ਦੇਸ਼ ਵਿਚ ਕੋਰੋਨਾ ਵਾਇਰਸ ਦੇ ਰੋਜ਼ਾਨਾ ਮਾਮਲਿਆਂ ਵਿਚ ਬਹੁਤ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ 27,114 ਮਾਮਲੇ ਸਾਹਮਣੇ ਆਏ ਹਨ। ਜੋ ਕਿ ਪੀੜਤਾਂ ਦੀ ਹੁਣ ਤੱਕ ਦੀ ਇਕ ਦਿਨ ‘ਚ ਸਭ ਤੋਂ ਵਧੇਰੇ ਗਿਣਤੀ ਹੈ ਅਤੇ ਇਸ ਸਮੇਂ ਦੌਰਾਨ 519 ਲੋਕਾਂ ਦੀ ਮੌਤ ਹੋਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਯਾਨੀ ਕਿ ਅੱਜ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਭਰ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 24,114 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 8,20,916 ਹੋ ਗਈ ਹੈ।

ਵਾਇਰਸ ਦੇ ਵੱਧਦੇ ਮਾਮਲਿਆਂ ਵਿਚ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵੀ ਵਧੀ ਹੈ ਅਤੇ ਇਸ ਦੌਰਾਨ 19,873 ਰੋਗੀ ਸਿਹਤਯਾਬ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 5,15,386 ਲੋਕ ਰੋਗ ਮੁਕਤ ਹੋ ਚੁੱਕੇ ਹਨ। ਦੇਸ਼ ਵਿਚ ਅਜੇ ਕੋਰੋਨਾ ਵਾਇਰਸ ਦੇ 2,83,407 ਸਰਗਰਮ ਮਾਮਲੇ ਹਨ। ਪਿਛਲੇ 24 ਘੰਟਿਆਂ ਵਿਚ 519 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦਾ ਅੰਕੜਾ 22,123 ਹੋ ਗਿਆ ਹੈ।

ਜੇਕਰ ਟੈਸਟਿੰਗ ਦੀ ਗੱਲ ਕੀਤੀ ਜਾਵੇ ਤਾਂ ਕੋਰੋਨਾ ਵਾਇਰਸ ਦੀ ਟੈਸਟਿੰਗ ਵੀ ਵਧੀ ਹੈ। 10 ਜੁਲਾਈ ਨੂੰ ਦੇਸ਼ ‘ਚ 2 ਲੱਖ 82 ਹਜ਼ਾਰ 511 ਨਮੂਨਿਆਂ ਦੀ ਜਾਂਚ ਕੀਤੀ ਗਈ। ਆਈ. ਸੀ. ਐੱਮ. ਆਰ. ਮੁਤਾਬਕ ਦੇਸ਼ ਵਿਚ ਹੁਣ ਤੱਕ 1 ਕਰੋੜ 13 ਲੱਖ 7 ਹਜ਼ਾਰ 2 ਟੈਸਟ ਕੀਤੇ ਜਾ ਚੁੱਕੇ ਹਨ।

ਕੋਰੋਨਾ ਮਹਾਮਾਰੀ ਨਾਲ ਸਭ ਤੋਂ ਵਧੇਰੇ ਮਹਾਰਾਸ਼ਟਰ ਸੂਬਾ ਪ੍ਰਭਾਵਿਤ ਹੋਇਆ ਹੈ, ਜਿੱਥੇ ਪਿਛਲੇ 24 ਘੰਟਿਆਂ ਦੌਰਾਨ ਵਾਇਰਸ ਦੇ 7,862 ਮਾਮਲੇ ਦਰਜ ਕੀਤੇ ਗਏ ਹਨ, ਜਿਸ ਨਾਲ ਪੀੜਤਾਂ ਦਾ ਅੰਕੜਾਂ 2,38,461 ‘ਤੇ ਪਹੁੰਚ ਗਿਆ ਹੈ। ਸੂਬੇ ਵਿਚ ਇਸ ਸਮੇਂ ਦੌਰਾਨ 226 ਲੋਕਾਂ ਦੀ ਮੌਤ ਹੋਈ ਹੈ, ਜਿਸ ਕਾਰਨ ਮ੍ਰਿਤਕਾਂ ਦੀ ਗਿਣਤੀ ਵੱਧ ਕੇ 9,893 ਪੁੱਜ ਗਈ ਹੈ। ਉੱਥੇ ਹੀ 1,32,625 ਲੋਕ ਰੋਗ ਮੁਕਤ ਹੋਏ ਹਨ।

ਵਾਇਰਸ ਦੇ ਮਾਮਲੇ ‘ਚ ਦੂਜੇ ਨੰਬਰ ‘ਤੇ ਤਾਮਿਲਨਾਡੂ ਹੈ, ਜਿੱਥੇ ਪੀੜਤਾਂ ਦੀ ਗਿਣਤੀ ਸਵਾ ਲੱਖ ਦੇ ਪਾਰ ਹੋ ਗਈ ਹੈ। ਸੂਬੇ ਵਿਚ ਪਿਛਲੇ 24 ਘੰਟਿਆਂ ਦੌਰਾਨ ਵਾਇਰਸ ਦੇ ਮਾਮਲੇ 3,680 ਤੋਂ ਵੱਧ ਕੇ 1,30,261 ‘ਤੇ ਪੁੱਜ ਗਈ ਹੈ। ਇਸ ਸਮੇਂ ਦੌਰਾਨ 64 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 1829 ਹੋ ਗਈ ਹੈ। ਸੂਬੇ ਵਿਚ 82,324 ਲੋਕਾਂ ਨੂੰ ਇਲਾਜ ਤੋਂ ਬਾਅਦ ਹਸਪਤਾਲਾਂ ‘ਚੋਂ ਛੁੱਟੀ ਦਿੱਤੀ ਜਾ ਚੁੱਕੀ ਹੈ।news source: jagbani
The post ਕਰੋਨਾ ਨੇ ਮਚਾਇਆ ਵੱਡਾ ਕਹਿਰ: 24 ਘੰਟੇ ਚ’ ਮਿਲੇ 27000 ਹਜ਼ਾਰ ਨਵੇਂ ਪੋਜ਼ੀਟਿਵ ਮਰੀਜ਼ ਅਤੇ ਹੋਈਆਂ 519 ਮੌਤਾਂ-ਦੇਖੋ ਪੂਰੀ ਖ਼ਬਰ appeared first on Sanjhi Sath.
ਦੇਸ਼ ਵਿਚ ਕੋਰੋਨਾ ਵਾਇਰਸ ਦੇ ਰੋਜ਼ਾਨਾ ਮਾਮਲਿਆਂ ਵਿਚ ਬਹੁਤ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ 27,114 ਮਾਮਲੇ ਸਾਹਮਣੇ ਆਏ ਹਨ। ਜੋ ਕਿ ਪੀੜਤਾਂ ਦੀ ਹੁਣ ਤੱਕ …
The post ਕਰੋਨਾ ਨੇ ਮਚਾਇਆ ਵੱਡਾ ਕਹਿਰ: 24 ਘੰਟੇ ਚ’ ਮਿਲੇ 27000 ਹਜ਼ਾਰ ਨਵੇਂ ਪੋਜ਼ੀਟਿਵ ਮਰੀਜ਼ ਅਤੇ ਹੋਈਆਂ 519 ਮੌਤਾਂ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News