ਦੇਸ਼ ਭਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਮਹਾਮਾਰੀ ਨਾਲ ਪੀੜਤ ਲੋਕਾਂ ਦੀ ਗਿਣਤੀ ਸਾਢੇ 3 ਲੱਖ ਦੇ ਪਾਰ ਜਾ ਪੁੱਜੀ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 2003 ਲੋਕਾਂ ਦੀ ਮੌਤ ਹੋਈ ਹੈ। ਇਸ ਤਰ੍ਹਾਂ ਮੌਤਾਂ ਦਾ ਅੰਕੜਾ 11,903 ‘ਤੇ ਪਹੁੰਚ ਗਿਆ ਹੈ। ਦੇਸ਼ ‘ਚ ਹੁਣ ਤੱਕ 3,54,065 ਲੋਕ ਕੋਰੋਨਾ ਨਾਲ ਪੀੜਤ ਹੋ ਚੁੱਕੇ ਹਨ। ਇਨ੍ਹਾਂ ‘ਚੋਂ 1,86,935 ਲੋਕ ਠੀਕ ਹੋ ਚੁੱਕੇ ਹਨ। ਜਦਕਿ 1,55,227 ਸਰਗਰਮ ਮਾਮਲੇ ਹਨ। ਪਿਛਲੇ 24 ਘੰਟਿਆਂ ਵਿਚ 10,974 ਨਵੇਂ ਮਾਮਲੇ ਸਾਹਮਣੇ ਹਨ।

ਦੇਸ਼ ‘ਚ ਇਕ ਦਿਨ ਵਿਚ 2003 ਮੌਤਾਂ ਦਾ ਇੰਨਾ ਵੱਡਾ ਅੰਕੜਾ ਇਸ ਲਈ ਆਇਆ ਹੈ, ਕਿਉਂਕਿ ਮਹਾਰਾਸ਼ਟਰ ‘ਚ ਮੌਤਾਂ ਦੇ ਅੰਕੜੇ ‘ਚ ਕਰੀਬ 1400 ਮੌਤਾਂ ਹੋਰ ਜੋੜ ਦਿੱਤੀਆਂ ਸਨ। ਪਹਿਲੀ ਵਾਰ ਦੇਸ਼ ‘ਚ ਇਕ ਦਿਨ ‘ਚ ਸਭ ਤੋਂ ਜ਼ਿਆਦਾ ਮੌਤਾਂ ਭਾਰਤ ‘ਚ ਦਰਜ ਕੀਤੀਆਂ ਗਈਆਂ ਹਨ। ਕੋਰੋਨਾ ਪੀੜਤਾਂ ਦੇ ਹਿਸਾਬ ਨਾਲ ਭਾਰਤ ਦੁਨੀਆ ਦਾ ਚੌਥਾ ਸਭ ਤੋਂ ਪ੍ਰਭਾਵਿਤ ਦੇਸ਼ ਹੈ। ਅਮਰੀਕਾ, ਬ੍ਰਾਜ਼ੀਲ, ਰੂਸ ਤੋਂ ਬਾਅਦ ਕੋਰੋਨਾ ਮਹਾਮਾਰੀ ਤੋਂ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ਾਂ ਵਿਚ ਭਾਰਤ ਚੌਥੇ ਨੰਬਰ ‘ਤੇ ਹੈ।

