ਕੇਂਦਰੀ ਸੜਕ, ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਸੀਟ ਬੈਲਟ ਨੂੰ ਲੈ ਕੇ ਇੱਕ ਹੋਰ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਕਾਰ ‘ਚ ਬੈਠਣ ਵਾਲੇ ਹਰ ਵਿਅਕਤੀ ਨੂੰ ਸੀਟ ਬੈਲਟ ਬੰਨ੍ਹਣੀ ਹੋਵੇਗੀ, ਯਾਨੀ ਹੁਣ ਕਾਰ ਦੀ ਪਿਛਲੀ ਸੀਟ ‘ਤੇ ਬੈਠਣ ਵਾਲਿਆਂ ਲਈ ਸੀਟ ਬੈਲਟ ਲਗਾਉਣੀ ਲਾਜ਼ਮੀ ਹੋਵੇਗੀ। ਨਿਤਿਨ ਗਡਕਰੀ ਨੇ ਇੱਕ ਪ੍ਰੋਗਰਾਮ ਦੌਰਾਨ ਕਿਹਾ ਕਿ ਭਾਰਤ ਵਿੱਚ ਸੜਕ ਹਾਦਸਿਆਂ ਵਿੱਚ ਮਰਨ ਵਾਲੇ ਸਭ ਤੋਂ ਵੱਧ ਲੋਕ 18-34 ਸਾਲ ਦੀ ਉਮਰ ਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਸੜਕ ਹਾਦਸਿਆਂ ਨੂੰ ਘੱਟ ਕਰਨਾ ਹੀ ਅਜਿਹਾ ਖੇਤਰ ਹੈ ,ਜਿੱਥੇ ਮੈਨੂੰ ਪਿਛਲੇ 8 ਸਾਲਾਂ ਵਿੱਚ ਸਫਲਤਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਅਗਲੇ ਤਿੰਨ ਦਿਨਾਂ ‘ਚ ਦੱਸਾਂਗੇ ਕਿ ਜੇਕਰ ਕਾਰ ਦੀ ਪਿਛਲੀ ਸੀਟ ‘ਤੇ ਬੈਠੇ ਕਿਸੇ ਵਿਅਕਤੀ ਨੇ ਸੀਟ ਬੈਲਟ ਨਹੀਂ ਬੰਨ੍ਹੀ ਤਾਂ ਉਸ ਨੂੰ ਸਜ਼ਾ ਦਿੱਤੀ ਜਾਵੇਗੀ।
ਸੀਟ ਬੈਲਟ ਨਾ ਲਗਾਉਣ ‘ਤੇ ਲੱਗੇਗਾ ਜੁਰਮਾਨਾ: ਨਿਤਿਨ ਗਡਕਰੀ…………
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਸਾਇਰਸ ਮਿਸਤਰੀ ਦੁਰਘਟਨਾ ਕਾਰਨ ਮੈਂ ਫੈਸਲਾ ਕੀਤਾ ਹੈ ਕਿ ਪਿਛਲੀ ਸੀਟ ‘ਤੇ ਸੀਟ ਬੈਲਟ ਲਈ ਅਲਾਰਮ ਹੋਵੇਗਾ ,ਜਿਵੇਂ ਡਰਾਈਵਰ ਸੀਟ ਲਈ ਹੈ। ਕਾਰਾਂ ‘ਚ ਪਿਛਲੀਆਂ ਸੀਟਾਂ ‘ਤੇ ਸੀਟ ਬੈਲਟ ਨਾ ਲਗਾਉਣ ‘ਤੇ ਜੁਰਮਾਨਾ ਲਗਾਇਆ ਜਾਵੇਗਾ।
ਇਹ ਫੈਸਲਾ ਟਾਟਾ ਸੰਨਜ਼ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦੀ ਐਤਵਾਰ ਨੂੰ ਮਹਾਰਾਸ਼ਟਰ ਦੇ ਪਾਲਘਰ ਜ਼ਿਲੇ ‘ਚ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ‘ਚ ਮੌਤ ਤੋਂ ਬਾਅਦ ਲਿਆ ਗਿਆ ਹੈ। ਮਾਹਿਰਾਂ ਨੇ ਤੇਜ਼ ਰਫਤਾਰ ਵਾਹਨਾਂ ‘ਤੇ ਨਜ਼ਰ ਰੱਖਣ ਅਤੇ ਪਿੱਛੇ ਬੈਠਣ ਵਾਲੇ ਯਾਤਰੀਆਂ ਲਈ ਸੀਟ ਬੈਲਟ ਦੀ ਵਰਤੋਂ ਨੂੰ ਲਾਜ਼ਮੀ ਬਣਾਉਣ ‘ਤੇ ਵੀ ਜ਼ੋਰ ਦਿੱਤਾ ਹੈ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਹੈ ਕਿ ਕਿਸੇ ਵੀ ਦੁਰਘਟਨਾ ਤੋਂ ਬਚਣ ਲਈ ਸੜਕਾਂ ਨੂੰ ਉਸ ਅਨੁਸਾਰ ਡਿਜ਼ਾਇਨ ਕੀਤਾ ਜਾਵੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਕੇਂਦਰੀ ਸੜਕ, ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਸੀਟ ਬੈਲਟ ਨੂੰ ਲੈ ਕੇ ਇੱਕ ਹੋਰ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਕਾਰ ‘ਚ ਬੈਠਣ ਵਾਲੇ ਹਰ ਵਿਅਕਤੀ ਨੂੰ …