ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਬਾਰਡਰ ‘ਤੇ ਲਗਾਤਾਰ ਡਟੇ ਹੋਏ ਹਨ ਤੇ ਹਰ ਕੋਈ ਕਿਸਾਨਾਂ ਦੀ ਮਦਦ ਕਰਨ ਲਈ ਕੁਝ ਨਾ ਕੁਝ ਕਰ ਰਿਹਾ ਹੈ। ਦਿੱਲੀ ਵਿਚ ਡਟੇ ਕਿਸਾਨਾਂ ਦੀ ਮਦਦ ਲਈ ਲੋਕ ਵੱਡੇ ਪੱਧਰ ਤੇ ਸਾਹਮਣੇ ਆ ਰਹੇ ਹਨ। ਅਜਿਹਾ ਸ਼ਂਘਰਸ਼ ਭਰੇ ਮਾਹੌਲ ਵਿਚ ਇੱਕ ਵਿਅਕਤੀ ਨੇ ਮੋਰਚੇ ‘ਚ ਸ਼ਾਮਲ ਟਰੈਕਟਰਾਂ ਵਿਚ ਮੁਫ਼ਤ ਡੀਜ਼ਲ ਪਾਉਣ ਦਾ ਐਲਾਨ ਕੀਤਾ ਹੈ।

ਫ਼ਰੀਦਕੋਟ ਦੇ ਪਿੰਡ ਔਲਖ ਦੇ ਨੌਜਵਾਨ ਪ੍ਰਿਤਪਾਲ ਸਿੰਘ ਸਪੁੱਤਰ ਜੋਗਿੰਦਰ ਸਿੰਘ ਨੇ ਆਪਣੇ ਫੇਸਬੁੱਕ ਅਕਾਊਂਟ ਤੇ ਪੋਸਟ ਪਾ ਕੇ ਕਿਸਾਨਾਂ ਦੀ ਮਦਦ ਕਰਨ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਪੋਸਟ ਵਿਚ ਲਿਖਿਆ ਹੈ ਕਿ ਦਿੱਲੀ ਗਏ ਸਾਰੇ ਕਿਸਾਨ ਵੀਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿਸੇ ਦੇ ਵੀ ਟਰੈਕਟਰ ਵਿਚ ਡੀਜ਼ਲ ਖ਼ਤਮ ਹੁੰਦਾ ਹੈ, ਉਹ ਮੈਨੂੰ ਵੀਡੀਓ ਕਾਲ ਕਰ ਕੇ ਟੈਂਕੀ ਫੁੱਲ ਕਰਵਾ ਸਕਦਾ ਹੈ। ਮੇਰਾ ਮੋਬਾਈਲ ਨੰਬਰ 9501300525

ਪ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਪੋਸਟ ਪਾਉਣ ਤੋਂ ਬਾਅਦ ਉਸ ਨੂੰ ਲੋੜਵੰਦ ਕਿਸਾਨ ਵੀਰਾਂ ਦੇ ਫ਼ੋਨ ਆਉਣ ਲੱਗੇ। ਜਿਸ ਤੋਂ ਬਾਅਦ ਉਹ ਹੁਣ ਤੱਕ 30 ਹਜ਼ਾਰ ਰੁਪਏ ਤੋਂ ਉੱਪਰ ਦਾ ਤੇਲ ਪਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਲੋੜਵੰਦ ਕਿਸਾਨ ਪੈਟਰੋਲ ਪੰਪ ਤੋਂ ਉਸ ਨੂੰ ਵੀਡੀਓ ਕਾਲ ਕਰਦੇ ਹਨ। ਇਸ ਤੋਂ ਬਾਅਦ ਟੈਂਕੀ ਫੁੱਲ ਕਰਵਾਉਣ ਤੋਂ ਬਾਅਦ ਉਹ ਪੇਟੀਐਮ ਦੁਆਰਾ ਪੈਟਰੋਲ ਪੰਪ ਨੂੰ ਭੁਗਤਾਨ ਕਰ ਦਿੰਦੇ ਹਨ। ਕੋਈ ਜਾਅਲੀ ਮਾਮਲਾ ਨਾ ਆ ਜਾਵੇ, ਇਸ ਲਈ ਵੀਡੀਓ ਕਾਲ ਦੁਆਰਾ ਪੂਰੀ ਤਸੱਲੀ ਕਰਨ ਤੋਂ ਬਾਅਦ ਹੀ ਉਹ ਤੇਲ ਪਾਉਂਦੇ ਹਨ।

ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਹ ਛੋਟੀ ਕਿਸਾਨੀ ਨਾਲ ਸਬੰਧਿਤ ਹੈ। ਟਰੈਕਟਰਾਂ ਵਿਚ ਤੇਲ ਪਾਉਣ ਤੋਂ ਇਵਾਲਾ ਉਸ ਨੇ ਐਲਾਨ ਕੀਤਾ ਹੈ ਕਿ ਜੇ ਲੋੜ ਪਈ ਤਾਂ ਉਹ ਆਪਣਾ ਇੱਕ ਕਿੱਲਾ ਵੀ ਵੇਚ ਦੇਵੇਗਾ।

ਦੱਸ ਦਈਏ ਕਿ ਪ੍ਰਿਤਪਾਲ ਸਿੰਘ ਵੀ ਇਕ ਆਮ ਘਰਾਂ ‘ਚੋਂ ਹੈ ਪਰ ਉਹ ਕਿਸਾਨ ਸੰਘਰਸ਼ ਲਈ ਲੋੜ ਪੈਣ ਤੇ ਸਭ ਕੁੱਝ ਵਾਰਨ ਲਈ ਤਿਆਰ ਹੈ। ਉਹ ਦੋ ਭੈਣਾਂ ਦਾ ਇਕੱਲਾ ਭਰਾ ਹੈ। ਉਨ੍ਹਾਂ ਦੇ ਪਰਿਵਾਰ ਕੋਲ ਚਾਰ ਕਿੱਲੇ ਪੈਲੀ ਹੈ। ਉਹ ਖ਼ੁਦ ਲੁਧਿਆਣਾ ਵਿੱਚ ਜੁਝਾਰ ਟਰਾਂਸਪੋਰਟ ਵਿਚ ਮੈਨੇਜਰ ਦੇ ਤੌਰ ਉੱਤੇ ਕੰਮ ਕਰਦਾ ਹੈ। ਉਸ ਦੀ ਮਹੀਨੇ ਦੀ ਤਨਖ਼ਾਹ 25 ਹਜ਼ਾਰ ਰੁਪਏ ਹੈ।
The post ਇਸ ਨੌਜਵਾਨ ਨੇ ਕਿਸਾਨਾਂ ਲਈ ਦਿਲ ਖੋਲ ਕੇ ਕਰਤਾ ਵੱਡਾ ਐਲਾਨ-ਹਰ ਪਾਸੇ ਕਰਵਾ ਦਿੱਤੀ ਬੱਲੇ-ਬੱਲੇ,ਦੇਖੋ ਪੂਰੀ ਖ਼ਬਰ appeared first on Sanjhi Sath.
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਬਾਰਡਰ ‘ਤੇ ਲਗਾਤਾਰ ਡਟੇ ਹੋਏ ਹਨ ਤੇ ਹਰ ਕੋਈ ਕਿਸਾਨਾਂ ਦੀ ਮਦਦ ਕਰਨ ਲਈ ਕੁਝ ਨਾ ਕੁਝ ਕਰ ਰਿਹਾ ਹੈ। ਦਿੱਲੀ ਵਿਚ ਡਟੇ ਕਿਸਾਨਾਂ ਦੀ …
The post ਇਸ ਨੌਜਵਾਨ ਨੇ ਕਿਸਾਨਾਂ ਲਈ ਦਿਲ ਖੋਲ ਕੇ ਕਰਤਾ ਵੱਡਾ ਐਲਾਨ-ਹਰ ਪਾਸੇ ਕਰਵਾ ਦਿੱਤੀ ਬੱਲੇ-ਬੱਲੇ,ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News