ਅੱਜ ਇਕ ਵਾਰ ਫਿਰ ਅੰਬਾਲਾ ਗੋਲੀਆਂ ਨਾਲ ਗੂੰਜ ਉਠਿਆ। ਜ਼ਿਲ੍ਹੇ ਵਿੱਚ ਅੱਜ ਸਵੇਰੇ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਸ਼ਰੇਆਮ ਇੱਕ ਨੌਜਵਾਨ ‘ਤੇ ਗੋਲੀਆਂ ਚਲਾ ਹੱਤਿਆ ਕਰ ਦਿੱਤੀ। ਦਿਨ ਦਿਹਾੜੇ ਫਾਇਰਿੰਗ ਦੀਆਂ ਲਾਈਵ ਤਸਵੀਰਾਂ ਮੌਕੇ ‘ਤੇ ਲੱਗੇ ਸੀਸੀਟੀਵੀ ਕੈਮਰੇ’ ਚ ਕੈਦ ਹੋ ਗਈਆਂ। ਜਿਸ ਵਿਚ ਇਹ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਬਦਮਾਸ਼ਾਂ ਨੇ ਨੌਜਵਾਨ ‘ਤੇ ਲਗਾਤਾਰ ਗੋਲੀਆਂ ਚਲਾਈਆਂ।

ਫਿਲਹਾਲ ਪੁਲਿਸ ਵੀ ਹਰਕਤ ਵਿਚ ਆ ਗਈ ਹੈ ਅਤੇ ਬਦਮਾਸ਼ਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।ਸੀਸੀਟੀਵੀ ਵਿਚ ਤਸਵੀਰਾਂ ਦੱਸ ਰਹੀਆਂ ਹਨ ਕਿ ਕਿਵੇਂ ਬਦਮਾਸ਼ ਬਾਈਕ ‘ਤੇ ਆਏ ਅਤੇ ਨੌਜਵਾਨ ਉਤੇ ਗਲਾਤਾਰ ਗੋਲੀਆਂ ਚਲਾਉਂਦੇ ਰਹੇ। ਜਦੋਂ ਗੋਲੀ ਲੱਗਣ ‘ਤੇ ਇਹ ਨੌਜਵਾਨ ਜ਼ਮੀਨ ‘ਤੇ ਡਿੱਗਿਆ, ਤਾਂ ਉਹ ਉਸ ‘ਤੇ ਗੋਲੀਆਂ ਚਲਾਉਂਦੇ ਰਹੇ।

ਜਿਸ ਤੋਂ ਬਾਅਦ ਬਦਮਾਸ਼ ਅਸਾਨੀ ਨਾਲ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਜੀਤੂ ਨਾਮ ਦੇ ਇਕ ਨੌਜਵਾਨ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।ਫਿਲਹਾਲ ਪੁਲਿਸ ਨੇ ਬਦਮਾਸ਼ਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਇੱਕ ਗਵਾਲਾ ਹੈ। ਉਹ ਜੋ ਗਾਵਾਂ ਬੰਨ੍ਹ ਕੇ ਵਾਪਸ ਆ ਰਿਹਾ ਸੀ। ਪੁਲਿਸ ਅਧਿਕਾਰੀਆਂ ਅਨੁਸਾਰ ਇਹ ਪੁਰਾਣੀ ਦੁਸ਼ਮਣੀ ਦਾ ਮਾਮਲਾ ਹੈ।ਇਸ ਕਤਲ ਪਿੱਛੇ ਹੋਈ ਮੁਢਲੀ ਜਾਂਚ ਵਿਚ ਇਕ ਗੈਂਗ ਦੀ ਸਾਜਿਸ਼ ਸਾਹਮਣੇ ਆ ਰਹੀ ਹੈ। ਫਿਲਹਾਲ ਪੁਲਿਸ ਨੇ ਬਦਮਾਸ਼ਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਕਾਤਲਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਅੱਜ ਇਕ ਵਾਰ ਫਿਰ ਅੰਬਾਲਾ ਗੋਲੀਆਂ ਨਾਲ ਗੂੰਜ ਉਠਿਆ। ਜ਼ਿਲ੍ਹੇ ਵਿੱਚ ਅੱਜ ਸਵੇਰੇ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਸ਼ਰੇਆਮ ਇੱਕ ਨੌਜਵਾਨ ‘ਤੇ ਗੋਲੀਆਂ ਚਲਾ ਹੱਤਿਆ ਕਰ ਦਿੱਤੀ। ਦਿਨ ਦਿਹਾੜੇ ਫਾਇਰਿੰਗ …
Wosm News Punjab Latest News