ਪਾਕਿਸਤਾਨ ਨੇ ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ’ਤੇ ਆਯੋਜਿਤ ਹੋਣ ਵਾਲੇ ਸਮਾਰੋਹਾਂ ਲਈ ਪਵਿੱਤਰ ਗੁਰਦੁਆਰਾ ਕਰਤਾਰਪੁਰ ਸਾਹਿਬ ਆਉਣ ਵਾਲੇ ਸਿੱਖ ਸ਼ਰਧਾਲੂਆਂ ਲਈ 10 ਦਿਨ ਪਹਿਲਾਂ ਸੂਚਨਾ ਦੇਣ ਦੀ ਵਿਵਸਥਾਂ ਵਿਚ ਅਸਥਾਈ ਰੂਪ ਨਾਲ ਢਿੱਲ ਦਿੱਤੀ ਹੈ। ਇਸ ਮਿਆਦ ’ਤੇ ਭਾਰਤ ਨਾਲ ਆਪਸੀ ਸਹਿਮਤੀ ਬਣੀ ਹੋਈ ਹੈ। ਇਕ ਮੀਡੀਆ ਰਿਪੋਰਟ ਵਿਚ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ ਹੈ।
ਜੀਓ ਨਿਊਜ਼ ਚੈਨਲ ਨੇ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਦਿੱਤੀ ਹੈ ਕਿ ਪਾਕਿਸਤਾਨ ਨੇ ਗੁਰਦੁਆਰਾ ਦਰਬਾਰ ਸਾਹਿਬ ਵਿਚ ਸਮਾਰੋਹ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਫਿਰ ਤੋਂ ਖੋਲ੍ਹਣ ਦੇ ਭਾਰਤ ਦੇ ਹਾਲੀਆ ਫ਼ੈਸਲਾ ਦੇ ਮੱਦੇਨਜ਼ਰ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦੇ ਸਨਮਾਨ ਦੇ ਤੌਰ ’ਤੇ ਇਹ ਫ਼ੈਸਲਾ ਕੀਤਾ ਹੈ। ਸਮਾਚਾਰ ਚੈਨਲ ਦੀ ਵੈਬਸਾਈਟ ’ਤੇ ਪ੍ਰਕਾਸ਼ਿਤ ਖ਼ਬਰ ਮੁਤਾਬਕ ਪਾਕਿਸਤਾਨ ਨੇ 30 ਨਵੰਬਰ ਤੱਕ ਇਹ ਛੋਟ ਦਿੰਦੇ ਹੋਏ ਉਮੀਦ ਜਤਾਈ ਹੈ ਕਿ ਭਾਰਤ ਸਰਕਾਰ 1 ਦਸੰਬਰ ਤੋਂ ਸੈਲਾਨੀਆਂ ਲਈ ਸਹਿਮਤ ਪ੍ਰਕਿਰਿਆ ਦਾ ਪਾਲਣ ਕਰੇਗੀ।
ਭਾਰਤ ਅਤੇ ਪਾਕਿਸਤਾਨ ਦੋਵਾਂ ਨੂੰ ਜ਼ਰੂਰੀ ਪ੍ਰਕਿਰਿਆ ਮਨਜ਼ੂਰੀ ਲਈ ਕਰਤਾਰਪੁਰ ਦੀ ਯਾਤਰਾ ਤੋਂ 10 ਦਿਨ ਪਹਿਲਾਂ ਸਿੱਖ ਸ਼ਰਧਾਲੂਆਂ ਦੀ ਸੂਚੀ ਨੂੰ ਅੰਤਿਮ ਰੂਪ ਦੇਣ ਦੀ ਜ਼ਰੂਰਤ ਹੈ। ਕਰਤਾਰਪੁਰ ਲਾਂਘਾ ਬੁੱਧਵਾਰ ਫਿਰ ਤੋਂ ਖੋਲ੍ਹਿਆ ਗਿਆ। ਉਸ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਗੁਰਦੁਆਰੇ ਦੀ ਯਾਤਰਾ ਪਿਛਲੇ ਸਾਲ ਮਾਰਚ ਵਿਚ ਕੋਵਿਡ-19 ਮਹਾਮਾਰੀ ਕਾਰਨ ਮੁਲਤਵੀ ਕਰ ਦਿੱਤੀ ਗਈ ਸੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪਾਕਿਸਤਾਨ ਨੇ ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ’ਤੇ ਆਯੋਜਿਤ ਹੋਣ ਵਾਲੇ ਸਮਾਰੋਹਾਂ ਲਈ ਪਵਿੱਤਰ ਗੁਰਦੁਆਰਾ ਕਰਤਾਰਪੁਰ ਸਾਹਿਬ ਆਉਣ ਵਾਲੇ ਸਿੱਖ ਸ਼ਰਧਾਲੂਆਂ ਲਈ 10 …
Wosm News Punjab Latest News