Breaking News
Home / Punjab / ਇਸ ਦਿਨ ਵਿਆਹ ਕਰਵਾਉਣ ਜਾ ਰਹੇ ਹਨ ਮੁੱਖ ਮੰਤਰੀ ਭਗਵੰਤ ਮਾਨ

ਇਸ ਦਿਨ ਵਿਆਹ ਕਰਵਾਉਣ ਜਾ ਰਹੇ ਹਨ ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਵਿਆਹ ਕਰਵਾਉਣ ਜਾ ਰਹੇ ਹਨ। ਉਨ੍ਹਾਂ ਦਾ ਪਹਿਲੀ ਪਤਨੀ ਨਾਲੋਂ ਤਲਾਕ ਹੋ ਗਿਆ ਸੀ। ਉਹ ਹੁਣ ਆਪਣੇ ਬੱਚਿਆਂ ਨਾਲ ਵਿਦੇਸ਼ ਰਹਿੰਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸਿਆਸੀ ਸਫਰ ਲਈ ਹੀ ਉਨ੍ਹਾਂ ਨੇ ਵੱਖ ਹੋਣ ਦਾ ਫੈਸਲਾ ਲਿਆ ਸੀ।ਉਨ੍ਹਾਂ ਦਾ ਵਿਆਹ ਕੱਲ੍ਹ ਸੀਐਮ ਹਾਊਸ ਵਿੱਚ ਹੋਏਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪਹੁੰਚਣਗੇ।

ਮਿਲੀ ਜਾਣਕਾਰੀ ਮੁਤਾਬਕ ਵਿਆਹ ਚੰਡੀਗੜ੍ਹ ‘ਚ ਹੋਵੇਗਾ। ਦੱਸਿਆ ਗਿਆ ਸੀ ਕਿ ਸੀਐਮ ਭਗਵੰਤ ਮਾਨ ਦਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਵੇਗਾ। ਇਹ ਵਿਆਹ ਸਮਾਗਮ ਸੀਐਮ ਮਾਨ ਦੀ ਰਿਹਾਇਸ਼ ‘ਤੇ ਹੀ ਇੱਕ ਸੰਖੇਪ ਪ੍ਰੋਗਰਾਮ ਵਿੱਚ ਹੋਵੇਗਾ। ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ। ਇਹ ਵੀ ਦਸ ਦਈਏ ਕਿ ਭਗਵੰਤ ਮਾਨ ਦੀ ਮਾਂ ਦੀ ਇੱਛਾ ਸੀ ਕਿ ਉਹ ਆਪਣਾ ਘਰ ਵਸਾਉਣ, ਜਿਸ ਤੋਂ ਬਾਅਦ ਹੁਣ ਮਾਨ ਨੇ ਵਿਆਹ ਕਰਾਉਣ ਦਾ ਫ਼ੈਸਲਾ ਲਿਆ।

ਕਾਬਲੇਗ਼ੌਰ ਹੈ ਕਿ ਸਿਆਸਤ `ਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਨੇ ਕਮੇਡੀਅਨ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਦੌਰਾਨ ਉਹ ਕਾਫ਼ੀ ਸਟੇਜ ਸ਼ੋਅਜ਼ ਵਿੱਚ ਵੀ ਹਿੱਸਾ ਲੈਂਦੇ ਰਹੇ। ਉਨ੍ਹਾਂ ਨੇ ਕਮੇਡੀਅਨ ਦੇ ਰੂਪ ਵਿੱਚ ਬਹੁਤ ਨਾਮ ਕਮਾਇਆ। ਉਨ੍ਹਾਂ ਦਾ ਜੁਗਨੂ ਨਾਂ ਦਾ ਕਿਰਦਾਰ ਹਰ ਘਰ ਦੀ ਪਸੰਦ ਬਣ ਗਿਆ। ਉਨ੍ਹਾਂ ਨੇ ਇੰਦਰਪ੍ਰੀਤ ਕੌਰ ਨਾਲ ਵਿਆਹ ਕਰਾਇਆ ਸੀ। ਉਨ੍ਹਾਂ ਦੇ ਦੋ ਬੱਚੇ ਵੀ ਹਨ। ਪਰ ਮਾਨ ਤੇ ਉਨ੍ਹਾਂ ਦੀ ਪਤਨੀ ਵਿਚਾਲੇ ਅਣਬਣ ਹੋਣ ਕਾਰਨ ਉਨ੍ਹਾਂ ਦਾ ਵਿਆਹ ਟੁੱਟ ਗਿਆ। ਉਨ੍ਹਾਂ ਦੀ ਪਤਨੀ ਆਪਣੇ ਦੋਵੇਂ ਬੱਚਿਆਂ ਨਾਲ ਵਿਦੇਸ਼ `ਚ ਜਾ ਵੱਸੇ।

2011 `ਚ ਸਿਆਸੀ ਸਫ਼ਰ ਦੀ ਸ਼ੁਰੂਆਤ – ਭਗਵੰਤ ਮਾਨ 2011 ਦੇ ਸ਼ੁਰੂ ਵਿਚ, ਮਾਨ ਪੀਪਲਜ਼ ਪਾਰਟੀ ਆਫ਼ ਪੰਜਾਬ ਵਿੱਚ ਸ਼ਾਮਲ ਹੋਏ. 2012 ਵਿਚ, ਉਹ ਲਹਿਰਾਗਾਗਾ ਹਲਕੇ ਵਿੱਚ ਚੋਣ ਲੜਨ ਵਿੱਚ ਅਸਫਲ ਰਹੇ ਸਨ।ਮਾਰਚ 2014 ਵਿੱਚ ਮਾਨ ਨੇ ਸੰਗਰੂਰ ਲੋਕ ਸਭਾ ਹਲਕੇ ਵਿੱਚ ਚੋਣ ਲੜਨ ਲਈ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਸ ਨੇ 200,000 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ।

2019 ਵਿਚ, ਮਾਨ ਨੇ ਫਿਰ ਲੋਕ ਸਭਾ ਦੀ ਸੰਗਰੂਰ ਤੋਂ ਸੀਟ ਜਿੱਤ ਕੇ ਭਾਰਤ ਦੀਆਂ ਆਮ ਚੋਣਾਂ ਵਿੱਚ 111,111 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ। ਉਹ ਸੰਸਦ ਦੇ ਹੇਠਲੇ ਸਦਨ ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਵਿਚੋਂ ਸੰਸਦ ਮੈਂਬਰ ਹਨ।

ਮੁੱਖ ਮੰਤਰੀ ਭਗਵੰਤ ਮਾਨ ਵਿਆਹ ਕਰਵਾਉਣ ਜਾ ਰਹੇ ਹਨ। ਉਨ੍ਹਾਂ ਦਾ ਪਹਿਲੀ ਪਤਨੀ ਨਾਲੋਂ ਤਲਾਕ ਹੋ ਗਿਆ ਸੀ। ਉਹ ਹੁਣ ਆਪਣੇ ਬੱਚਿਆਂ ਨਾਲ ਵਿਦੇਸ਼ ਰਹਿੰਦੀ ਹੈ। ਮੁੱਖ ਮੰਤਰੀ ਭਗਵੰਤ ਮਾਨ …

Leave a Reply

Your email address will not be published. Required fields are marked *