ਕਜ਼ਾਕਿਸਤਾਨ ਦੀ ਸਰਹੱਦ ਗਾਰਡ ਏਜੰਸੀ ਵੱਲੋਂ ਸੰਚਾਲਿਤ ਇਕ ਜਹਾਜ਼ ਸ਼ਨੀਵਾਰ ਨੂੰ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ‘ਚ ਜਹਾਜ਼ ‘ਚ ਸਵਾਰ ਚਾਰ ਕਰੂ ਮੈਂਬਰਾਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਰੂਸ ਦੀ ਸਰਕਾਰੀ ਸਮਾਚਾਰ ਏਜੰਸੀ ਨੇ ਕਜ਼ਾਕਿਸਤਾਨ ਦੇ ਸਿਹਤ ਅਧਿਕਾਰੀਆਂ ਦੇ ਹਵਾਲੇ ਤੋਂ ਕਿਹਾ ਕਿ ਜਹਾਜ਼ ਦੁਰਘਟਨਾ ਦੌਰਾਨ ਦੋ ਕਰੂ ਮੈਂਬਰ ਬਚ ਗਏ, ਜਿਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।ਸਥਾਨਕ ਮੀਡੀਆ ਨੇ ਹਵਾਈ ਅੱਡਾ ਅਧਿਕਾਰੀਆਂ ਦੇ ਹਵਾਲੇ ਤੋਂ ਕਿਹਾ ਕਿ ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਅਲਮਾਟੀ ਸਥਿਤ ਹਵਾਈ ਅੱਡੇ ‘ਤੇ ਉਤਰਨ ਦਰਮਿਆਨ ਰਨਵੇ ਤੋਂ ਭਟਕਨ ਦੇ ਚੱਲਦੇ ਜਹਾਜ਼ ਦੁਰਘਨਾਗ੍ਰਸਤ ਹੋ ਗਿਆ।

ਜਹਾਜ਼ ਕਜ਼ਾਕਿਸਤਾਨ ਦੀ ਰਾਜਧਾਨੀ ਨੂਰ ਸੁਲਤਾਨ ਤੋਂ ਅਲਮਾਟੀ ਦੇ ਹਵਾਈ ਅੱਡੇ ‘ਤੇ ਪਹੁੰਚਿਆ ਸੀ ਅਤੇ ਇਸ ‘ਚ ਚਾਲਕ ਦਲ ਦੇ ਮੈਂਬਰਾਂ ਤੋਂ ਇਲਾਵਾ ਕੋਈ ਯਾਤਰੀ ਸਵਾਰ ਨਹੀਂ ਸੀ। ਦੁਰਘਟਨਾ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਚੱਲ ਸਕਿਆ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਕਜ਼ਾਕਿਸਤਾਨ ਦੀ ਸਰਹੱਦ ਗਾਰਡ ਏਜੰਸੀ ਵੱਲੋਂ ਸੰਚਾਲਿਤ ਇਕ ਜਹਾਜ਼ ਸ਼ਨੀਵਾਰ ਨੂੰ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ‘ਚ ਜਹਾਜ਼ ‘ਚ ਸਵਾਰ ਚਾਰ ਕਰੂ ਮੈਂਬਰਾਂ ਦੀ ਮੌਤ ਹੋ ਗਈ ਜਦਕਿ ਦੋ ਹੋਰ …
Wosm News Punjab Latest News