Breaking News
Home / Punjab / ਅੱਜ ਆਜ਼ਾਦੀ ਦਿਵਸ ਮੌਕੇ ਭਗਵੰਤ ਮਾਨ ਨੇ ਕਰਤਾ ਇਹ ਵੱਡਾ ਐਲਾਨ

ਅੱਜ ਆਜ਼ਾਦੀ ਦਿਵਸ ਮੌਕੇ ਭਗਵੰਤ ਮਾਨ ਨੇ ਕਰਤਾ ਇਹ ਵੱਡਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਜ਼ਾਦੀ ਦਿਹਾੜੇ ਮੌਕੇ 75 ‘ਆਮ ਆਦਮੀ ਕਲੀਨਿਕ’ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ। ਇਸ ਦੌਰਾਨ ਮੁੱਖ ਮੰਤਰੀ ਕਿਹਾ ਹੈ ਕਿ ‘ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇੱਕ ਗਾਰੰਟੀ ਦਿੱਤੀ ਸੀ ਕਿ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਇਹ ਗਾਰੰਟੀ ਹੁਣ ਪੂਰੀ ਹੋਣ ਜਾ ਰਹੀ ਹੈ। ਪੰਜਾਬ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ।’

ਇਸ ਮੌਕੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਆਮ ਆਦਮੀ ਕਲੀਨਿਕ ਸਥਾਪਤ ਕਰਨ ਦਾ ਵਾਅਦਾ ਕੀਤਾ ਸੀ। ਦਿੱਲੀ ਵਿੱਚ ਇਹ ਪ੍ਰਣਾਲੀ ਬਹੁਤ ਸਫ਼ਲ ਰਹੀ ਹੈ। ਗਰੀਬ ਲੋਕ ਪੈਸੇ ਦੀ ਕਮੀ ਕਾਰਨ ਆਪਣਾ ਇਲਾਜ ਕਰਵਾਉਣ ਤੋਂ ਅਸਮਰੱਥ ਹਨ। ਪੰਜਾਬ ਵਿੱਚ ਅਜਿਹਾ ਕੋਈ ਨਹੀਂ ਹੋਵੇਗਾ ਜੋ ਪੈਸੇ ਦੀ ਘਾਟ ਕਾਰਨ ਇਲਾਜ ਨਾ ਕਰਵਾ ਸਕੇ। ਅੱਜ 75 ਮੁਹੱਲਾ ਕਲੀਨਿਕ ਸ਼ੁਰੂ ਹੋ ਗਏ ਹਨ। ਅਸੀਂ ਇਸ ਦੀ ਸ਼ੁਰੂਆਤ ਦਿੱਲੀ ਸਰਕਾਰ ਦੀ ਤਰਜ਼ ‘ਤੇ ਕੀਤੀ ਹੈ।

ਉਨ੍ਹਾਂ ਕਿਹਾ ਕਿ ਅਸੀਂ ਫਰੀ ਸੇਵਾ ਕੇਂਦਰਾਂ ਦੀਆਂ ਇਮਾਰਤਾਂ ਦੀ ਮੁਰੰਮਤ ਕਰਕੇ ਆਮ ਆਦਮੀ ਕਲੀਨਿਕ ਬਣਾਏ ਹਨ। ਇਨ੍ਹਾਂ ਕਲੀਨਿਕਾਂ ਵਿੱਚ 100 ਤਰ੍ਹਾਂ ਦੇ ਖੂਨ ਦੇ ਟੈਸਟ ਕੀਤੇ ਜਾਣਗੇ। ਖੂਨ ਦੇ ਨਮੂਨੇ ਲੈ ਕੇ ਲੈਬ ਨੂੰ ਭੇਜੇ ਜਾਣਗੇ। ਪਿੰਡਾਂ ਵਿੱਚ ਡਿਸਪੈਂਸਰੀਆਂ ਪੱਕੀਆਂ ਹੋਣਗੀਆਂ। ਅਸੀਂ ਆਪਣੀ ਗਾਰੰਟੀ ਪੂਰੀ ਕਰਾਂਗੇ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਫੈਸਲੇ ਲੈਣੇ ਸ਼ੁਰੂ ਕਰ ਦਿੱਤੇ ਸਨ ਜਿਨ੍ਹਾਂ ਦੇ ਨਤੀਜੇ ਅੱਜ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇੱਕ ਵਿਧਾਇਕ ਇੱਕ ਪੈਨਸ਼ਨ ਐਕਟ ਕੱਲ੍ਹ ਤੋਂ ਲਾਗੂ ਹੋ ਗਿਆ ਹੈ। ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਲਾਗੂ ਕੀਤੀ ਗਈ ਹੈ। 51 ਲੱਖ ਪਰਿਵਾਰਾਂ ਨੂੰ ਜ਼ੀਰੋ ਬਿੱਲ ਮਿਲੇਗਾ।

