ਅੱਜ ਦਾਣਾ ਮੰਡੀ, ਸਿਰਸਾ ਰੋਡ, ਮਾਨਸਾ ਵਿਖੇ ਕਾਂਗਰਸ ਦੀ ਵਿਸ਼ਾਲ ਰੈਲੀ ਰੱਖੀ ਗਈ ਹੈ। ਮਾਨਸਾ ਤੋਂ ਪੰਜਾਬੀ ਗਾਇਕ ਤੇ ਗੀਤਕਾਰ ਸਿੱਧੂ ਮੂਸੇ ਵਾਲਾ ਕਾਂਗਰਸ ਪਾਰਟੀ ਤੋਂ ਚੋਣ ਲੜ ਰਹੇ ਹਨ। ਇਸ ਰੈਲੀ ’ਚ ਅੱਜ ਕਾਂਗਰਸ ਦੀ ਸਮੁੱਚੀ ਪੰਜਾਬ ਲੀਡਰਸ਼ਿਪ ਦੇ ਨਾਲ-ਨਾਲ ਰਾਹੁਲ ਗਾਂਧੀ ਵੀ ਉਚੇਚੇ ਤੌਰ ’ਤੇ ਇਸ ਰੈਲੀ ’ਚ ਪਹੁੰਚੇ।
ਰੈਲੀ ਦੌਰਾਨ ਸਿੱਧੂ ਮੂਸੇ ਵਾਲਾ ਨੇ ਗਰਜਦਿਆਂ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਵਿੰਨ੍ਹਿਆ ਹੈ। ਸਿੱਧੂ ਨੇ ਕਿਹਾ ਕਿ ਬਦਲਾਅ ਜ਼ਰੂਰੀ ਹੁੰਦਾ ਹੈ। ਹਰ ਕੋਈ ਚਾਹੁੰਦਾ ਹੈ ਕਿ ਰਾਜਨੀਤੀ ’ਚ ਬਦਲਾਅ ਹੋਵੇ ਪਰ ਜੇਕਰ ਤੁਸੀਂ ਚੰਗੀ ਪਾਰਟੀ ਨੂੰ ਬਦਲ ਕੇ ਮਾੜੀ ਪਾਰਟੀ ਲਿਆਉਣੀ ਹੈ ਤਾਂ ਇਹ ਬਦਲਾਅ ਮਾੜਾ ਹੋਵੇਗਾ।
ਸਿੱਧੂ ਨੇ ਕਿਹਾ ਕਿ ਜੇ ਚੰਗਾ ਬੰਦਾ ਲੀਡਰ ਬਣ ਜਾਵੇਗਾ ਤਾਂ ਉਹ ਪੂਰੇ ਇਲਾਕੇ ਦੀ ਨੁਹਾਰ ਬਦਲ ਸਕਦਾ ਹੈ। ਸਿੱਧੂ ਨੇ ਇਸ ਦੌਰਾਨ ਆਮ ਆਦਮੀ ਪਾਰਟੀ ’ਤੇ ਵੀ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਦਿੱਲੀ ਵਿਖੇ ਇਕ ਸਿੱਖ ਕੁੜੀ ’ਤੇ ਹੋਏ ਜ਼ੁਲਮ ਨੂੰ ਯਾਦ ਕੀਤਾ ਤੇ ਇਹ ਕਿਹਾ ਕਿ ਪੰਜਾਬ ਨੂੰ ਦਿੱਲੀ ਮਾਡਲ ਦੀ ਲੋੜ ਨਹੀਂ ਹੈ।
ਸਿੱਧੂ ਨੇ ਕਿਹਾ ਕਿ ਲੋਕਾਂ ਦੀਆਂ ਦੁਆਵਾਂ ਨੇ ਉਸ ਨੂੰ ਬਹੁਤ ਕੁਝ ਬਣਾ ਦਿੱਤਾ ਹੈ। ਸ਼ੋਹਰਤ ਹਾਸਲ ਕਰਨ ਦੇ ਬਾਵਜੂਦ ਉਸ ਨੇ ਆਪਣਾ ਪਿੰਡ ਨਹੀਂ ਛੱਡਿਆ। ਹੋਰ ਕੀ ਕਿਹਾ ਸਿੱਧੂ ਮੂਸੇ ਵਾਲਾ ਨੇ, ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰਕੇ ਜ਼ਰੂਰ ਦੇਖੋ–
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਅੱਜ ਦਾਣਾ ਮੰਡੀ, ਸਿਰਸਾ ਰੋਡ, ਮਾਨਸਾ ਵਿਖੇ ਕਾਂਗਰਸ ਦੀ ਵਿਸ਼ਾਲ ਰੈਲੀ ਰੱਖੀ ਗਈ ਹੈ। ਮਾਨਸਾ ਤੋਂ ਪੰਜਾਬੀ ਗਾਇਕ ਤੇ ਗੀਤਕਾਰ ਸਿੱਧੂ ਮੂਸੇ ਵਾਲਾ ਕਾਂਗਰਸ ਪਾਰਟੀ ਤੋਂ ਚੋਣ ਲੜ ਰਹੇ ਹਨ। …
Wosm News Punjab Latest News