ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਗੁਜਰਾਤ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਆਮ ਆਦਮੀ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੜ੍ਹ ਕਾਰਨ 61 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਰਾਜ ਸਰਕਾਰ ਨੇ ਹੜ੍ਹਾਂ ਨੂੰ ਲੈ ਕੇ ਆਪਣੇ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਕੀਤੇ ਹਨ। ਇਸ ਦੌਰਾਨ ਪੀਐਮ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਜਰਾਤ ਦੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨਾਲ ਸੂਬੇ ਵਿੱਚ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਗੱਲ ਕੀਤੀ। ਪੀਐਮ ਮੋਦੀ ਨੇ ਗੁਜਰਾਤ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੇ ਦੁੱਖਾਂ ਨੂੰ ਘੱਟ ਕਰਨ ਲਈ ਕੇਂਦਰ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।
ਅਮਿਤ ਸ਼ਾਹ ਨੇ ਵੀ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ – ਸੀਐਮ ਨਾਲ ਗੱਲ ਕਰਨ ਤੋਂ ਬਾਅਦ ਅਮਿਤ ਸ਼ਾਹ ਨੇ ਆਪਣੇ ਟਵੀਟ ਵਿੱਚ ਲਿਖਿਆ, ‘ਮੈਂ ਗੁਜਰਾਤ ਦੇ ਸੀਐਮ ਭੂਪੇਂਦਰ ਪਟੇਲ ਨਾਲ ਭਾਰੀ ਬਾਰਿਸ਼ ਕਾਰਨ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਹੜ੍ਹ ਵਰਗੇ ਹਾਲਾਤਾਂ ਬਾਰੇ ਗੱਲ ਕੀਤੀ ਹੈ। ਮੈਂ ਮੋਦੀ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਗੁਜਰਾਤ ਪ੍ਰਸ਼ਾਸਨ, SDRF ਅਤੇ NDRF ਪ੍ਰਭਾਵਿਤ ਲੋਕਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਕੰਮ ਕਰ ਰਹੇ ਹਨ।
ਹੜ੍ਹ ‘ਚ ਫਸੇ ਦੋ ਹਜ਼ਾਰ ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ- ਗੁਜਰਾਤ ਵਿੱਚ ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹਾਂ ਕਾਰਨ ਕਈ ਪਿੰਡਾਂ ਦਾ ਸੰਪਰਕ ਟੁੱਟ ਗਿਆ ਹੈ। ਹੜ੍ਹ ਦੇ ਪਾਣੀ ਵਿੱਚ ਫਸੇ ਲੋਕਾਂ ਨੂੰ ਬਚਾਉਣ ਲਈ ਹੈਲੀਕਾਪਟਰ ਤਾਇਨਾਤ ਕੀਤੇ ਗਏ ਹਨ। ਹੜ੍ਹ ਕਾਰਨ ਹੁਣ ਤੱਕ 61 ਲੋਕਾਂ ਦੀ ਮੌਤ ਹੋ ਚੁੱਕੀ ਹੈ। NDRF ਦੀ ਟੀਮ ਬਚਾਅ ਕਾਰਜ ਚਲਾ ਰਹੀ ਹੈ। ਦੋ ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।
ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਗੁਜਰਾਤ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਆਮ ਆਦਮੀ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ …