ਇਸ ਦੁਨੀਆਂ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਕਾਬਲੀਅਤ ਦੇ ਆਧਾਰ ਤੇ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਜਾਂਦੀ ਹੈ। ਉਨ੍ਹਾਂ ਦੀ ਉਸ ਪਹਿਚਾਣ ਲਈ ਉਹਨਾ ਨੂੰ ਦੁਨੀਆਂ ਸਾਲਾਂ ਤੱਕ ਯਾਦ ਰੱਖਦੀ ਹੈ। ਬਹੁਤ ਸਾਰੀਆਂ ਸਖਸ਼ੀਅਤਾ ਜੋ ਸੰਗੀਤ ਜਗਤ, ਰਾਜਨੀਤਿਕ ਜਗਤ ,ਖੇਡ ਜਗਤ ਨਾਲ ਸਬੰਧ ਰੱਖਦੀਆਂ ਹਨ। ਬਹੁਤ ਸਾਰੀਆਂ ਘਟਨਾਵਾਂ ਦਾ ਸ਼ਿਕਾਰ ਹੋ ਰਹੀਆਂ ਹਨ।

ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੇ ਬਹੁਤ ਸਾਰੀਆਂ ਮਹਾਨ ਹਸਤੀਆਂ ਨੂੰ ਹਮੇਸ਼ਾ ਲਈ ਦੂਰ ਕਰ ਦਿੱਤਾ ਹੈ। ਉੱਥੇ ਹੀ ਉਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਆਏ ਦਿਨ ਕਿਸੇ ਨਾ ਕਿਸੇ ਮਹਾਨ ਹਸਤੀ ਦਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਮਸ਼ਹੂਰ ਪੰਜਾਬੀ ਗਾਇਕ ਦੀ ਭਰ ਜਵਾਨੀ ਵਿੱਚ ਹੋਈ ਅਚਾਨਕ ਮੌਤ ਨਾਲ ਸੰਗੀਤ ਜਗਤ ਵਿਚ ਫਿਰ ਤੋਂ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੋਗਮਈ ਖਬਰ ਪਾਕਿਸਤਾਨ ਤੋਂ ਸਾਹਮਣੇ ਆਈ ਹੈ ਜਿੱਥੇ ਪੰਜਾਬੀ ਗਾਇਕ ਫਰਹਾਦ ਹਮਾਯੂੰ ਦੀ ਇਸ ਦੁਨੀਆਂ ਤੋਂ ਰੁਖ਼ਸਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਫਰਹਾਦ ਦੀ ਅਚਾਨਕ ਹੋਈ ਮੌਤ ਦੀ ਖਬਰ ਮਿਲਦਿਆਂ ਹੀ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਬਹੁਤ ਸਾਰੀਆਂ ਹਸਤੀਆਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।

ਉਨ੍ਹਾਂ ਦੇ ਦਿਹਾਂਤ ਉਪਰੰਤ ਆਤਿਫ ਅਸਲਮ ਨੇ ਦੁੱਖ ਜ਼ਾਹਰ ਕਰਦਿਆਂ ਹੋਇਆ ਲਿਖਿਆ ਹੈ ਕਿ ਧੰਨਵਾਦ ਫਦੀ ਸਾਨੂੰ ਅਜਿਹਾ ਵਧਿਆ ਸੰਗੀਤ, ਚੰਗੇ ਪਲ ਦੇਣ ਅਤੇ ਮੇਰੀ ਪਹਿਲੀ ਐਲਬਮ ਵਜਾਉਣ ਲਈ ਧੰਨਵਾਦ। ਮੈਨੂੰ ਤੁਹਾਡੇ ਨਾਲ ਮਿਲ ਕੇ ਬਹੁਤ ਖੁਸ਼ੀ ਹੋਈ ਸੀ, ਪਰ ਮੈਨੂੰ ਨਹੀਂ ਪਤਾ ਸੀ ਕਿ ਅਜਿਹਾ ਹੋਵੇਗਾ। ਇਸ ਮਸ਼ਹੂਰ ਪਾਕਿਸਤਾਨੀ ਗਾਇਕ ਫ਼ਰਹਾਦ ਹਮਾਯੂ ਦਾ ਦਿਹਾਂਤ 8 ਜੂਨ ਨੂੰ ਸਵੇਰੇ ਹੋਇਆ ਹੈ ਜਿਸ ਦੀ ਜਾਣਕਾਰੀ ਅਧਿਕਾਰਤ ਫੇਸਬੁੱਕ ਪੇਜ ਵੱਲੋਂ ਦਿੱਤੀ ਗਈ ਹੈ।

ਉਹ 42 ਸਾਲਾਂ ਦੇ ਸਨ, ਉਨ੍ਹਾਂ ਦੇ ਜਾਣ ਨਾਲ ਬਹੁਤ ਸਾਰੀਆਂ ਮਸ਼ਹੂਰ ਹਸਤੀਆਂ ਨੂੰ ਸਦਮਾ ਪਹੁੰਚਿਆ ਹੈ। ਉਨ੍ਹਾਂ ਦੇ ਦੋਸਤਾਂ,ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਸਾਰੀਆਂ ਸੰਗੀਤਕ ਹਸਤੀਆਂ ਵੱਲੋਂ ਉਨ੍ਹਾਂ ਦੇ ਦੇਹਾਂਤ ਨੂੰ ਸੰਗੀਤ ਜਗਤ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਜਾ ਰਿਹਾ ਹੈ।
 ਇਸ ਦੁਨੀਆਂ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਕਾਬਲੀਅਤ ਦੇ ਆਧਾਰ ਤੇ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਜਾਂਦੀ ਹੈ। ਉਨ੍ਹਾਂ ਦੀ ਉਸ ਪਹਿਚਾਣ ਲਈ ਉਹਨਾ ਨੂੰ ਦੁਨੀਆਂ ਸਾਲਾਂ ਤੱਕ ਯਾਦ …
ਇਸ ਦੁਨੀਆਂ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਕਾਬਲੀਅਤ ਦੇ ਆਧਾਰ ਤੇ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਜਾਂਦੀ ਹੈ। ਉਨ੍ਹਾਂ ਦੀ ਉਸ ਪਹਿਚਾਣ ਲਈ ਉਹਨਾ ਨੂੰ ਦੁਨੀਆਂ ਸਾਲਾਂ ਤੱਕ ਯਾਦ …
 Wosm News Punjab Latest News
Wosm News Punjab Latest News