ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫ਼ਿਲਮ ਸਟਾਰ ਅਮਿਤਾਭ ਬੱਚਨ ਵੱਲੋਂ 2 ਕਰੋੜ ਰੁਪਏ ਲੈਣ ਉੱਤੇ ਜਾਗੋ ਪਾਰਟੀ ਨੇ ਇਤਰਾਜ਼ ਜਤਾਇਆ ਹੈ। ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਸਰਦਾਰ ਮਨਜੀਤ ਸਿੰਘ ਜੀਕੇ ਨੇ ਵੱਡਾ ਐਲਾਨ ਕੀਤਾ ਕਿ ਅਮਿਤਾਭ ਬੱਚਨ ਤੋਂ ਦਿੱਲੀ ਕਮੇਟੀ ਵੱਲੋਂ ਲਏ ਗਏ 2 ਕਰੋੜ ਰੁਪਏ ਨੂੰ ਜਾਗੋ ਪਾਰਟੀ ਕਮੇਟੀ ਦੀ ਸੇਵਾ ਮਿਲਦੇ ਹੀ ਸਭ ਤੋਂ ਪਹਿਲਾਂ ਵਾਪਸ ਕੀਤੀ ਜਾਵੇਗੀ।

ਦਿੱਲੀ ਸਰਕਾਰ ਦੇ ਸਹਿਯੋਗ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਇਕਾਂਤ ਵਾਸ ਸੈਂਟਰ (isolation centre) ਖੋਲ੍ਹਣ ਦੇ ਨਾਮ ਉੱਤੇ ਕਮੇਟੀ ਵੱਲੋਂ ਅਦਾਕਾਰ ਅਮਿਤਾਭ ਬੱਚਨ ਤੋਂ 2 ਕਰੋੜ ਰੁਪਏ ਲੈਣ ਨੂੰ “ਕੌਮ ਨਾਲ ਗ਼ੱਦਾਰੀ” ਦਾ ਇਲਜ਼ਾਮ ਲਾਉਂਦੇ ਹੋਏ ਜੀਕੇ ਨੇ ਦਾਅਵਾ ਕੀਤਾ ਕਿ 31 ਅਕਤੂਬਰ 1984 ਨੂੰ ਤੀਨ ਮੂਰਤੀ ਭਵਨ ਵਿਖੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਮਿਰਤਕ ਦੇਹ ਦੇ ਕੋਲ ਖੜੇ ਹੋਕੇ ਤਦ ਅਮਿਤਾਭ ਬੱਚਨ ਨੇ “ਖ਼ੂਨ ਦਾ ਬਦਲਾ ਖ਼ੂਨ” ਨਾਅਰਾ ਲਗਾਇਆ ਸੀ।

ਜਿਸ ਨੂੰ ਉਸ ਸਮੇਂ ਦੂਰਦਰਸ਼ਨ ਨੇ ਪ੍ਰਸਾਰਿਤ ਵੀ ਕੀਤਾ ਸੀ, ਜਿਸ ਤੋਂ ਬਾਅਦ ਕਾਂਗਰਸ ਦੇ ਕਾਰਕੁਨਾਂ ਨੂੰ ਸਿੱਖਾਂ ਨੂੰ ਕਤਲ ਕਰਨ ਦਾ ਅਸਿੱਧਾ ਉਕਸਾਵਾਂ ਮਿਲਿਆ ਸੀ। ਇਸ ਲਈ ਸਿੱਖਾਂ ਦੇ ਕਤਲੇਆਮ ਦੇ ਦੋਸ਼ੀ ਤੋਂ ਕਿਸੇ ਪ੍ਰਕਾਰ ਦੀ ਸਹਾਇਤਾ ਲੈਣਾ ਕੌਮ ਦੀ ਅਣਖ ਨਾਲ ਖਿਲਵਾੜ ਹੈ।

ਜੀਕੇ ਨੇ ਕਿਹਾ ਕਿ ਬਾਦਲ ਦਲ ਨੇ ਪਹਿਲਾਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਵਾਉਣ ਵਾਲੇ ਅਤੇ ਗੁਰੂ ਸਾਹਿਬ ਦੇ ਅੰਮ੍ਰਿਤ ਦੀ ਨਕਲ ਕਰਨ ਵਾਲੇ ਪਖੰਡੀ ਸਾਧ ਗੁਰਮੀਤ ਰਾਮ ਰਹੀਮ ਨੂੰ ਵੋਟਾਂ ਦੇ ਲਾਲਚ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਦਿਲਵਾਈ ਸੀ। ਹੁਣ ਨੋਟਾਂ ਦੇ ਲਾਲਚ ਵਿੱਚ ਅਮਿਤਾਭ ਬੱਚਨ ਨੂੰ ਕਲੀਨ ਚਿੱਟ ਦੇ ਦਿੱਤੀ।

ਜਦਕਿ ਅਮਿਤਾਭ ਬੱਚਨ ਦੇ ਖ਼ਿਲਾਫ਼ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਤੇ ਮਾਮਲਾ ਬਾਕੀ ਹੈ। ਜੀਕੇ ਨੇ ਕਿਹਾ ਕਿ ਦਿੱਲੀ ਕਮੇਟੀ ਉੱਤੇ ਕਾਬਜ਼ ਲੋਕ ਸਿਰਫ਼ ਆਪਣੇ ਪ੍ਰਚਾਰ ਅਤੇ ਆਪਣੇ ਆਪ ਨੂੰ ਪਿਆਰ ਕਰਨ ਦੇ ਮਾਰੇ ਠੀਕ ਅਤੇ ਗ਼ਲਤ ਦੀ ਪਹਿਚਾਣ ਕਰਨ ਦੇ ਵੀ ਸਮਰੱਥ ਨਹੀਂ ਰਹੇ, ਇਸ ਲਈ ਕਮੇਟੀ ਦੀ ਸੇਵਾ ਮਿਲਦੇ ਹੀ ਅਸੀਂ ਅਮਿਤਾਭ ਬੱਚਨ ਦੇ 2 ਕਰੋਡ਼ ਰੁਪਏ ਸਭ ਤੋਂ ਪਹਿਲਾਂ ਵਾਪਸ ਕਰਕੇ ਸਿੱਖੀ ਅਣਖ ਦੀ ਰੱਖਿਆ ਕਰਾਂਗੇ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫ਼ਿਲਮ ਸਟਾਰ ਅਮਿਤਾਭ ਬੱਚਨ ਵੱਲੋਂ 2 ਕਰੋੜ ਰੁਪਏ ਲੈਣ ਉੱਤੇ ਜਾਗੋ ਪਾਰਟੀ ਨੇ ਇਤਰਾਜ਼ ਜਤਾਇਆ ਹੈ। ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਸਰਦਾਰ ਮਨਜੀਤ ਸਿੰਘ …
Wosm News Punjab Latest News