ਚੰਡੀਗੜ੍ਹ ਪ੍ਰਸ਼ਾਸਨ ਦੇ ਟਰਾਂਸਪੋਰਟ ਵਿਭਾਗ ਨੇ ਸਕੂਲਾਂ ਅਤੇ ਹਸਪਤਾਲਾਂ ਨੇੜੇ ਸਪੀਡ ਲਿਮਟ ਤੈਅ ਕਰ ਦਿੱਤੀ ਹੈ। ਨੋਟੀਫਿਕੇਸ਼ਨ ਦੇ ਮੁਤਾਬਕ, ਚੰਡੀਗੜ੍ਹ ਪ੍ਰਸ਼ਾਸਨ ਨੇ ਤੁਰੰਤ ਪ੍ਰਭਾਵ ਨਾਲ ਯੂਟੀ-ਚੰਡੀਗੜ੍ਹ ਦੇ ਸਕੂਲਾਂ/ਉੱਚ ਵਿਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਤੋਂ ਲੰਘਣ ਸਮੇਂ ਵੱਧ ਤੋਂ ਵੱਧ ਗਤੀ ਸੀਮਾ 25 ਕਿਲੋਮੀਟਰ ਪ੍ਰਤੀ ਘੰਟਾ ਨਿਰਧਾਰਤ ਕੀਤੀ ਹੈ।
ਟਰਾਂਸਪੋਰਟ ਵਿਭਾਗ ਨੇ ਸਬੰਧਤ ਇੰਜੀਨੀਅਰਿੰਗ ਵਿਭਾਗ ਨੂੰ ਟ੍ਰੈਫਿਕ ਪੁਲਿਸ ਨਾਲ ਸਲਾਹ-ਮਸ਼ਵਰੇ ਦੇ ਬਾਅਦ ਸਕੂਲ, ਉੱਚ ਵਿਦਿਅਕ ਸੰਸਥਾਵਾਂ/ਹਸਪਤਾਲਾਂ ਦੀ ਐਂਟਰੀ ਅਤੇ ਬਾਹਰ ਦੇ ਨੇੜੇ ਵਾਲੇ ਢੁਕਵੇਂ ਸਥਾਨਾਂ ‘ਤੇ ਸੜਕਾਂ ਦੇ ਦੋਵੇਂ ਪਾਸੇ 25 ਕਿਲੋਮੀਟਰ ਪ੍ਰਤੀ ਘੰਟਾ ਦੀ ਵੱਧ ਤੋਂ ਵੱਧ ਗਤੀ ਸੀਮਾ ਨੂੰ ਦਰਸਾਉਣ ਵਾਲੇ ਸਾਈਨ ਬੋਰਡ ਲਗਾਉਣ ਲਈ ਅਧਿਕਾਰਤ ਕੀਤਾ ਹੈ।
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਦਿਨੋ-ਦਿਨ ਵਧ ਰਹੇ ਸੜਕ ਹਾਦਸਿਆਂ ਨੂੰ ਕੰਟਰੋਲ ਕੀਤਾ ਜਾ ਸਕੇ ਅਤੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਵਾਹਨਾਂ ਦੀ ਰਫਤਾਰ ਕੰਟਰੋਲ ਵਿਚ ਹੋਣ ਨਾਲ ਦੁਰਘਟਨਾਵਾਂ ਨੂੰ ਘੱਟ ਕਰਨ ਵਿਚ ਮਦਦ ਮਿਲੇਗੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਚੰਡੀਗੜ੍ਹ ਪ੍ਰਸ਼ਾਸਨ ਦੇ ਟਰਾਂਸਪੋਰਟ ਵਿਭਾਗ ਨੇ ਸਕੂਲਾਂ ਅਤੇ ਹਸਪਤਾਲਾਂ ਨੇੜੇ ਸਪੀਡ ਲਿਮਟ ਤੈਅ ਕਰ ਦਿੱਤੀ ਹੈ। ਨੋਟੀਫਿਕੇਸ਼ਨ ਦੇ ਮੁਤਾਬਕ, ਚੰਡੀਗੜ੍ਹ ਪ੍ਰਸ਼ਾਸਨ ਨੇ ਤੁਰੰਤ ਪ੍ਰਭਾਵ ਨਾਲ ਯੂਟੀ-ਚੰਡੀਗੜ੍ਹ ਦੇ ਸਕੂਲਾਂ/ਉੱਚ ਵਿਦਿਅਕ ਸੰਸਥਾਵਾਂ …