Breaking News
Home / Punjab / ਆਪ ਦੀ ਸਰਕਾਰ ਆਉਣ ਤੋਂ ਬਾਅਦ ਪੰਜਾਬ ਦੇ ਖਜ਼ਾਨੇ ਬਾਰੇ ਆਈ ਵੱਡੀ ਖ਼ਬਰ

ਆਪ ਦੀ ਸਰਕਾਰ ਆਉਣ ਤੋਂ ਬਾਅਦ ਪੰਜਾਬ ਦੇ ਖਜ਼ਾਨੇ ਬਾਰੇ ਆਈ ਵੱਡੀ ਖ਼ਬਰ

ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦਾ ਖਜਾਨਾ ਭਰਨ ਲੱਗਾ ਹੈ। ਸਰਕਾਰ ਬਣਨ ਤੋਂ ਬਾਅਦ ਮਾਲ ਵਿਭਾਗ ਦੇ ਮਾਲੀਏ ਵਿਚ 30 ਫੀਸਦੀ ਦਾ ਵਾਧਾ ਹੋਇਆ ਹੈ।ਆਮ ਆਦਮੀ ਪਾਰਟੀ ਦੇ ਫੇਸਬੁਕ ਸਫੇ ‘ਤੇ ਦਿੱਤੀ ਜਾਣਕਾਰੀ ਅਨੁਸਾਰ ਅਪ੍ਰੈਲ 2021 ‘ਚ ਲੈਂਡ ਰਜਿਸਟਰੀ ਤੋਂ ਵਿਭਾਗ ਕੋਲ 270 ਕਰੋੜ ਰੁਪਏ ਆਏ ਸਨ, ਜਦ ਕਿ ਅਪ੍ਰੈਲ 2022 ਵਿੱਚ ਇਹ 353 ਕਰੋੜ ਰੁਪਏ ਹੋ ਗਿਆ ਹੈ। ਸਰਕਾਰ ਬਣਨ ਤੋਂ ਬਾਅਦ ਮਾਲ ਵਿਭਾਗ ਦੇ ਮਾਲੀਏ ਵਿਚ 30 ਫੀਸਦੀ ਦਾ ਵਾਧਾ ਹੋਇਆ ਹੈ।

ਆਮ ਆਦਮੀ ਪਾਰਟੀ ਨੇ ਇਸ ਪ੍ਰਾਪਤੀ ਲਈ ਭ੍ਰਿਸ਼ਟਾਚਾਰ ਖਿਲਾਫ ਵਿੱਢੀ ਮੁਹਿੰਮ ਨੂੰ ਜ਼ਿੰਮੇਵਾਰ ਦੱਸਿਆ ਹੈ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਭ੍ਰਿਸ਼ਟਾਚਾਰ ਖਿਲਾਫ ਨੰਬਰ ਜਾਰੀ ਕਰਕੇ ਇਸ ਮਾੜੀ ਪਿਰਤ ਨੂੰ ਨੱਥ ਪਈ ਹੈ, ਜਿਸ ਦੀ ਬਦੌਲਤ ਸਰਕਾਰੀ ਆਮਦਨ ਵਿਚ ਚੋਖਾ ਵਾਧਾ ਹੋਇਆ ਹੈ।

ਇਸ ਤੋਂ ਪਹਿਲਾਂ ਪੰਜਾਬ ਰੋਡਵੇਜ਼ ਦੀ ਕਮਾਈ ਵਿਚ ਵੀ ਵਾਧੇ ਦਾ ਦਾਅਵਾ ਕੀਤਾ ਗਿਆ ਸੀ।ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਵਿਚ ਭ੍ਰਿਸ਼ਟਾਚਾਰ ਨੂੰ ਨੱਥੀ ਪਾ ਕੇ ਪੰਜਾਬ ਨੂੰ ਆਰਥਿਕ ਪੱਖੋਂ ਮਜਬੂਤ ਕਰਨ ਦਾ ਦਾਅਵਾ ਕੀਤਾ ਸੀ। ਆਪਣੇ ਵਾਅਦੇ ਮੁਤਾਬਕ ਨਵੀਂ ਸਰਕਾਰ ਅੱਗੇ ਵਧ ਰਹੀ ਹੈ।

ਅਜੇ ਕੱਲ੍ਹ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਪੰਜਾਬ ਕੈਬਨਿਟ ਵਿੱਚੋਂ ਬਾਹਰ ਕਰ ਦਿੱਤਾ ਹੈ। ਵਿਜੈ ਸਿੰਗਲਾ ਨੂੰ ਸਿਹਤ ਵਿਭਾਗ ਵੱਲੋਂ ਕੀਤੀ ਜਾਣ ਵਾਲੀ ਖ਼ਰੀਦੋ-ਫਰੋਖ਼ਤ ਲਈ ਇਕ ਫ਼ੀਸਦ ਕਮਿਸ਼ਨ ਮੰਗਣ ਦੇ ਦੋਸ਼ਾਂ ਹੇਠ ਬਰਖਾਸਤ ਕੀਤਾ ਗਿਆ ਹੈ।

ਜਿਸ ਪਿੱਛੋਂ ਪੰਜਾਬ ਦੇ ਸੇਵਾਮੁਕਤ ਅਫ਼ਸਰਾਂ, ਸਾਬਕਾ ਮੰਤਰੀਆਂ ਅਤੇ ਸੇਵਾ ਕਰ ਰਹੇ ਅਫ਼ਸਰਾਂ ਵਿਰੁੱਧ ਵਿਜੀਲੈਂਸ ਵੱਲੋਂ ਦਰਜ ਕੇਸਾਂ ਵਿੱਚ ਵੀ ਹਿਲਜੁਲ ਹੋਣ ਲੱਗੀ ਹੈ। ਸੂਤਰਾਂ ਅਨੁਸਾਰ ਅਕਾਲੀ-ਭਾਜਪਾ ਸਰਕਾਰ ਸਮੇਂ ਸਿੰਜਾਈ ਵਿਭਾਗ ’ਚ ਹੋਏ ਬਹੁ-ਕਰੋੜੀ ਘਪਲੇ ਦੀਆਂ ਪਰਤਾਂ ਮੁੜ ਖੁੱਲ੍ਹਣੀਆਂ ਸ਼ੁਰੂ ਹੋ ਗਈਆਂ ਹਨ। ਵਿਜੀਲੈਂਸ ਬਿਊਰੋ ਨੂੰ ਸਾਰੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ।

ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦਾ ਖਜਾਨਾ ਭਰਨ ਲੱਗਾ ਹੈ। ਸਰਕਾਰ ਬਣਨ ਤੋਂ ਬਾਅਦ ਮਾਲ ਵਿਭਾਗ ਦੇ ਮਾਲੀਏ ਵਿਚ 30 ਫੀਸਦੀ ਦਾ ਵਾਧਾ ਹੋਇਆ ਹੈ।ਆਮ ਆਦਮੀ …

Leave a Reply

Your email address will not be published. Required fields are marked *