Breaking News
Home / Punjab / ਏਨੇ ਸਮੇਂ ਤੱਕ ਘੱਟ ਹੋ ਸਕਦੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਏਨੇ ਸਮੇਂ ਤੱਕ ਘੱਟ ਹੋ ਸਕਦੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਦੇਸ਼ ‘ਚ ਪਟਰੌਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਲੋਕ ਕਾਫੀ ਪ੍ਰੇਸ਼ਾਨ ਹਨ। ਇਸ ਦੌਰਾਨ ਕੇਂਦਰ ਸਰਕਾਰ ਨੇ ਤੇਲ ਦੀਆਂ ਕੀਮਤਾਂ ‘ਚ ਕਟੌਤੀ ਕਰਨ ਦੇ ਸੰਕੇਤ ਦਿਤੇ ਹਨ। ਤੇਲ ਦੀਆਂ ਕੀਮਤਾਂ ‘ਤੇ ਗੱਲਬਾਤ ਕਰਦਿਆਂ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਸਾਊਦੀ ਅਰਬ, ਖਾੜੀ ਦੇਸ਼ਾਂ ਅਤੇ ਰੂਸ ਨਾਲ ਗੱਲਬਾਤ ਚੱਲ ਰਹੀ ਹੈ।

ਉਨ੍ਹਾਂ ਕਿਹਾ, ਮੈਂ ਸਾਊਦੀ ਅਰਬ, ਖਾੜੀ ਦੇਸ਼ਾਂ ਅਤੇ ਰੂਸ ਵਿਚ ਆਪਣੇ ਹਮਰੁਤਬਾ ਨਾਲ ਗੱਲ ਕਰ ਰਿਹਾ ਹਾਂ। ਅਸੀਂ ਵੱਖ-ਵੱਖ ਪੱਧਰਾਂ ‘ਤੇ ਕੰਮ ਕਰ ਰਹੇ ਹਾਂ। ਕੇਂਦਰੀ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਕਿ ਤੇਲ ਦੀਆਂ ਕੀਮਤਾਂ ‘ਚ ਕਟੌਤੀ ਹੋ ਸਕਦੀ ਹੈ।

ਜ਼ਿਕਰਯੋਗ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਨਿਚਰਵਾਰ ਨੂੰ ਲਗਾਤਾਰ ਚੌਥੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ। ਦੋਵਾਂ ਦੀਆਂ ਕੀਮਤਾਂ ‘ਚ 35-35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।

ਇਸ ਵਾਧੇ ਤੋਂ ਬਾਅਦ ਹੁਣ ਦਿੱਲੀ ‘ਚ ਇਕ ਲੀਟਰ ਪੈਟਰੋਲ ਦੀ ਕੀਮਤ 107.24 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦਕਿ ਡੀਜ਼ਲ ਦੀ ਕੀਮਤ 95.97 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ।ਦੱਸਿਆ ਜਾ ਰਿਹਾ ਹੈ ਕਿ ਕੌਮਾਂਤਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ, ਜਿਸ ਦਾ ਅਸਰ ਦੇਸ਼ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਦੇ ਸਾਰੇ ਵੱਡੇ ਸ਼ਹਿਰਾਂ ‘ਚ ਪਟਰੌਲ 100 ਰੁਪਏ ਨੂੰ ਪਾਰ ਕਰ ਗਿਆ ਹੈ।

ਇਸ ਦੇ ਨਾਲ ਹੀ ਇੱਕ ਦਰਜਨ ਤੋਂ ਵੱਧ ਸੂਬਿਆਂ ਵਿਚ ਡੀਜ਼ਲ 100 ਰੁਪਏ ਪ੍ਰਤੀ ਲੀਟਰ ਤੋਂ ਵੱਧ ਵਿਕ ਰਿਹਾ ਹੈ। ਇਸ ਵਾਧੇ ਨਾਲ ਮਈ 2020 ਦੀ ਸ਼ੁਰੂਆਤ ਤੋਂ ਪਟਰੌਲ 36 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ‘ਚ 26.58 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

 

 

ਦੇਸ਼ ‘ਚ ਪਟਰੌਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਲੋਕ ਕਾਫੀ ਪ੍ਰੇਸ਼ਾਨ ਹਨ। ਇਸ ਦੌਰਾਨ ਕੇਂਦਰ ਸਰਕਾਰ ਨੇ ਤੇਲ ਦੀਆਂ ਕੀਮਤਾਂ ‘ਚ ਕਟੌਤੀ ਕਰਨ ਦੇ ਸੰਕੇਤ ਦਿਤੇ ਹਨ। ਤੇਲ ਦੀਆਂ …

Leave a Reply

Your email address will not be published. Required fields are marked *