ਪੰਜਾਬ ਦੇ ਵੱਖ-ਵੱਖ ਜ਼ਿਲਿਆਂ ‘ਚ ਅੱਜ ਮੀਂਹ ਪੈ ਰਿਹਾ ਹੈ। ਇਸ ਦੌਰਾਨ ਜ਼ਿਲ੍ਹਾ ਲੁਧਿਆਣਾ ‘ਚ ਵੀ ਅੱਜ ਸਵੇਰ ਤੋਂ ਲਗਾਤਾਰ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਹੈ ਕਿ ਅਗਲੇ ਦੋ ਦਿਨ ਤੱਕ ਇਸੇ ਤਰ੍ਹਾਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਮੀਂਹ ਜਾਰੀ ਰਹੇਗਾ। ਮੌਸਮ ਵਿਭਾਗ ਮੁਤਾਬਕ ਬੀਤੀ ਰਾਤ ਤੋਂ ਲੈ ਕੇ ਹੁਣ ਤੱਕ 17mm ਬਾਰਸ਼ ਹੋ ਚੁੱਕੀ ਹੈ।

ਜੁਲਾਈ ਦੇ ਪਹਿਲੇ ਹਫਤੇ ਦੀ ਗੱਲ ਕੀਤੀ ਜਾਵੇ ਤਾਂ ਇੱਕ ਹਫ਼ਤੇ ਦੇ ਵਿੱਚ 63mm ਬਾਰਸ਼ ਹੋ ਚੁੱਕੀ ਹੈ ਉਨ੍ਹਾਂ ਦੱਸਿਆ ਕਿ ਜੁਲਾਈ ਮਹੀਨੇ ‘ਚ ਔਸਤਨ 200mm ਤੱਕ ਮੀਂਹ ਪੈਂਦਾ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਕਿਹਾ ਹੈ ਕਿ ਆਉਂਦੇ ਦੋ ਦਿਨ ਤੱਕ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਬਾਰਸ਼ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਮੌਨਸੂਨ ਕਾਫੀ ਐਕਟਿਵ ਹੈ ਤੇ ਹੁਣ ਦੋ ਦਿਨ ਲਗਪਗ ਪੰਜਾਬ ਦੇ ਹਰ ਹਿੱਸੇ ਦੇ ਵਿੱਚ ਬਾਰਿਸ਼ ਹੋਵੇਗੀ।

ਉਨ੍ਹਾਂ ਕਿਹਾ ਕਿ ਇਹ ਬਾਰਿਸ਼ ਕਿਸਾਨਾਂ ਲਈ ਵੀ ਲਾਹੇਵੰਦ ਹੈ ਕਿਉਂਕਿ ਝੋਨੇ, ਮੱਕੀ ਤੇ ਨਰਮੇ ਦੀ ਫ਼ਸਲ ਨੂੰ ਪਾਣੀ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੀਤੇ ਕਈ ਦਿਨਾਂ ਤੋਂ ਹੁੰਮਸ ਭਰੀ ਗਰਮੀ ਤੋਂ ਵੀ ਰਾਹਤ ਮਿਲੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
The post ਹੁਣੇ ਹੁਣੇ ਮੌਸਮ ਵਿਭਾਗ ਨੇ ਕੀਤੀ ਤਾਜ਼ਾ ਭਵਿੱਖਬਾਣੀ,ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਚ’ ਪਵੇਗਾ ਭਾਰੀ ਮੀਂਹ-ਦੇਖੋ ਪੂਰੀ ਖ਼ਬਰ appeared first on Sanjhi Sath.
ਪੰਜਾਬ ਦੇ ਵੱਖ-ਵੱਖ ਜ਼ਿਲਿਆਂ ‘ਚ ਅੱਜ ਮੀਂਹ ਪੈ ਰਿਹਾ ਹੈ। ਇਸ ਦੌਰਾਨ ਜ਼ਿਲ੍ਹਾ ਲੁਧਿਆਣਾ ‘ਚ ਵੀ ਅੱਜ ਸਵੇਰ ਤੋਂ ਲਗਾਤਾਰ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਹੈ ਕਿ …
The post ਹੁਣੇ ਹੁਣੇ ਮੌਸਮ ਵਿਭਾਗ ਨੇ ਕੀਤੀ ਤਾਜ਼ਾ ਭਵਿੱਖਬਾਣੀ,ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਚ’ ਪਵੇਗਾ ਭਾਰੀ ਮੀਂਹ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News