ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਵੱਖਰੀ ਪਾਰਟੀ ਬਣਾਉਣ ਵਾਲੇ ਸੁਖਪਾਲ ਖਹਿਰਾ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਆਪਣੇ ਤਿੰਨ ਵਿਧਾਇਕਾਂ ਨਾਲ ਕਾਂਗਰਸ ਵਿੱਚ ਵਾਪਸੀ ਕੀਤੀ ਹੈ।

ਦੱਸ ਦਈਏ ਕਿ ਖਹਿਰਾ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜੀ ਸੀ ਤੇ ਵਿਧਾਇਕ ਬਣੇ ਸੀ। ਫਿਰ ਉਨ੍ਹਾਂ ਦੇ ਆਮ ਆਦਮੀ ਪਾਰਟੀ ਨਾਲ ਵੀ ਮਤਭੇਦ ਹੋ ਗਏ ਤੇ ਉਨ੍ਹਾਂ ਨੇ ਆਪਣੀ ਪਾਰਟੀ ਬਣਾ ਲਈ। ਅੱਜ ਖਹਿਰ ਮੁੜ ਕਾਂਗਰਸੀ ਬਣ ਗੋ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਸੁਖਪਾਲ ਖਹਿਰਾ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸਾਥੀ ਵਿਧਾਇਕ ਜਗਦੇਵ ਸਿੰਘ ਕਮਾਲੂ, ਵਿਧਾਇਕ ਮੌੜ ਤੇ ਪਿਰਮਲ ਸਿੰਘ ਧੌਲਾ, ਵਿਧਾਇਕ ਭਦੌੜ ਵੀ ਕਾਂਗਰਸ ਵਿੱਚ ਸ਼ਾਮਲ ਹੋਏ।

ਮੰਨਿਆ ਜਾ ਰਿਹਾ ਹੈ ਕਿ ਹਾਈਕਮਾਨ ਦੀ ਹਰੀ ਝੰਡੀ ਨਾਲ ਹੀ ਖਹਿਰਾ ਨੂੰ ਕਾਂਗਰਸ ਵਿੱਚ ਸ਼ਾਮਲ ਕੀਤਾ ਗਿਆ ਹੈ। ਪਤਾ ਲੱਗਾ ਹੈ ਕਿ ਏਆਈਸੀਸੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਇਸ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਵੱਖਰੀ ਪਾਰਟੀ ਬਣਾਉਣ ਵਾਲੇ ਸੁਖਪਾਲ ਖਹਿਰਾ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਆਪਣੇ ਤਿੰਨ ਵਿਧਾਇਕਾਂ ਨਾਲ ਕਾਂਗਰਸ ਵਿੱਚ ਵਾਪਸੀ ਕੀਤੀ …
Wosm News Punjab Latest News