ਗੁਜਰਾਤ ਦੇ ਆਨੰਦ ਜ਼ਿਲ੍ਹੇ (Anand) ਵਿਚ ਬੁੱਧਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟ ਤੋਂ ਘੱਟ 10 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਤੇਜ਼ ਰਫਤਾਰ ਟਰੱਕ ਅਤੇ ਕਾਰ ਦੀ ਆਪਸ ਵਿਚ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਸਵਾਰ ਇਕੋ ਪਰਿਵਾਰ ਨਾਲ ਸਬੰਧਤ ਸਨ।

ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਕਿਸੇ ਤਰ੍ਹਾਂ ਜ਼ਖਮੀਆਂ ਨੂੰ ਕਾਰ ਵਿਚੋਂ ਬਾਹਰ ਕੱਢਿਆ ਅਤੇ ਨੇੜੇ ਦੇ ਹਸਪਤਾਲ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਮੁਢਲੀ ਜਾਂਚ ਦੌਰਾਨ ਸਾਰੇ 10 ਯਾਤਰੀਆਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਕਾਰ ਵਿਚ ਸਵਾਰ ਇਕੋ ਪਰਿਵਾਰ ਦੇ ਸਾਰੇ ਮੈਂਬਰ ਸੂਰਤ ਦੇ ਭਾਵਨਗਰ ਵੱਲ ਜਾ ਰਹੇ ਸਨ। ਕਾਰ ਅਨੰਦ ਜ਼ਿਲੇ ਦੇ ਇੰਦਰਨਾਜ ਪਿੰਡ ਦੇ ਨਜ਼ਦੀਕ ਹੀ ਪਹੁੰਚੀ ਸੀ ਕਿ ਹਾਈਵੇਅ ‘ਤੇ ਸਾਹਮਣੇ ਤੋਂ ਆ ਰਹੇ ਇਕ ਟਰੱਕ ਨਾਲ ਜਾ ਟਕਰਾਈ।

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਤਬਾਹ ਹੋ ਗਈ ਅਤੇ ਕਾਰ ਵਿਚ ਸਵਾਰ ਸਾਰੇ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ, ਕਿਸੇ ਤਰ੍ਹਾਂ ਸਾਰੇ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਨੇੜੇ ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਗੁਜਰਾਤ ਦੇ ਆਨੰਦ ਜ਼ਿਲ੍ਹੇ (Anand) ਵਿਚ ਬੁੱਧਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟ ਤੋਂ ਘੱਟ 10 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਤੇਜ਼ …
Wosm News Punjab Latest News