ਉਨ੍ਹਾਂ ਕਿਹਾ ਕਿ ਘਰ-ਘਰ ਆਟਾ ਦਾਲ ਸਕੀਮ ਵੀ ਸ਼ੁਰੂ ਹੋਣ ਜਾ ਰਹੀ ਹੈ। ਲੋਕਾਂ ਨੂੰ ਚੰਗੀ ਕੁਆਲਿਟੀ ਦਾ ਆਟਾ ਮਿਲੇਗਾ। ਬਜ਼ੁਰਗਾਂ ਲਈ ਬੁਢਾਪਾ ਪੈਨਸ਼ਨ ਲੈਣਾ ਬਹੁਤ ਔਖਾ ਕੰਮ ਹੈ ਪਰ ਹੁਣ ਬੁਢਾਪਾ ਤੇ ਵਿਧਵਾ ਪੈਨਸ਼ਨ ਬੈਂਕ ਦੇ ਕਰਮਚਾਰੀ ਘਰ ਬੈਠੇ ਦੇ ਕੇ ਜਾਏਗਾ। ਆਉਣ ਵਾਲੇ ਦਿਨਾਂ ਵਿੱਚ ਸਕੂਲਾਂ ਦੀ ਹਾਲਤ ਸੁਧਰੇਗੀ।

ਉਨ੍ਹਾਂ ਕਿਹਾ ਕਿ ਹੁਣ ਕਤੱਖ ਆਜ਼ਾਦੀ ਮਹਿਲਾਂ ਵਿੱਚ ਰਹੀ। ਪ੍ਰਭਾਵਸ਼ਾਲੀ ਲੋਕ ਆਪ ਹੀ ਮਾਲਕ ਬਣ ਗਏ। ਚਾਰੇ ਪਾਸੇ ਗਰੀਬੀ, ਭ੍ਰਿਸ਼ਟਾਚਾਰ ਹੈ। ਸਾਡੇ ਤੋਂ ਬਾਅਦ ਆਜ਼ਾਦ ਹੋਏ ਦੇਸ਼ ਬਹੁਤ ਬਿਹਤਰ ਹਨ। ਉਨ੍ਹਾਂ ਕਿਹਾ ਕਿ ਮੈਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਮੈਂ ਉਸ ਨੂੰ ਪੂਰਾ ਕਰਾਂਗਾ। ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਜ਼ਾਦੀ ਦਿਹਾੜੇ ਮੌਕੇ 75 ‘ਆਮ ਆਦਮੀ ਕਲੀਨਿਕ’ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ। ਇਸ ਦੌਰਾਨ ਮੁੱਖ ਮੰਤਰੀ ਕਿਹਾ ਹੈ ਕਿ ‘ਚੋਣਾਂ ਦੌਰਾਨ ਅਸੀਂ ਪੰਜਾਬੀਆਂ …

Leave a Reply

Your email address will not be published. Required fields are marked *