ਸੂਬੇ ਦੇ ਕਰੀਬ 26.37 ਲੱਖ ਪੈਨਸ਼ਨਰਾਂ ਨੂੰ ਪਹਿਲੀ ਜੁਲਾਈ ਤੋਂ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਅਤੇ ਅਸ਼ੀਰਵਾਦ ਸਕੀਮ (ਸ਼ਗਨ) ਤਹਿਤ ਲਾਭਪਾਤਰੀਆਂ ਨੂੰ 51 ਹਜ਼ਾਰ ਰੁਪਏ ਦੀ ਰਾਸ਼ੀ ਮਿਲਣੀ ਸ਼ੁਰੂ ਹੋ ਜਾਵੇਗੀ।

ਬਜਟ ਸੈਸ਼ਨ ਦੌਰਾਨ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਦਨ ਵਿਚ, ਚੋਣਾਂ ਦੌਰਾਨ ਕੀਤੇ ਗਏ ਵਾਅਦੇ ਨੂੰ ਕੈਪਟਨ ਸਰਕਾਰ ਵੱਲੋਂ ਇਕ ਜੁਲਾਈ ਤੋਂ ਪੂਰਾ ਕਰਨ ਦਾ ਐਲਾਨ ਕੀਤਾ ਸੀ। ਜ਼ਿਕਰਯੋਗ ਹੈ ਕਿ ਸਮਾਜਿਕ ਸੁਰੱਖਿਆ ਸਕੀਮ ਤਹਿਤ ਸਰਕਾਰ ਵੱਲੋਂ ਅੰਗਹੀਣ, ਬਜ਼ੁਰਗ, ਵਿਧਵਾ ਅਤੇ ਨਿਰਭਰ ਬੱਚਿਆਂ ਨੂੰ ਪੈਨਸ਼ਨ ਦਿੰਦੀ ਹੈ ਅਤੇ ਹੁਣ ਤਕ ਸਰਕਾਰ ਵੱਲੋਂ 750 ਰੁਪਏ ਪ੍ਰਤੀ ਮਹੀਨਾ ਦਾ ਭੁਗਤਾਨ ਕੀਤਾ ਜਾਂਦਾ ਹੈ।

ਬਜਟ ਸੈਸ਼ਨ ਦੌਰਾਨ ਸਰਕਾਰ ਨੇ ਇਸ ਨੂੰ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ। ਪ੍ਰਰਾਪਤ ਵੇਰਵਿਆਂ ਅਨੁਸਾਰ ਸਾਲ 2019-20 ਦੌਰਨ 2089 ਕਰੋੜ ਰੁਪਏ ਅਤੇ 2020-21 ਦੌਰਾਨ 2277 ਕਰੋੜ ਰੁਪਏ ਦਾ ਭੁਗਤਾਨ ਕੀਤਾ ਸੀ। ਪਿਛਲੇ ਸਾਲ ਸੂਬੇ ਵਿਚ 25.55 ਲੱਖ ਲਾਭਪਾਤਰੀ ਸਨ, ਜਿਨ੍ਹਾਂ ਦੀ ਗਿਣਤੀ ਹੁਣ 26.37 ਲੱਖ ਤਕ ਪੁੱਜ ਗਈ ਹੈ।

ਏਸੇ ਤਰ੍ਹਾਂ ਅਸ਼ੀਰਵਾਦ ਸਕੀਮ (ਸ਼ਗਨ) ਤਹਿਤ ਅਨੁਸੂਚਿਤ ਜਾਤੀ, ਪੱਛੜੀ ਸ੍ਰੇਣੀ, ਗ਼ਰੀਬੀ ਰੇਖਾ ਦੇ ਹੇਠਾਂ ਰਹਿੰਦੇ, ਕਮਜ਼ੋਰ ਵਰਗ, ਮੁਸਲਮਾਨ, ਈਸਾਈ ਅਤੇ ਕਿਸੇ ਵੀ ਜਾਤ ਨਾਲ ਸਬੰਧਿਤ ਵਿਧਵਾਵਾਂ ਦੀਆਂ ਧੀਆਂ ਦੇ ਵਿਆਹ ਮੌਕੇ 21 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਸੀ ਜੋ ਹੁਣ 51 ਹਜਾਰ ਰੁਪਏ ਦਿੱਤੀ ਜਾਵੇਗੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸੂਬੇ ਦੇ ਕਰੀਬ 26.37 ਲੱਖ ਪੈਨਸ਼ਨਰਾਂ ਨੂੰ ਪਹਿਲੀ ਜੁਲਾਈ ਤੋਂ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਅਤੇ ਅਸ਼ੀਰਵਾਦ ਸਕੀਮ (ਸ਼ਗਨ) ਤਹਿਤ ਲਾਭਪਾਤਰੀਆਂ ਨੂੰ 51 ਹਜ਼ਾਰ ਰੁਪਏ ਦੀ ਰਾਸ਼ੀ ਮਿਲਣੀ ਸ਼ੁਰੂ ਹੋ …
Wosm News Punjab Latest News