ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕਰ ਦਿੱਤਾ ਹੈ ਕਿ ਕਰੋਨਾ ਮਹਾਮਾਰੀ ਦੇ ਟਾਕਰੇ ਲਈ ਸਖਤ ਕਦਮ ਚੁੱਕਣੇ ਜ਼ਰੂਰੀ ਬਣ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਆਪਣੀ ਜ਼ਿੰਮੇਵਾਰੀ ਨਿਭਾਉਣ।

ਉਨ੍ਹਾਂ ਕਿ ਕਿਹਾ ਕਿ ਕੋਵਿਡ ਮਹਾਮਾਰੀ ਦੀ ਦੂਸਰੀ ਲਹਿਰ ਤੋਂ ਬਚਣ ਲਈ ਸਖ਼ਤ ਕਦਮ ਚੁੱਕਣੇ ਜ਼ਰੂਰੀ ਹੋ ਗਏ ਹਨ। ਮੁੱਖ ਮੰਤਰੀ ਨੇ ‘ਫੇਸਬੁੱਕ ਲਾਈਵ’ ਜ਼ਰੀਏ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਏਗੀ ਅਤੇ ਲੋਕ ਆਪਣੀ ਜ਼ਿੰਮੇਵਾਰੀ ਸਮਝਣ।

ਉਨ੍ਹਾਂ ਕਿਹਾ ਕਿ ਕਈ ਜ਼ਿਲ੍ਹਿਆਂ ਵਿਚ ਰਾਤ ਦੇ ਕਰਫਿਊ ਲੋਕਾਂ ਨੂੰ ਤੰਗ ਕਰਨ ਵਾਸਤੇ ਨਹੀਂ ਬਲਕਿ ਕੋਵਿਡ ਤੋਂ ਬਚਾਅ ਲਈ ਲਾਇਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੂਸਰੀ ਲਹਿਰ ਮਗਰੋਂ ਪੰਜਾਬ ਵਿਚ ਹਾਲਾਤ ਵਿਗੜਨ ਲੱਗੇ ਹਨ ਅਤੇ ਮੌਤ ਦਰ ਤੋਂ ਇਲਾਵਾ ਪਾਜ਼ੇਟਿਵ ਕੇਸਾਂ ਦੀ ਦਰ ਵਿਚ ਵੀ ਵਾਧਾ ਹੋਣ ਲੱਗਾ ਹੈ। ਹਾਲਾਤ ਇਹੀ ਰਹੇ ਤਾਂ ਸਖਤ ਕਦਮ ਚੁੱਕਣੇ ਪੈਣਗੇ।

ਉਨ੍ਹਾਂ ਕਿਹਾ ਕਿ ਕੋਵਿਡ ਲਹਿਰ ਕਿੰਨਾ ਸਮਾਂ ਚੱਲੇਗੀ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ, ਪਰ ਇਸ ਤੋਂ ਬਚਾਅ ਕਰਨਾ ਪਵੇਗਾ। ਉਨ੍ਹਾਂ ਲੋਕਾਂ ਨੂੰ ਕੋਵਿਡ ਵੈਕਸੀਨ ਲਵਾਉਣ ਲਈ ਵੀ ਕਿਹਾ। ਮੁੱਖ ਮੰਤਰੀ ਨੇ ਅਪੀਲ ਕੀਤੀ ਹੈ ਕਿ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕੀਤੀ ਜਾਵੇ। ਦੱਸ ਦਈਏ ਕਿ 8 ਅਪਰੈਲ ਨੂੰ ਕਰੋਨਾ ਦੀ ਸਥਿਤੀ ਬਾਰੇ ਜਾਇਜ਼ਾ ਲੈਣ ਤੋਂ ਬਾਅਦ ਮੁੱਖ ਮੰਤਰੀ ਕੁਝ ਸਖਤ ਕਦਮ ਚੁੱਕ ਸਕਦੇ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕਰ ਦਿੱਤਾ ਹੈ ਕਿ ਕਰੋਨਾ ਮਹਾਮਾਰੀ ਦੇ ਟਾਕਰੇ ਲਈ ਸਖਤ ਕਦਮ ਚੁੱਕਣੇ ਜ਼ਰੂਰੀ ਬਣ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ …
Wosm News Punjab Latest News