ਹੁਣ ਦਿੱਲੀ ‘ਚ ਕਾਰ ਦੀ ਪਿਛਲੀ ਸੀਟ ‘ਤੇ ਸੀਟ ਬੈਲਟ ਨਾ ਲਗਾਉਣ ਵਾਲਿਆਂ ਦੇ ਚਲਾਨ ਕੀਤੇ ਜਾ ਰਹੇ ਹਨ। ਜੇਕਰ ਤੁਸੀਂ ਵੀ ਸੜਕ ‘ਤੇ ਹੋ ਅਤੇ ਕਾਰ ਦੀ ਪਿਛਲੀ ਸੀਟ ‘ਤੇ ਬੈਠੇ ਹੋ, ਤਾਂ ਸੀਟ ਬੈਲਟ ਲਗਾਉਣਾ ਨਾ ਭੁੱਲੋ, ਕਿਉਂਕਿ ਟ੍ਰੈਫਿਕ ਪੁਲਿਸ ਡਰਾਈਵਰ ਦਾ 1000 ਰੁਪਏ ਦਾ ਚਲਾਨ ਕੱਟ ਸਕਦੀ ਹੈ।
ਪਿਛਲੀ ਸੀਟ ‘ਤੇ ਸੀਟ ਬੈਲਟ ਲਗਾਉਣ ਦਾ ਨਿਯਮ ਹੈ। ਹਾਲ ਹੀ ‘ਚ ਸਾਇਰਸ ਮਿਸਤਰੀ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਸੀ, ਜਿਸ ਸਮੇਂ ਇਹ ਹਾਦਸਾ ਹੋਇਆ ਸੀ, ਉਸ ਸਮੇਂ ਸਾਇਰਸ ਮਿਸਤਰੀ ਨੇ ਪਿਛਲੀ ਸੀਟ ‘ਤੇ ਸੀਟ ਬੈਲਟ ਨਹੀਂ ਲਗਾਈ ਸੀ। ਇਸ ਤੋਂ ਬਾਅਦ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸੀਟ ਬੈਲਟ ਪਹਿਨਣ ਦੇ ਨਿਯਮ ਨੂੰ ਗੰਭੀਰਤਾ ਨਾਲ ਲੈਣ ਦੀ ਗੱਲ ਕਹੀ ਸੀ।
ਇਸ ਬਿਆਨ ਤੋਂ ਬਾਅਦ ਪਿਛਲੀ ਸੀਟ ‘ਤੇ ਵੀ ਸੀਟ ਬੈਲਟ ਨਾ ਲਗਾਉਣ ‘ਤੇ ਚਲਾਨ ਕੱਟਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਇਸ ਨਿਯਮ ਬਾਰੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਕੀ ਸੀ ਨਿਤਿਨ ਗਡਕਰੀ ਦਾ ਬਿਆਨ…………………..
ਕੇਂਦਰੀ ਟਰਾਂਸਪੋਰਟ ਮੰਤਰੀ ਨੇ ਬਿਆਨ ਦਿੱਤਾ ਸੀ ਕਿ ਕਾਰ ਵਿੱਚ ਬੈਠੇ ਸਾਰੇ ਲੋਕਾਂ ਲਈ ਸੀਟ ਬੈਲਟ ਲਗਾਉਣੀ ਜ਼ਰੂਰੀ ਹੋਵੇਗੀ। ਫਿਲਹਾਲ ਪਿਛਲੀ ਸੀਟ ‘ਤੇ ਬੈਠੇ ਲੋਕ ਅਕਸਰ ਸੀਟ ਬੈਲਟ ਨਹੀਂ ਬੰਨ੍ਹਦੇ ਪਰ ਵੱਧ ਰਹੇ ਹਾਦਸਿਆਂ ਨੂੰ ਦੇਖਦੇ ਹੋਏ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਦਾ ਬਿਆਨ ਆਇਆ ਹੈ ਕਿ ਕਾਰ ‘ਚ ਸਾਰੇ ਲੋਕਾਂ ਲਈ ਸੀਟ ਬੈਲਟ ਲਗਾਉਣੀ ਜ਼ਰੂਰੀ ਹੋਵੇਗੀ।
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਇੱਕ ਸਮਾਗਮ ਵਿੱਚ ਵੀ ਸਾਇਰਸ ਮਿਸਤਰੀ ਦੀ ਕਾਰ ਹਾਦਸੇ ਵਿੱਚ ਮੌਤ ਦਾ ਜ਼ਿਕਰ ਕੀਤਾ। ਗਡਕਰੀ ਨੇ ਇਸ ਪ੍ਰੋਗਰਾਮ ਦੌਰਾਨ ਜੁਰਮਾਨੇ ਦੀ ਗੱਲ ਵੀ ਕੀਤੀ ਸੀ। ਗਡਕਰੀ ਨੇ ਕਿਹਾ ਕਿ ਕਾਰ ਦੇ ਡਰਾਈਵਰ ਦੇ ਨਾਲ ਵਾਲੀ ਸੀਟ ‘ਤੇ ਬੈਠਣ ਵਾਲੇ ਵਿਅਕਤੀ ਨੂੰ ਸੀਟ ਬੈਲਟ ਲਗਾਉਣੀ ਹੋਵੇਗੀ, ਨਾਲ ਹੀ ਜੋ ਲੋਕ ਕਾਰ ਦੀ ਪਿਛਲੀ ਸੀਟ ‘ਤੇ ਬੈਠਦੇ ਹਨ, ਉਨ੍ਹਾਂ ਲਈ ਸੀਟ ਬੈਲਟ ਦੀ ਵਰਤੋਂ ਲਾਜ਼ਮੀ ਹੈ।
ਹੁਣ ਦਿੱਲੀ ‘ਚ ਕਾਰ ਦੀ ਪਿਛਲੀ ਸੀਟ ‘ਤੇ ਸੀਟ ਬੈਲਟ ਨਾ ਲਗਾਉਣ ਵਾਲਿਆਂ ਦੇ ਚਲਾਨ ਕੀਤੇ ਜਾ ਰਹੇ ਹਨ। ਜੇਕਰ ਤੁਸੀਂ ਵੀ ਸੜਕ ‘ਤੇ ਹੋ ਅਤੇ ਕਾਰ ਦੀ ਪਿਛਲੀ ਸੀਟ …