ਅਫਗਾਨਿਸਤਾਨ ਵਿੱਚ ਫਸੇ (Afghanistan Crisis) 87 ਭਾਰਤੀਆਂ ਨੂੰ ਲੈ ਕੇ ਦੋ ਜਹਾਜ਼ ਐਤਵਾਰ ਸਵੇਰੇ ਦਿੱਲੀ ਪਹੁੰਚੇ। ਇਨ੍ਹਾਂ ਵਿੱਚੋਂ ਇੱਕ ਜਹਾਜ਼ ਕਤਰ ਦੇ ਦੋਹਾ, ਜਦੋਂ ਕਿ ਦੂਜਾ ਤਜ਼ਾਕਿਸਤਾਨ ਦੀ ਰਾਜਧਾਨੀ ਦੁਸਾਂਬੇ ਤੋਂ ਇੱਥੇ ਪਹੁੰਚਿਆ। ਅਫਗਾਨਿਸਤਾਨ ਤੋਂ ਘਰ ਪਰਤ ਰਹੇ ਭਾਰਤੀਆਂ ਨੇ ਜਹਾਜ਼ ਵਿੱਚ ਹੀ ਭਾਰਤ ਮਾਤਾ ਦੇ ਜਮ ਕੇ ਜੈਕਾਰੇ ਲਗਾਏ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਐਤਵਾਰ ਨੂੰ ਇੱਕ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜਹਾਜ਼ ਵਿੱਚ ਨੇਪਾਲ ਦੇ ਦੋ ਨਾਗਰਿਕ ਵੀ ਮੌਜੂਦ ਹਨ। ਮੰਤਰਾਲੇ ਨੇ ਕਿਹਾ ਕਿ ਹੋਰ ਭਾਰਤੀਆਂ ਨੂੰ ਕੱਢਣ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ। ਅੱਜ ਰਾਤ ਤੱਕ, 300 ਹੋਰ ਭਾਰਤੀ ਵੀ ਸੁਰੱਖਿਅਤ ਢੰਗ ਨਾਲ ਆਪਣੇ ਵਤਨ ਪਰਤ ਜਾਣਗੇ।
ਭਾਰਤੀ ਹਵਾਈ ਫ਼ੌਜ ਪਹਿਲਾਂ ਹੀ ਆਪਣੇ ਰਾਜਦੂਤ ਸਮੇਤ 180 ਨਾਗਰਿਕਾਂ ਨੂੰ ਕੱਢ ਚੁੱਕੀ ਹੈ। ਇਸ ਵੇਲੇ ਕੁੱਲ 25 ਉਡਾਣਾਂ ਦਾ ਸੰਚਾਲਨ ਕੀਤਾ ਜਾ ਰਿਹਾ ਹੈ।
ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਕੀਤੀ ਅਤੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਅਫਗਾਨਿਸਤਾਨ ਤੋਂ ਆਉਣ ਵਾਲੇ ਭਾਰਤੀਆਂ ਦੀ ਸੁਰੱਖਿਅਤ ਨਿਕਾਸੀ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਅਫਗਾਨਿਸਤਾਨ ਵਿੱਚ ਫਸੇ (Afghanistan Crisis) 87 ਭਾਰਤੀਆਂ ਨੂੰ ਲੈ ਕੇ ਦੋ ਜਹਾਜ਼ ਐਤਵਾਰ ਸਵੇਰੇ ਦਿੱਲੀ ਪਹੁੰਚੇ। ਇਨ੍ਹਾਂ ਵਿੱਚੋਂ ਇੱਕ ਜਹਾਜ਼ ਕਤਰ ਦੇ ਦੋਹਾ, ਜਦੋਂ ਕਿ ਦੂਜਾ ਤਜ਼ਾਕਿਸਤਾਨ ਦੀ ਰਾਜਧਾਨੀ ਦੁਸਾਂਬੇ …
Wosm News Punjab Latest News