ਪੰਜਾਬ ਸਰਕਾਰ ਨੇ ਘਰੇਲੂ ਖਪਤਕਾਰਾਂ ਦੇ 31 ਦਸੰਬਰ 2021 ਤੱਕ ਦੇ ਬਿਜਲੀ ਬਿੱਲ ਬਕਾਏ ਮੁਆਫ ਕਰ ਦਿੱਤੇ ਹਨ। ਪੰਜਾਬ ਸਰਕਾਰ ਨੇ ਇਸ ਦਾ ਐਲਾਨ ਪਹਿਲਾਂ ਹੀ ਕੀਤਾ ਸੀ। ਹੁਣ ਪਾਵਰਕੌਮ ਨੇ ਇਸ ਸਬੰਧੀ ਸਰਕੁਲਰ ਜਾਰੀ ਕਰਕੇ ਘਰੇਲੂ ਖਪਤਕਾਰਾਂ ਵੱਲ ਖੜ੍ਹੇ ਬਿਜਲੀ ਬਿੱਲਾਂ ਦੇ ਬਕਾਇਆਂ ’ਤੇ ਲੀਕ ਮਾਰ ਦਿੱਤੀ ਹੈ। ਇਸ ਨਾਲ ਲੱਖਾਂ ਖਪਤਕਾਰਾਂ ਨੂੰ ਲਾਭ ਮਿਲਿਆ ਹੈ।
ਦੱਸ ਦਈਏ ਕਿ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਘਰੇਲੂ ਖਪਤਕਾਰਾਂ ਦੇ 31 ਦਸੰਬਰ 2021 ਤੱਕ ਦੇ ਬਿਜਲੀ ਬਿੱਲਾਂ ਦੇ ਸਾਰੇ ਬਕਾਏ ਮੁਆਫ ਕਰਨ ਦਾ ਫੈਸਲਾ ਲਿਆ ਗਿਆ ਸੀ ਜਿਸ ਨੂੰ ਹੁਣ ਅਮਲੀ ਰੂਪ ਦਿੱਤਾ ਗਿਆ ਹੈ। ਸਰਕੁਲਰ ਅਨੁਸਾਰ ਜਿਨ੍ਹਾਂ ਘਰੇਲੂ ਖਪਤਕਾਰਾਂ ਦੇ 31 ਦਸੰਬਰ 2021 ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਦੀ ਰਕਮ ਦਾ ਭੁਗਤਾਨ 30 ਜੂਨ 2022 ਤੱਕ ਨਹੀਂ ਕੀਤਾ ਗਿਆ, ਉਹ ਮੁਆਫ ਕੀਤੇ ਗਏ ਹਨ।
ਪੰਜਾਬ ਸਰਕਾਰ ਵਲੋਂ ਰਿਹਾਇਸ਼ੀ ਬਿਜਲੀ ਸਪਲਾਈ ਵਿੱਚ ਪਹਿਲਾਂ ਆਉਂਦੇ ਸਰਕਾਰੀ ਹਸਪਤਾਲ, ਡਿਸਪੈਂਸਰੀਆਂ, ਸਾਰੇ ਧਾਰਮਿਕ ਸਥਾਨ, ਸਰਕਾਰੀ ਖੇਡ ਸੰਸਥਾਵਾਂ, ਸੈਨਿਕ ਰੈਸਟ ਹਾਊਸ, ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਤੇ ਅਟੈਚਡ ਹੋਸਟਲਾਂ ਨੂੰ ਇਸ ਬਕਾਇਆ ਮੁਆਫੀ ਸਕੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ।
ਪਾਵਰਕੌਮ ਹੁਣ ਅਜਿਹੇ ਸਾਰੇ ਬਿਜਲੀ ਕੁਨੈਕਸ਼ਨਾਂ ਨੂੰ ਮੁੜ ਜੋੜੇਗੀ ਜਿਨ੍ਹਾਂ ਦੇ ਬਿੱਲ 31 ਦਸੰਬਰ 2021 ਤੱਕ ਭਰੇ ਨਹੀਂ ਗਏ ਸਨ। ਕੁਨੈਕਸ਼ਨ ਮੁੜ ਜੋੜਨ ਲਈ ਜੁਰਮਾਨੇ ਦੀ ਅਦਾਇਗੀ ਸਰਕਾਰ ਕਰੇਗੀ। ਦੱਸ ਦਈਏ ਕਿ ਪਹਿਲੀ ਜੁਲਾਈ ਤੋਂ ਪੰਜਾਬ ਸਰਕਾਰ ਨੇ 300 ਯੂਨਿਟਾਂ ਪ੍ਰਤੀ ਮਹੀਨਾ ਤੱਕ ਦੇ ਬਿਜਲੀ ਬਿੱਲ ਮੁਆਫੀ ਦਾ ਐਲਾਨ ਕੀਤਾ ਹੈ। ਇਸ ਲਈ ਕੁਝ ਸ਼ਰਤਾਂ ਤੈਅ ਕੀਤੀਆਂ ਪਰ ਸੂਬੇ ਦੇ ਵੱਡੀ ਗਿਣਤੀ ਖਪਤਕਾਰਾਂ ਨੂੰ ਇਸ ਦਾ ਲਾਭ ਮਿਲੇਗਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਸਰਕਾਰ ਨੇ ਘਰੇਲੂ ਖਪਤਕਾਰਾਂ ਦੇ 31 ਦਸੰਬਰ 2021 ਤੱਕ ਦੇ ਬਿਜਲੀ ਬਿੱਲ ਬਕਾਏ ਮੁਆਫ ਕਰ ਦਿੱਤੇ ਹਨ। ਪੰਜਾਬ ਸਰਕਾਰ ਨੇ ਇਸ ਦਾ ਐਲਾਨ ਪਹਿਲਾਂ ਹੀ ਕੀਤਾ ਸੀ। ਹੁਣ ਪਾਵਰਕੌਮ …
Wosm News Punjab Latest News