Breaking News
Home / Punjab / ਖੁਸ਼ਖ਼ਬਰੀ – ਕੱਲ੍ਹ ਨੂੰ ਚੰਡੀਗੜ੍ਹ ਪਹੁੰਚ ਕੇ ਕੇਜਰੀਵਾਲ ਪੰਜਾਬੀਆਂ ਲਈ ਕਰਨ ਜਾ ਰਹੇ ਹਨ ਇਹ ਵੱਡਾ ਐਲਾਨ

ਖੁਸ਼ਖ਼ਬਰੀ – ਕੱਲ੍ਹ ਨੂੰ ਚੰਡੀਗੜ੍ਹ ਪਹੁੰਚ ਕੇ ਕੇਜਰੀਵਾਲ ਪੰਜਾਬੀਆਂ ਲਈ ਕਰਨ ਜਾ ਰਹੇ ਹਨ ਇਹ ਵੱਡਾ ਐਲਾਨ

ਵਿਧਾਨ ਸਭਾ ਚੋਣਾਂ 2022 (Punjab Assembly Elections) ਤੋਂ ਪਹਿਲਾਂ ਪੰਜਾਬ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਚੋਣਾਂ ਤੋਂ ਪਹਿਲਾਂ ਵੱਖ-ਵੱਖ ਆਗੂਆਂ ਦੇ ਸਿਆਸੀ ਦੌਰੇ ਵੀ ਸ਼ੁਰੂ ਹੋ ਚੁੱਕੇ ਹਨ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ (Arvind Kejriwal to visit Chandigarh) ਵੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਫੀ ਐਕਟਿਵ ਹਨ।

ਅਰਵਿੰਦ ਕੇਜਰੀਵਾਲ ਨੇ ਟਵੀਟ (Arvind Kejriwal Tweet) ਜ਼ਰੀਏ ਜਾਣਕਾਰੀ ਦਿੱਤੀ ਕਿ ਉਹ ਕੱਲ੍ਹ ਚੰਡੀਗੜ੍ਹ ਆਉਣਗੇ। ਇਸ ਦੇ ਨਾਲ ਹੀ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਦਿੱਲੀ ਦੀ ਤਰਜ਼ ’ਤੇ ਮੁਫ਼ਤ ਬਿਜਲੀ (Free Electricity in Punjab) ਦਿੱਤੀ ਜਾਵੇਗੀ।

ਉਹਨਾਂ ਲਿਖਿਆ, ‘ਇੰਨੀ ਮਹਿੰਗਾਈ ਵਿਚ ਇਕ ਮਹਿਲਾ ਲਈ ਆਪਣਾ ਘਰ ਚਲਾਉਣਾ ਬਹੁਤ ਮੁਸ਼ਕਿਲ ਹੁੰਦਾ ਹੈ। ਦਿੱਲੀ ਵਿਚ ਅਸੀਂ ਹਰ ਪਰਿਵਾਰ ਨੂੰ 200 ਯੂਨਿਟ ਬਿਜਲੀ ਮੁਫ਼ਤ ਦਿੰਦੇ ਹਾਂ। ਮਹਿਲਾਵਾਂ ਬਹੁਤ ਖੁਸ਼ ਹਨ। ਪੰਜਾਬ ਦੀਆਂ ਮਹਿਲਾਵਾਂ ਵੀ ਮਹਿੰਗਾਈ ਤੋਂ ਬਹੁਤ ਦੁਖੀ ਹਨ। ਪੰਜਾਬ ਵਿਚ ਵੀ ਆਪ ਦੀ ਸਰਕਾਰ ਮੁਫ਼ਤ ਬਿਜਲੀ ਦੇਵੇਗੀ। ਕੱਲ੍ਹ ਚੰਡੀਗੜ੍ਹ ਵਿਖੇ ਮਿਲਦੇ ਹਾਂ’।

ਮਿਲੀ ਜਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ (Arvind Kejriwal ) ਚੰਡੀਗੜ੍ਹ ਵਿਚ ਪੰਜਾਬ ਦੀਆਂ ਔਰਤਾਂ ਲਈ ਵੱਡਾ ਐਲਾਨ ਕਰ ਸਕਦੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ 21 ਜੂਨ ਨੂੰ ਅੰਮ੍ਰਿਤਸਰ ਪਹੁੰਚੇ ਸਨ। ਇਸ ਮੌਕੇ ਉਹਨਾਂ ਨੇ ਪੰਜਾਬ ਪੁਲਿਸ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਕੀਤਾ ਸੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਵਿਧਾਨ ਸਭਾ ਚੋਣਾਂ 2022 (Punjab Assembly Elections) ਤੋਂ ਪਹਿਲਾਂ ਪੰਜਾਬ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਚੋਣਾਂ ਤੋਂ ਪਹਿਲਾਂ ਵੱਖ-ਵੱਖ ਆਗੂਆਂ ਦੇ ਸਿਆਸੀ ਦੌਰੇ ਵੀ ਸ਼ੁਰੂ ਹੋ ਚੁੱਕੇ ਹਨ। …

Leave a Reply

Your email address will not be published. Required fields are marked *