ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਉਮੀਦ ਜਤਾਈ ਕਿ ਸੂਬੇ ਵਿੱਚ ਕੋਵਿਡ-19 ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਅੱਗੇ ਕੋਈ ਲੌਕਡਾਊਨ ਨਹੀਂ ਲੱਗੇਗਾ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ ਤਾਂ ਜੋ ਉਨਾਂ ਦੇ ਪਰਿਵਾਰਾਂ ਅਤੇ ਸੂਬੇ ਦਾ ਬਚਾਅ ਹੋ ਸਕੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੇੜੇ ਭਵਿੱਖ ਵਿੱਚ ਕਿਸੇ ਵੀ ਤਰਾਂ ਦੀ ਹੰਗਾਮੀ ਸਥਿਤੀ ਨੂੰ ਨਜਿੱਠਣ ਲਈ ਸੂਬੇ ਵੱਲੋਂ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ। ਉਨਾਂ ਜਾਣਕਾਰੀ ਦਿੱਤੀ ਕਿ ਚਾਰ ਨਵੀਆਂ ਲੈਬਜ਼ ਨਾਲ ਕੋਵਿਡ ਟੈਸਟਿੰਗ ਸਮਰੱਥਾ ਜੁਲਾਈ ਦੇ ਅੰਤ ਤੱਕ 20,000 ਪ੍ਰਤੀ ਦਿਨ ਤੱਕ ਵਧਾ ਦਿੱਤੀ ਜਾਵੇਗੀ ਜੋ ਕਿ ਮੌਜੂਦਾ ਸਮੇਂ 10,000 ਪ੍ਰਤੀ ਦਿਨ ਦੇ ਕਰੀਬ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਕੋਲ ਮਹਾਂਮਾਰੀ ਦੇ ਅੱਗੇ ਫੈਲਾਅ ਨੂੰ ਰੋਕਣ ਲਈ ਲੋੜੀਂਦੇ ਜ਼ਰੂਰੀ ਉਪਕਰਨ ਮੌਜੂਦ ਹਨ ਜਿਸ ਸਦਕਾ ਉਹ ਹੁਣ ਤੱਕ ਇਸ ਨੂੰ ਕਾਬੂ ਪਾਉਣ ਵਿੱਚ ਸਫਲ ਸਾਬਤ ਹੋਏ ਹਨ। ਉਹ ਨਹੀਂ ਚਾਹੁੰਦੇ ਕਿ ਭੰਡਾਰਨ ਵਿੱਚ ਪਈਆਂ ਇਨਾਂ ਵਸਤਾਂ ਨੂੰ ਵਰਤਣ ਦੀ ਲੋੜ ਪਵੇ ਕਿਉਕਿ ਉਨਾਂ ਦਾ ਸਾਰਾ ਧਿਆਨ ਜਾਨਾਂ ਬਚਾਉਣ ਉਤੇ ਹੈ। ਪੰਜਾਬੀਆਂ ਦੇ ਜਜ਼ਬੇ ਦੀ ਸ਼ਲਾਘਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਵਡੇਰੇ ਜਨਤਕ ਹਿੱਤਾਂ ਲਈ ਕੋਰੋਨਾ ਵਾਇਰਸ ਦੀ ਇਸ ਸੰਕਟ ਦੀ ਘੜੀ ਵਿੱਚ ਸੰਜਮ ਬਣਾਈ ਰੱਖਣ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਸੱਚਮੁੱਚ ਹੈਰਾਨ ਹੁੰਦੇ ਸਨ ਜਦੋਂ ਉਹ ਸਿਹਤ ਸੁਰੱਖਿਆ ਪ੍ਰੋਟੋਕੋਲ ਦੀ ਉਲੰਘਣਾ ਦੇ ਦੋਸ਼ ਵਿੱਚ ਲੋਕਾਂ ਨੂੰ ਚਲਾਨ ਕਰਨ ਦੀਆਂ ਰੋਜ਼ਾਨਾ ਰਿਪੋਰਟਾਂ ਨੂੰ ਦੇਖਦੇ ਸਨ। ਉਨਾਂ ਲੋਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਨਾ ਸਿਰਫ ਆਪਣੀ ਸਿਹਤ ਬਲਕਿ ਪੂਰੇ ਸੂਬੇ ਦੀ ਸੁਰੱਖਿਆ ਲਈ ਸਿਹਤ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਨ। ਉਨਾਂ ਲੋਕਾਂ ਨੂੰ ਸਲਾਹ ਵੀ ਦਿੱਤੀ ਕਿ ਕੋਰੋਨਾ ਵਾਇਰਸ ਦੇ ਲੱਛਣਾਂ ਨੂੰ ਮਹਿਜ਼ ਮੌਸਮੀ ਤਬਦੀਲੀ ਸਮਝ ਕੇ ਅਣਗਹਿਲੀ ਨਾ ਵਰਤਣ ਅਤੇ ਆਮ ਫਲੂ, ਜ਼ੁਕਾਮ, ਖੰਘ, ਸਰੀਰ ਦਰਦ ਅਤੇ ਬੁਖਾਰ ਦੀ ਸੂਰਤ ਵਿੱਚ ਤੁਰੰਤ ਡਾਕਟਰ ਦੀ ਸਲਾਹ ਲੈ ਕੇ ਇਲਾਜ ਕਰਵਾਉਣ।
ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਕੋਵਿਡ ਦੇ ਮਰੀਜ਼ਾਂ ਲਈ ਸਰਕਾਰੀ ਹਸਪਤਾਲਾਂ ਵਿੱਚ 4248 ਬੈੱਡ ਰੱਖੇ ਗਏ ਹਨ ਅਤੇ 2014 ਬੈੱਡ ਹੁਣ ਹੋਰ ਜੋੜੇ ਜਾ ਰਹੇ ਹਨ ਜਦਕਿ 950 ਬੈੱਡ ਪ੍ਰਾਈਵੇਟ ਹਸਪਤਾਲਾਂ ਵਿੱਚ ਰੱਖੇ ਗਏ ਹਨ। ਉਨਾਂ ਦੱਸਿਆ ਕਿ ਸੰਕਟ ਗੰਭੀਰ ਹੋਣ ਦੀ ਸੂਰਤ ਵਿੱਚ ਵੱਡੀ ਗਿਣਤੀ ’ਚ ਲੋਕਾਂ ਨੂੰ ਰੱਖਣ ਲਈ 52 ਸਰਕਾਰੀ ਅਤੇ 195 ਪ੍ਰਾਈਵੇਟ ਏਕਾਂਤਵਾਸ ਕੇਂਦਰਾਂ ਦੀ ਸ਼ਨਾਖਤ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ 554 ਵੈਂਟੀਲੇਟਰਾਂ ਦੀ ਮੌਜੂਦਗੀ ਤੋਂ ਇਲਾਵਾ ਹੋਰ ਸਾਜ਼ੋ-ਸਾਮਾਨ ਹਸਪਤਾਲਾਂ ਅਤੇ ਹੋਰ ਫਰੰਟਲਾਈਨ ਵਰਕਰਾਂ ਨੂੰ ਪਹਿਲਾਂ ਹੀ ਸੌਂਪ ਦਿੱਤਾ ਗਿਆ। ਉਨਾਂ ਦੱਸਿਆ ਕਿ ਸਿਹਤ ਵਿਭਾਗ ਕੋਲ 5.18 ਲੱਖ ਐਨ-95 ਮਾਸਕ, ਤੀਹਰੀ ਪਰਤ ਵਾਲੇ 75.47 ਲੱਖ ਮਾਸਕ, 2.52 ਲੱਖ ਪੀ.ਪੀ.ਈ. ਕਿੱਟਾਂ ਅਤੇ 2223 ਆਕਸੀਜ਼ਨ ਸਿਲੰਡਰ ਦਾ ਸਟਾਕ ਵੀ ਮੌਜੂਦ ਹੈ।news source: news18punjab
The post ਕਰੋਨਾ ਦੇ ਹਾਲਾਤ ਦੇਖਦੇ ਹੋਏ ਕੈਪਟਨ ਨੇ ਲੌਕਡਾਊਨ ਬਾਰੇ ਲੈ ਲਿਆ ਇਹ ਵੱਡਾ ਫੈਸਲਾ-ਦੇਖੋ ਪੂਰੀ ਖ਼ਬਰ appeared first on Sanjhi Sath.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਉਮੀਦ ਜਤਾਈ ਕਿ ਸੂਬੇ ਵਿੱਚ ਕੋਵਿਡ-19 ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਅੱਗੇ ਕੋਈ ਲੌਕਡਾਊਨ ਨਹੀਂ ਲੱਗੇਗਾ। ਇਸ ਦੇ ਨਾਲ ਹੀ …
The post ਕਰੋਨਾ ਦੇ ਹਾਲਾਤ ਦੇਖਦੇ ਹੋਏ ਕੈਪਟਨ ਨੇ ਲੌਕਡਾਊਨ ਬਾਰੇ ਲੈ ਲਿਆ ਇਹ ਵੱਡਾ ਫੈਸਲਾ-ਦੇਖੋ ਪੂਰੀ ਖ਼ਬਰ appeared first on Sanjhi Sath.