Breaking News
Home / Punjab / ਇੰਤਜ਼ਾਰ ਖਤਮ, ਮੋਟਰ ਕਨੈਕਸ਼ਨ ਨੂੰ ਲੈਕੇ ਮਾਨ ਸਰਕਾਰ ਨੇ ਦਿੱਤੀ ਵੱਡੀ ਖੁਸ਼ਖਬਰੀ

ਇੰਤਜ਼ਾਰ ਖਤਮ, ਮੋਟਰ ਕਨੈਕਸ਼ਨ ਨੂੰ ਲੈਕੇ ਮਾਨ ਸਰਕਾਰ ਨੇ ਦਿੱਤੀ ਵੱਡੀ ਖੁਸ਼ਖਬਰੀ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਲੈਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਕਈ ਵੱਡੀ ਐਲਾਨ ਕੀਤੇ ਜਾ ਰਹੇ ਹਨ। ਸੱਤ ਵਿੱਚ ਆਉਣ ਤੋਂ ਪਹਿਲਾਂ ‘ਆਪ’ ਵੱਲੋਂ ਕਿਸਾਨਾਂ ਨਾਲ ਵੀ ਕਈ ਵੱਡੇ ਵਾਅਦੇ ਕੀਤੇ ਗਏ ਸਨ ਅਤੇ ਸਰਕਾਰ ਹੁਣ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਦੀ ਵੀ ਦਿਖਾਈ ਦੇ ਰਹੀ ਹੈ। ਦਰਅਸਲ ਭਗਵੰਤ ਮਾਨ ਵੱਲੋਂ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਦਾ ਵਚਨ ਦਿੱਤਾ ਗਿਆ ਸੀ।

ਆਪਣੇ ਇਸੇ ਵਾਅਦੇ ਨੂੰ ਪੂਰੇ ਕਰਨ ਦੇ ਲਈ ਇੱਕ ਕਦਮ ਅੱਗੇ ਵਧਦੇ ਹੋਏ ਭਗਵੰਤ ਮਾਨ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਵਾਦੀ ਖੁਸ਼ਖਬਰੀ ਦਿੱਤੀ ਗਈ ਹੈ ਜਿਸ ਦਾ ਫਾਇਦਾ ਹਰ ਇੱਕ ਕਿਸਾਨ ਨੂੰ ਮਿਲੇਗਾ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਲ ਯਾਨੀ ਵੀਰਵਾਰ ਨੂੰ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫੀਸ ਨੂੰ ਘਟਾ ਦਿੱਤਾ ਗਿਆ ਹੈ।

ਮਾਨ ਸਰਕਾਰ ਵੱਲੋਂ ਹੁਣ 1HP ਦਾ ਲੋਡ ਵਧਾਉਣ ਦੇ ਖਰਚੇ ਨੂੰ 4750 ਰੁਪਏ ਤੋਂ ਘਟਾ ਕੇ 2500 ਰੁਪਏ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇੱਕ ਪ੍ਰੈੱਸ ਬਿਆਨ ਜਾਰੀ ਕਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘‘ਸਾਡੇ ਸੂਬੇ ਦੇ ਅਨਾਜ ਉਤਪਾਦਕਾਂ ਨੂੰ ਉਨ੍ਹਾਂ ਦੀ ਆਪਣੀ ਸਰਕਾਰ ਦਾ ਇਹ ਇਕ ਨਿਮਾਣਾ ਜਿਹਾ ਤੋਹਫ਼ਾ ਹੈ।’’ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਇੱਕ ਖੇਤੀਬਾੜੀ ਆਧਾਰਿਤ ਅਰਥਚਾਰਾ ਰਿਹਾ ਹੈ ਅਤੇ ਇਥੋਂ ਦੀ ਵਸੋਂ ਦਾ ਵੱਡਾ ਹਿੱਸਾ ਖੇਤੀਬਾੜੀ ਉੱਤੇ ਨਿਰਭਰ ਹੈ।

ਮਾਨ ਨੇ ਕਿਹਾ ਕਿ ਅੱਜ ਦੇ ਸਮੇਂ ’ਚ ਕਿਸਾਨ ਇਹ ਨਹੀਂ ਚਾਹੁੰਦਾ ਕਿ ਉਸ ਦਾ ਪੁੱਤ ਖੇਤੀ ਕਰੇ, ਕਿਉਂਕਿ ਖੇਤੀ ਦਿਨੋਂ ਦਿਨ ਘਾਟੇ ਦਾ ਸੌਦਾ ਬਣਦੀ ਜਾ ਰਹੀ ਹੈ। ਪਰ ਉਨ੍ਹਾਂ ਕਿਹਾ ਕਿ ਸਾਨੂ ਇਹ ਰੁਝਾਨ ਬਦਲਣ ਦੀ ਲੋੜ ਹੈ, ਜਿਸ ਲਈ ਕਿਸਾਨਾਂ ਦੀਆਂ ਲਾਗਤਾਂ ਘਟਾਉਣੀਆਂ ਪੈਣਗੀਆਂ ਤਾਂ ਕਿ ਖੇਤੀਬਾੜੀ ਦੁਬਾਰਾ ਲਾਹੇਵੰਦ ਧੰਦਾ ਬਣੇ।

ਉਨ੍ਹਾਂ ਕਿਹਾ ਕਿ ਹੁੰਤਕ ਕਿਸਾਨਾਂ ਨੂੰ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਕਾਫੀ ਵੱਡੀ ਫੀਸ ਭਰਨੀ ਪੈਂਦੀ ਸੀ। ਪਰ ਹੁਣ ਉਹ ਇਸ ਫ਼ੀਨ ਨੂੰ ਤਕਰੀਬਨ 50 ਫੀਸਦੀ ਘੱਟ ਕਰ ਰਹੇ ਹਨ। ਉਨ੍ਹਾਂ ਉਮੀਦ ਜ਼ਾਹਿਰ ਕੀਤੀ ਕਿ ਇਸ ਨਾਲ ਸੂਬੇ ਦੇ ਕਿਸਾਨਾਂ ਨੂੰ ਲੋੜੀਂਦੀ ਰਾਹਤ ਮਿਲੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਖੇਤੀਬਾੜੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਆਉਣ ਵਾਲੇ ਸਮੇਂ ਵਿੱਚ ਇਸ ਤਰਾਂ ਦੇ ਹੋਰ ਵੀ ਕਈ ਕਦਮ ਚੁੱਕੇਗੀ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਲੈਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਕਈ ਵੱਡੀ ਐਲਾਨ ਕੀਤੇ ਜਾ ਰਹੇ ਹਨ। ਸੱਤ ਵਿੱਚ ਆਉਣ ਤੋਂ ਪਹਿਲਾਂ …

Leave a Reply

Your email address will not be published. Required fields are marked *