰ ਭਾਰਤ ਮੰਗਵਾਇਆ ਜਾਵੇ ਤਾਂ ਜੋ ਉਹਨਾਂ ਦੇ ਪੁੱਤਰ ਦੀਆਂ ਅੰਤਿਮ ਰਸਮਾਂ ਕੀਤੀਆਂ ਜਾ ਸਕਣ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ …

Leave a Reply

Your email address will not be published. Required fields are marked *