ਆਏ ਦਿਨ ਪੰਜਾਬੀ ਫ਼ਿਲਮ ਉਦਯੋਗ ਤੇ ਸੰਗੀਤ ਜਗਤ ਦੀਆਂ ਨਵੀਆਂ-ਨਵੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹਾਲ ਹੀ ’ਚ ਖ਼ਬਰ ਆਈ ਹੈ ਕਿ ਪ੍ਰਸਿੱਧ ਗੀਤਕਾਰ, ਅਦਾਕਾਰ ਤੇ ਪ੍ਰੈੱਸ ਕਲੱਬ ਫਿਰੋਜ਼ਪੁਰ ਦੇ ਮੈਂਬਰ ਗੁਰਨਾਮ ਸਿੱਧੂ ਗਾਮਾ ’ਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ। ਇਸ ਦੌਰਾਨ ਗੀਤਕਾਰ ਨੂੰ ਕਾਫ਼ੀ ਗੰਭੀਰ ਸੱਟਾਂ ਲੱਗੀਆਂ।

ਦੱਸ ਦਈਏ ਕਿ ਇਸ ਗੱਲ ਦੀ ਜਾਣਕਾਰੀ ਸੰਗੀਤ ਜਗਤ ਨਾਲ ਜੁੜੇ ਇੱਕ ਸ਼ਖ਼ਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਗੁਰਨਾਮ ਸਿੱਧੂ ਗਾਮਾ ਦੀ ਤਸਵੀਰ ਸਾਂਝੀ ਕਰਦਿਆਂ ਦਿੱਤੀ ਹੈ। ਇਸ ਤਸਵੀਰ ’ਚ ਗੁਰਨਾਮ ਗੰਭੀਰ ਹਾਲਤ ’ਚ ਹਸਪਤਾਲ ਦੇ ਬੈੱਡ ’ਤੇ ਪਏ ਨਜ਼ਰ ਆ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਗੁਰਨਾਮ ਸਿੱਧੂ ਗਾਮਾ ਆਪਣੇ ਘਰ ’ਚ ਸੀ ਅਤੇ ਉਨ੍ਹਾਂ ਨੂੰ ਰੈੱਡ ਕਰਾਸ ਦੇ ਮੁਲਾਜ਼ਮ ਵਲੋਂ ਫੋਨ ਕਰਕੇ ਪ੍ਰੈੱਸ ਕਲੱਬ ਆਉਣ ਲਈ ਕਿਹਾ ਗਿਆ ਸੀ। ਜਦੋਂ ਗੁਰਨਾਮ ਸਿੱਧੂ ਗਾਮਾ ਪ੍ਰੈੱਸ ਕਲੱਬ ਪਹੁੰਚੇ ਤਾਂ ਉਕਤ ਵਿਅਕਤੀਆਂ ਨੇ ਉਨ੍ਹਾਂ ’ਤੇ ਜਾਨਲੇਵਾ ਹਮਲਾ ਕਰ ਦਿੱਤਾ।

ਦੱਸਣਯੋਗ ਹੈ ਕਿ ਬੀਤੇ ਦਿਨੀਂ ਪ੍ਰਸਿੱਧ ਗਾਇਕ ਆਰ ਨੇਤ ਨਾਲ ਵੀ ਅਜਿਹੀ ਘਟਨਾ ਹੋਈ। ਉਨ੍ਹਾਂ ’ਤੇ ਵੀ ਕੁਝ ਅਣਪਛਾਤੇ ਵਿਅਕਤੀਆਂ ਨੇ ਘਰ ’ਚ ਵੜ ਕੇ ਕੁੱਟਮਾਰ ਕੀਤੀ। ਇਸ ਤੋਂ ਬਾਅਦ ਆਰ ਨੇਤ ਨੇ ਥਾਣਾ ਮਟੌਰ ਵਿਖੇ ਮਾਮਲਾ ਦਰਜ ਕਰਵਾਇਆ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: jagbani
The post ਆਰ ਨੇਤ ਤੋਂ ਬਾਅਦ ਹੁਣ ਇਸ ਮਸ਼ਹੂਰ ਗਾਇਕ ਤੇ ਹੋਇਆ ਵੱਡਾ ਹਮਲਾ,ਮੌਕੇ ਤੇ ਹੀ… ਦੇਖੋ ਪੂਰੀ ਖ਼ਬਰ appeared first on Sanjhi Sath.
ਆਏ ਦਿਨ ਪੰਜਾਬੀ ਫ਼ਿਲਮ ਉਦਯੋਗ ਤੇ ਸੰਗੀਤ ਜਗਤ ਦੀਆਂ ਨਵੀਆਂ-ਨਵੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹਾਲ ਹੀ ’ਚ ਖ਼ਬਰ ਆਈ ਹੈ ਕਿ ਪ੍ਰਸਿੱਧ ਗੀਤਕਾਰ, ਅਦਾਕਾਰ ਤੇ ਪ੍ਰੈੱਸ ਕਲੱਬ ਫਿਰੋਜ਼ਪੁਰ ਦੇ …
The post ਆਰ ਨੇਤ ਤੋਂ ਬਾਅਦ ਹੁਣ ਇਸ ਮਸ਼ਹੂਰ ਗਾਇਕ ਤੇ ਹੋਇਆ ਵੱਡਾ ਹਮਲਾ,ਮੌਕੇ ਤੇ ਹੀ… ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News