ਜਿੱਥੇ ਵਾਹਨਾਂ ਦੀ ਵਰਤੋਂ ਇਨਸਾਨ ਵੱਲੋਂ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਜਾਣ ਲਈ ਕੀਤੀ ਜਾਂਦੀ ਹੈ ਉਥੇ ਸੜਕੀ ਆਵਾਜਾਈ ਦੌਰਾਨ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖਬਰਾਂ ਵੀ ਸਾਹਮਣੇ ਆ ਜਾਂਦੀਆਂ ਹਨ।

ਹਰ ਰੋਜ਼ ਹੀ ਵਾਪਰਨ ਵਾਲੇ ਅਜਿਹੇ ਸੜਕ ਹਾਦਸਿਆਂ ਵਿੱਚ ਹਜ਼ਾਰਾਂ ਦੀ ਤਾਦਾਦ ਵਿੱਚ ਲੋਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਜਾਂਦੇ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਖ਼ਾਸ ਸਖ਼ਸੀਅਤਾਂ ਵੀ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੀਆਂ ਹਨ। ਬਹੁਤ ਸਾਰੇ ਲੋਕ ਇਸ ਕਰੋਨਾ ਦੀ ਚਪੇਟ ਵਿਚ ਆ ਗਏ ਹਨ ਤਾਂ ਉੱਥੇ ਹੀ ਹੋਣ ਵਾਲੇ ਸੜਕ ਹਾਦਸੇ ,ਬਿਮਾਰੀਆਂ ਅਤੇ ਕਈ ਹੋਰ ਹਾਦਸਿਆਂ ਵਿੱਚ ਲੋਕਾਂ ਦੀ ਜਾਨ ਚਲੇ ਗਈ ਹੈ।

ਹੁਣ ਇੱਥੇ ਕਹਿਰ ਵਾਪਰਿਆ ਹੈ ਜਿੱਥੇ ਇਸ ਮਸ਼ਹੂਰ ਕਬੱਡੀ ਖਿਡਾਰੀ ਦੀ ਐਕਸੀਡੈਂਟ ਵਿੱਚ ਅਚਾਨਕ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੋਗਾ ਤੋਂ ਸਾਹਮਣੇ ਆਈ ਹੈ ਜਿੱਥੇ ਸਿੱਖਿਆ ਵਿਭਾਗ ਦੇ ਮੁਲਾਜ਼ਮ ਅਤੇ ਉੱਘੇ ਕਬੱਡੀ ਖਿਡਾਰੀ ਜਗਸੀਰ ਸਿੰਘ ਬਿਲਾਸਪੁਰ ਦੀ ਇਕ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇਹ ਮਹਾਨ ਕਬੱਡੀ ਖਿਡਾਰੀ ਜਗਸੀਰ ਸਿੰਘ ਬਿਲਾਸਪੁਰ ਮੋਗਾ ਤੋਂ ਆਪਣੇ ਪਿੰਡ ਬਿਲਾਸਪੁਰ ਜਾ ਰਹੇ ਸਨ।

ਜਿਸ ਸਮੇਂ ਇਹ ਪਿੰਡ ਡਾਲੇ ਕੋਲ ਪੁੱਜੇ ਤਾਂ ਪੁੱਲ ਦੇ ਕੋਲ ਹੀ ਅਚਾਨਕ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਸੜਕ ਤੇ ਡਿੱਗਣ ਕਾਰਨ ਉਨ੍ਹਾਂ ਦੇ ਸਿਰ ਵਿੱਚ ਗੰਭੀਰ ਸੱਟ ਲੱਗਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ। ਉਨ੍ਹਾਂ ਦੇ ਸੜਕ ਹਾਦਸੇ ਵਿੱਚ ਹੋਈ ਮੌਤ ਦੇ ਨਾਲ ਸਿੱਖਿਆ ਅਤੇ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਘਟਨਾ ਦਾ ਪਤਾ ਲੱਗਣ ਤੇ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਪ੍ਰਿੰਸੀਪਲ ਵੱਲੋਂ ਉਸ ਨੂੰ ਮੋਗੇ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਸੀ ਪਰ ਉੱਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ ਗਿਆ ਸੀ।

ਜਿਸ ਪਿੱਛੋਂ ਉਸ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਐਂਬੂਲੈਂਸ ਰਾਹੀਂ ਉਨ੍ਹਾਂ ਦੇ ਪਿੰਡ ਅੰਤਿਮ ਸੰਸਕਾਰ ਲਈ ਭੇਜ ਦਿੱਤਾ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਸਮੇਂ ਉਹ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬਿਲਾਸਪੁਰ ਵਿਖੇ ਸੇਵਾਦਾਰ ਵਜੋਂ ਸੇਵਾਵਾਂ ਨਿਭਾ ਰਹੇ ਸਨ।
ਜਿੱਥੇ ਵਾਹਨਾਂ ਦੀ ਵਰਤੋਂ ਇਨਸਾਨ ਵੱਲੋਂ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਜਾਣ ਲਈ ਕੀਤੀ ਜਾਂਦੀ ਹੈ ਉਥੇ ਸੜਕੀ ਆਵਾਜਾਈ ਦੌਰਾਨ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖਬਰਾਂ ਵੀ ਸਾਹਮਣੇ ਆ ਜਾਂਦੀਆਂ …
Wosm News Punjab Latest News