ਦੇਸ਼ ‘ਚ ਇਸ ਸਮੇਂ 1,55,227 ਕੋਰੋਨਾ ਦੇ ਸਰਗਰਮ ਮਾਮਲੇ ਹਨ। ਸਭ ਤੋਂ ਜ਼ਿਆਦਾ ਸਰਗਰਮ ਮਾਮਲੇ ਮਹਾਰਾਸ਼ਟਰ ‘ਚ ਹਨ। ਮਹਾਰਾਸ਼ਟਰ ਵਿਚ 50 ਹਜ਼ਾਰ ਤੋਂ ਜ਼ਿਆਦਾ ਪੀੜਤਾਂ ਦਾ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ। ਇਸ ਤੋਂ ਬਾਅਦ ਦੂਜੇ ਨੰਬਰ ‘ਤੇ ਦਿੱਲੀ, ਤੀਜੇ ਨੰਬਰ ‘ਤੇ ਤਾਮਿਲਨਾਡੂ, ਚੌਥੇ ਨੰਬਰ ‘ਤੇ ਗੁਜਰਾਤ, ਪੰਜਵੇਂ ਨੰਬਰ ‘ਤੇ ਪੱਛਮੀ ਬੰਗਾਲ ਹੈ। ਇਨ੍ਹਾਂ 5 ਸੂਬਿਆਂ ਵਿਚ ਸਭ ਤੋਂ ਜ਼ਿਆਦਾ ਸਰਗਰਮ ਮਾਮਲੇ ਹਨ।

ਦੇਸ਼ ‘ਚ ਇੰਨੀ ਵੱਡੀ ਗਿਣਤੀ ‘ਚ ਮੌਤਾਂ ਹੋਣਾ ਇਕ ਵੱਡੀ ਤ੍ਰਾਸਦੀ ਹੈ। ਲੋਕਾਂ ਨੂੰ ਅਪੀਲ ਹੈ ਕਿ ਜ਼ਰੂਰੀ ਕੰਮ ਲਈ ਹੀ ਘਰੋਂ ਬਾਹਰ ਜਾਓ। ਮਾਸਕ ਪਹਿਨੋ, ਸਮਾਜਿਕ ਦੂਰੀ ਦਾ ਪਾਲਣ ਕਰੋ ਅਤੇ ਹੱਥਾਂ ਨੂੰ ਥੋੜ੍ਹੀ-ਥੋੜ੍ਹੀ ਦੇਰ ਬਾਅਦ ਧੋਵੋ ਜਾਂ ਸੈਨੇਟਾਈਜ਼ ਕਰੋ। ਇਸ ਜਾਨਲੇਵਾ ਵਾਇਰਸ ਤੋਂ ਬਚਾਅ ਲਈ ਤੁਹਾਡੀ ਖੁਦ ਦੀ ਸੁਰੱਖਿਆ ਤੁਹਾਡੇ ਹੱਥ ‘ਚ ਹੈ। ਭੀੜ ਤੋਂ ਬਚੋ, ਕਿਉਂਕਿ ਇਸ ਵਾਇਰਸ ਦੇ ਬਚਾਅ ਲਈ ਅਜੇ ਤੱਕ ਕੋਈ ਦਵਾਈ ਨਹੀਂ ਬਣੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: jagbani
The post ਕਰੋਨਾ ਵਾਇਰਸ ਨਾਲ ਟੁੱਟਿਆ ਮੌਤਾਂ ਦਾ ਰਿਕਾਰਡ:ਏਥੇ 24 ਘੰਟਿਆਂ ਵਿਚ ਹੋ ਗਈਆਂ 2003 ਮੌਤਾਂ-ਦੇਖੋ ਪੂਰੀ ਖ਼ਬਰ appeared first on Sanjhi Sath.
ਦੇਸ਼ ਭਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਮਹਾਮਾਰੀ ਨਾਲ ਪੀੜਤ ਲੋਕਾਂ ਦੀ ਗਿਣਤੀ ਸਾਢੇ 3 ਲੱਖ ਦੇ ਪਾਰ ਜਾ ਪੁੱਜੀ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਤਾਜ਼ਾ …
The post ਕਰੋਨਾ ਵਾਇਰਸ ਨਾਲ ਟੁੱਟਿਆ ਮੌਤਾਂ ਦਾ ਰਿਕਾਰਡ:ਏਥੇ 24 ਘੰਟਿਆਂ ਵਿਚ ਹੋ ਗਈਆਂ 2003 ਮੌਤਾਂ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News