Breaking News
Home / Punjab / ਕਰਲੋ ਘਿਉ ਨੂੰ ਭਾਂਡਾ-ਸਰਕਾਰ ਨੇ 300 ਯੂਨਿਟ ਮੁਫ਼ਤ ਬਿਜਲੀ ਲਈ ਰੱਖੀਆਂ ਇਹ ਸ਼ਰਤਾਂ

ਕਰਲੋ ਘਿਉ ਨੂੰ ਭਾਂਡਾ-ਸਰਕਾਰ ਨੇ 300 ਯੂਨਿਟ ਮੁਫ਼ਤ ਬਿਜਲੀ ਲਈ ਰੱਖੀਆਂ ਇਹ ਸ਼ਰਤਾਂ

ਮੁਫਤ ਬਿਜਲੀ (free electricity) ਨੂੰ ਲੈ ਕੇ ਭਗਵੰਤ ਮਾਨ ਸਰਕਾਰ (Bhagwant Maan Sarkar) ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਪੰਜਾਬ ਸਰਕਾਰ ਨੇ 600 ਯੂਨਿਟ ਫਰੀ ਬਿਜਲੀ ਲਈ ਕੁਝ ਸ਼ਰਤਾਂ ਲਾਈਆਂ ਹਨ। ਵਿਰੋਧੀਆਂ ਦਾ ਕਹਿਣਾ ਹੈ ਕਿ ‘ਆਮ ਆਦਮੀ ਪਾਰਟੀ’ ਨੇ ਚੋਣਾਂ ਤੋਂ ਪਹਿਲਾਂ ਮੁਫਤ ਬਿਜਲੀ ਦਾ ਐਲਾਨ ਕੀਤਾ ਸੀ। ਸਰਕਾਰ ਬਣਨ ਮਗਰੋਂ ਇਸ ਉੱਪਰ ਸ਼ਰਤਾਂ ਲਾ ਦਿੱਤੀਆਂ ਹਨ। ਇਹ ਲੋਕਾਂ ਨਾਲ ਧੋਖਾ ਹੈ।

ਕਾਂਗਰਸ ਤੇ ਅਕਾਲੀ ਦਲ ਨੇ ‘ਆਪ’ ਸਰਕਾਰ ਵੱਲੋਂ ਜਾਰੀ ਸਵੈ-ਘੋਸ਼ਣਾ ਪੱਤਰ ਦੀਆਂ ਸ਼ਰਤਾਂ ਉੱਪਰ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਜਿਹੀ ਕੋਈ ਸ਼ਰਤ ਨਹੀਂ ਸੀ। ਹੁਣ ਪੰਜਾਬੀਆਂ ਨਾਲ ਧੋਖਾ ਹੋਇਆ ਹੈ। ਹਾਲਾਂਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ।

ਮੁਫਤ ਬਿਜਲੀ ਲਈ ਇਹ ਸ਼ਰਤਾਂ ਲਾਈਆਂ ਗਈਆਂ ਹਨ………………

1. ਪਰਿਵਾਰ ਜਾਂ ਘਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਇਨਕਮ ਟੈਕਸ ਅਦਾ ਨਾ ਕਰਦਾ ਹੋਵੇ।
2. ਜੇ ਭਵਿੱਖ ਵਿੱਚ ਆਮਦਨ ਕਰ ਦਾਇਰੇ ਵਿੱਚ ਆਉਂਦਾ ਹੈ ਤਾਂ ਖੁਦ ਬਿਜਲੀ ਅਧਿਕਾਰੀ ਨੂੰ ਸੂਚਿਤ ਕਰੇਗਾ।
3. ਪਰਿਵਾਰ ਦਾ ਕੋਈ ਮੈਂਬਰ ਸੰਵਿਧਾਨਕ ਅਹੁਦੇ ਉੱਪਰ ਨਹੀਂ ਰਿਹਾ ਤੇ ਨਾ ਹੀ ਹੁਣ ਹੈ।
4. ਪਰਿਵਾਰ ਦਾ ਕੋਈ ਵੀ ਮੈਂਬਰ ਮੰਤਰੀ, ਸੰਸਦ ਮੈਂਬਰ, ਵਿਧਾਇਕ, ਨਗਰ ਕੌਂਸਲ ਮੈਂਬਰ, ਮੇਅਰ ਜਾਂ ਜ਼ਿਲ੍ਹਾ ਪੰਚਾਇਤ ਚੇਅਰਮੈਨ ਨਾ ਰਿਹਾ ਹੋਵੇ ਤੇ ਨਾ ਹੀ ਹੁਣ ਹੈ।
5. ਪਰਿਵਾਰ ਦਾ ਕੋਈ ਵੀ ਮੈਂਬਰ ਸਰਕਾਰੀ ਨੌਕਰੀ ਵਿੱਚ ਨਾ ਹੋਵੇ।
6. ਪਰਿਵਾਰ ਦੀ ਮਹੀਨਾਵਾਰ ਪੈਨਸ਼ਨ 10 ਹਜ਼ਾਰ ਰੁਪਏ ਜਾਂ ਇਸ ਤੋਂ ਵੱਧ ਨਾ ਹੋਵੇ।
7. ਪਰਿਵਾਰ ਵਿੱਚ ਕੋਈ ਡਾਕਟਰ, ਇੰਜਨੀਅਰ, ਵਕੀਲ, ਚਾਰਟਰਡ ਅਕਾਊਂਟੈਂਟ ਜਾਂ ਆਰਕੀਟੈਕਟ ਨਾ ਹੋਵੇ।

ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੋਈ ਵੀ ਵਿਅਕਤੀ, ਜੋ ਕਿਸੇ ਵੀ ਵਿਭਾਗ ਦਾ ਮੌਜੂਦਾ ਜਾਂ ਸਾਬਕਾ ਸਰਕਾਰੀ ਕਰਮਚਾਰੀ ਹੈ ਜਾਂ ਆਮਦਨ ਕਰ ਅਦਾ ਕਰਦਾ ਹੈ, ਨੂੰ ਮੁਫਤ ਬਿਜਲੀ ਦੀ ਸਹੂਲਤ ਤੋਂ ਬਾਹਰ ਰੱਖਿਆ ਗਿਆ ਹੈ। ਇਹ ਸਧਾਰਨ ਗੱਲ ਹੈ ਕਿ ਪੰਜਾਬ ਦੇ ਕੁਝ ਕੁ ਪਰਿਵਾਰਾਂ ਨੂੰ ਹੀ ਇਸ ਦਾ ਲਾਭ ਮਿਲੇਗਾ। ਪੰਜਾਬੀਆਂ ਨੂੰ ਮੁਫ਼ਤ ਬਿਜਲੀ ਮਿਲੇ ਜਾਂ ਨਾ ਮਿਲੇ ਪਰ ਉਨ੍ਹਾਂ ਨੂੰ ਨਵਾਂ ਘੋਸ਼ਣਾ ਪੱਤਰ ਜ਼ਰੂਰ ਮਿਲ ਗਿਆ ਹੈ।

ਇਸੇ ਤਰ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ 600 ਯੂਨਿਟ ਮੁਫਤ ਬਿਜਲੀ ਦੀ ਗਰੰਟੀ ਮਹਿਜ਼ ਸਿਆਸੀ ਸਟੰਟ ਸਾਬਤ ਹੋਈ ਹੈ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਪਰਿਵਾਰ ਜੋ ਇਨਕਮ ਟੈਕਸ ਅਦਾ ਕਰਦਾ ਹੈ, ਸਰਕਾਰੀ ਪੈਨਸ਼ਨ ਲੈਂਦਾ ਹੈ ਜਾਂ ਸਰਕਾਰੀ ਮੁਲਾਜ਼ਮ ਹੈ ਤਾਂ ਉਸ ਨੂੰ ਇਸ ਦਾ ਲਾਭ ਨਹੀਂ ਮਿਲੇਗਾ। ਆਮ ਆਦਮੀ ਪਾਰਟੀ ਨੇ ਸ਼ਰਤਾਂ ਲਾ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਹੁਣ ਅਜਿਹੀਆਂ ਸ਼ਰਤਾਂ ਕਿਉਂ?

ਮੁਫਤ ਬਿਜਲੀ (free electricity) ਨੂੰ ਲੈ ਕੇ ਭਗਵੰਤ ਮਾਨ ਸਰਕਾਰ (Bhagwant Maan Sarkar) ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਪੰਜਾਬ ਸਰਕਾਰ ਨੇ 600 ਯੂਨਿਟ ਫਰੀ ਬਿਜਲੀ ਲਈ ਕੁਝ ਸ਼ਰਤਾਂ …

Leave a Reply

Your email address will not be published. Required fields are marked *