ਸੋਮਵਾਰ ਨੂੰ ਹਿਮਾਚਲ ਪ੍ਰਦੇਸ਼ (Himachal Pradesh) ਦੇ ਸਿਰਮੌਰ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਸ਼ਿਲਾਈ ਉਪ ਮੰਡਲ ਵਿੱਚ ਟਿੰਬੀ ਬਕਰਾਸ ਰੋਡ ‘ਤੇ ਇੱਕ ਜੀਪ ਖੱਡ ਵਿੱਚ ਡਿੱਗਣ ਨਾਲ ਨੌਂ ਲੋਕਾਂ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਇਹ ਜੀਪ ਬਰਾਤੀਆਂ ਨਾਲ ਭਰੀ ਹੋਈ ਸੀ ਅਤੇ ਬਕਰਾਸ ਜਾ ਰਹੀ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਦੇ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਹਾਦਸਾ ਇੰਨਾ ਭਿਆਨਕ ਸੀ ਕਿ ਜ਼ਿਆਦਾਤਰ ਸਵਾਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਬਰਾਤੀਆਂ ਨੂੰ ਲੈ ਕੇ ਇਹ ਜੀਪ ਬਕਰਾਸ ਜਾ ਰਹੀ ਸੀ। ਤੇਜ਼ ਰਫਤਾਰ ਕਾਰਨ ਪਸ਼ੋਗ ਨਾਮਕ ਜਗ੍ਹਾ ਉਤੇ ਡਰਾਈਵਰ ਆਪਣਾ ਕੰਟਰੋਲ ਗੁਆ ਬੈਠਾ ਅਤੇ ਜੀਪ ਸੜਕ ਤੋਂ ਉਤਰ ਗਈ ਅਤੇ ਟੋਏ ਵਿੱਚ ਜਾ ਡਿੱਗੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ਉਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।

ਪੁਲਿਸ ਨੂੰ ਮਿਲੀ ਜਾਣਕਾਰੀ ਦੇ ਅਨੁਸਾਰ ਮ੍ਰਿਤਕਾਂ ਦੀ ਪਛਾਣ ਫਿਲਹਾਲ ਨਹੀਂ ਹੋ ਸਕੀ ਹੈ। ਪੁਲਿਸ ਨੇ ਦੱਸਿਆ ਕਿ ਬਹੁਤੇ ਨੌਜਵਾਨ ਜੀਪ ਵਿੱਚ ਸਵਾਰ ਸਨ ਅਤੇ ਮੁਢਲੀ ਜਾਂਚ ਵਿੱਚ ਇੰਜ ਜਾਪਦਾ ਹੈ ਕਿ ਤੇਜ਼ ਰਫਤਾਰ ਹੋਣ ਕਾਰਨ ਡਰਾਈਵਰ ਜੀਪ ਦਾ ਕੰਟਰੋਲ ਗੁਆ ਬੈਠਾ, ਜਿਸ ਕਾਰਨ ਇਹ ਹਾਦਸਾ ਵਾਪਰਿਆ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸੋਮਵਾਰ ਨੂੰ ਹਿਮਾਚਲ ਪ੍ਰਦੇਸ਼ (Himachal Pradesh) ਦੇ ਸਿਰਮੌਰ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਸ਼ਿਲਾਈ ਉਪ ਮੰਡਲ ਵਿੱਚ ਟਿੰਬੀ ਬਕਰਾਸ ਰੋਡ ‘ਤੇ ਇੱਕ ਜੀਪ ਖੱਡ ਵਿੱਚ ਡਿੱਗਣ ਨਾਲ ਨੌਂ ਲੋਕਾਂ …
Wosm News Punjab Latest News