ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕੇਂਦਰੀ ਮੰਤਰੀ ਦੇ ਦੌਰੇ ਦਾ ਸੜਕਾਂ ’ਤੇ ਵਿਰੋਧ ਕਰ ਰਹੇ ਕਿਸਾਨਾਂ ’ਤੇ ਅਣਪਛਾਤਿਆਂ ਨੇ ਕਥਿਤ ਤੌਰ ’ਤੇ 2 ਗੱਡੀਆਂ ਚੜ੍ਹਾ ਦਿੱਤੀਆਂ। ਅੱਜ ਸਵੇਰ ਤੋਂ ਕਿਸਾਨਾਂ ਨੇ ਪਿੰਡ ਟਿਕੁਨੀਆ ਵਿੱਚ ਹੈਲੀਪੈਡ ਉੱਤੇ ਕਬਜ਼ਾ ਕਰ ਲਿਆ ਸੀ। ਪਤਾ ਲੱਗਿਆ ਹੈ ਕਿ ਇਸ ਦੌਰਾਨ ਸੁਰੱਖਿਆ ਬਲਾਂ ਦੇ ਵਾਹਨਾਂ ਨੂੰ ਅੱਗ ਲਗਾ ਦਿੱਤੀ ਗਈ ਹੈ।
ਇਸ ਦੌਰਾਨ ਤੇਜ਼ ਰਫਤਾਰ ਦੋ ਗੱਡੀਆਂ ਨੇ ਕਾਲੇ ਝੰਡੇ ਦਿਖਾ ਕੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਦਰੜ ਦਿੱਤਾ ਗਿਆ। ਘਟਨਾ ਤੋਂ ਬਾਅਦ ਮੌਕੇ ‘ਤੇ ਮੌਜੂਦ ਦਰਜਨਾਂ ਕਿਸਾਨਾਂ ਨੇ ਕਿਸਾਨਾਂ ਨੂੰ ਕੁਚਲਣ ਵਾਲੀਆਂ ਦੋਵਾਂ ਗੱਡੀਆਂ ਨੂੰ ਅੱਗ ਲਾ ਦਿੱਤੀ। ਕਿਸਾਨਾਂ ਨੇ ਭਾਜਪਾ ਨੇਤਾ ‘ਤੇ ਕਾਰ ਨਾਲ ਕੁਚਲਣ ਦਾ ਦੋਸ਼ ਲਾਇਆ ਹੈ।
ਸੂਤਰਾਂ ਅਨੁਸਾਰ ਘਟਨਾ ਵਿਚ ਡੇਢ ਦਰਜਨ ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਜਦੋਂ ਕਿ ਤਿੰਨ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਪਰ ਜ਼ਿਲ੍ਹਾ ਪ੍ਰਸ਼ਾਸਨ ਨੇ ਅਧਿਕਾਰਤ ਤੌਰ ‘ਤੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਇਸ ਦੇ ਨਾਲ ਹੀ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦਾ ਕਾਫਲਾ ਘਟਨਾ ਸਥਾਨ ‘ਤੇ ਜਾ ਰਿਹਾ ਹੈ। ਹੰਗਾਮੇ ਦੀ ਸੂਚਨਾ ‘ਤੇ ਡੀਐਮ ਅਤੇ ਐਸਪੀ ਸਮੇਤ ਭਾਰੀ ਫੋਰਸ ਮੌਕੇ’ ਤੇ ਮੌਜੂਦ ਹੈ।
ਯੁਕਤ ਕਿਸਾਨ ਮੋਰਚੇ ਵੱਲੋਂ ਬਲਬੀਰ ਸਿੰਘ ਰਾਜੇਵਾਲ, ਡਾ.ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ ਵੱਲੋਂ ਜਾਰੀ ਬਿਆਨ ਮੁਤਾਬਕ ਇਸ ਘਟਨਾ ਵਿੱਚ ਘੱਟੋ ਘੱਟ ਦੋ ਕਿਸਾਨਾਂ ਦੀ ਮੌਤ ਹੋ ਗਈ ਹੈ ਅਤੇ ਐੱਸਕੇਐੱਮ ਆਗੂ ਤਜਿੰਦਰ ਸਿੰਘ ਵਿਰਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕੇਂਦਰੀ ਮੰਤਰੀ ਦੇ ਦੌਰੇ ਦਾ ਸੜਕਾਂ ’ਤੇ ਵਿਰੋਧ ਕਰ ਰਹੇ ਕਿਸਾਨਾਂ ’ਤੇ ਅਣਪਛਾਤਿਆਂ ਨੇ ਕਥਿਤ ਤੌਰ ’ਤੇ 2 ਗੱਡੀਆਂ ਚੜ੍ਹਾ ਦਿੱਤੀਆਂ। ਅੱਜ ਸਵੇਰ ਤੋਂ ਕਿਸਾਨਾਂ …
Wosm News Punjab Latest News