ਭਾਰਤੀ ਹਵਾਈ ਸੈਨਾ ਦਾ ਹੈਲੀਕਾਪਟਰ Mi-17 ਅਰੁਣਾਚਲ ਪ੍ਰਦੇਸ਼ ਵਿਚ ਕਰੈਸ਼ ਹੋ ਗਿਆ ਹੈ। ਇਹ ਹਾਦਸਾ ਪੂਰਬੀ ਅਰੁਣਾਚਲ ਪ੍ਰਦੇਸ਼ ਵਿਚ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਹੈਲੀਕਾਪਟਰ ਵਿਚ ਦੋ ਪਾਇਲਟ ਅਤੇ ਤਿੰਨ ਚਾਲਕ ਦਲ ਦੇ ਮੈਂਬਰ ਸਵਾਰ ਸਨ ਅਤੇ ਸਾਰੇ ਸੁਰੱਖਿਅਤ ਹਨ।
ਜਾਣਕਾਰੀ ਅਨੁਸਾਰ ਜਦੋਂ ਇਹ ਘਟਨਾ ਵਾਪਰੀ ਤਾਂ ਹੈਲੀਕਾਪਟਰ ਇਲਾਕੇ ‘ਚ ਗਸ਼ਤ ਕਰ ਰਿਹਾ ਸੀ। ਹਾਦਸੇ ਦਾ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਦੇ ਹੁਕਮ ਦਿਤੇ ਗਏ ਹਨ।ਦੱਸ ਦੇਈਏ ਕਿ ਪਿਛਲੇ ਮਹੀਨੇ ਹੀ ਮੱਧ ਪ੍ਰਦੇਸ਼ ਦੇ ਭਿੰਡ ਵਿਚ ਹਵਾਈ ਸੈਨਾ ਦਾ ਇੱਕ ਮਿਰਾਜ ਜਹਾਜ਼ ਕਰੈਸ਼ ਹੋ ਗਿਆ ਸੀ।
ਜਹਾਜ਼ ਦੇ ਕਰੈਸ਼ ਹੋਣ ਤੋਂ ਪਹਿਲਾਂ ਹੀ ਚੀਫ ਪਾਇਲਟ ਅਭਿਲਾਸ਼ ਪੈਰਾਸ਼ੂਟ ਨਾਲ ਸੁਰੱਖਿਅਤ ਬਾਹਰ ਆ ਗਏ ਸਨ।ਇਸੇ ਤਰ੍ਹਾਂ ਹੀ ਸਤੰਬਰ ‘ਚ ਹੀ ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਪਟਨੀਟੋਪ ਨੇੜੇ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ, ਜਿਸ ‘ਚ ਦੋ ਪਾਇਲਟ ਮਾਰੇ ਗਏ ਸਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਭਾਰਤੀ ਹਵਾਈ ਸੈਨਾ ਦਾ ਹੈਲੀਕਾਪਟਰ Mi-17 ਅਰੁਣਾਚਲ ਪ੍ਰਦੇਸ਼ ਵਿਚ ਕਰੈਸ਼ ਹੋ ਗਿਆ ਹੈ। ਇਹ ਹਾਦਸਾ ਪੂਰਬੀ ਅਰੁਣਾਚਲ ਪ੍ਰਦੇਸ਼ ਵਿਚ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਹੈਲੀਕਾਪਟਰ ਵਿਚ ਦੋ ਪਾਇਲਟ ਅਤੇ ਤਿੰਨ ਚਾਲਕ …
Wosm News Punjab Latest News