Breaking News
Home / Punjab / ਕਿਸਾਨਾਂ ਤੇ ਪ੍ਰਸ਼ਾਸ਼ਨ ਵਿਚਾਲੇ ਹੋਇਆ ਇਹ ਸਮਝੌਤਾ-ਜਲਦ ਹੀ ਖਤਮ ਹੋ ਸਕਦਾ ਹੈ ਧਰਨਾ

ਕਿਸਾਨਾਂ ਤੇ ਪ੍ਰਸ਼ਾਸ਼ਨ ਵਿਚਾਲੇ ਹੋਇਆ ਇਹ ਸਮਝੌਤਾ-ਜਲਦ ਹੀ ਖਤਮ ਹੋ ਸਕਦਾ ਹੈ ਧਰਨਾ

ਹਰਿਆਣਾ ਦੇ ਕਰਨਾਲ (Karnal Kisan Protest ) ਵਿਚ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਦੇਰ ਰਾਤ ਸਮਝੌਤਾ ਹੋ ਗਿਆ ਹੈ। ਇਸ ਤੋਂ ਬਾਅਦ ਹੁਣ ਦੋਵੇਂ ਪੱਖ ਪ੍ਰੈੱਸ ਕਾਨਫਰੰਸ ਕਰ ਰਾਤ ਨੂੰ ਹੋਏ ਸਮਝੌਤੇ ਦੀ ਜਾਣਕਾਰੀ ਦੇ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਦੇਰ ਰਾਤ ਤੱਕ ਚੱਲੀ ਗੱਲਬਾਤ ਵਿਚ ਕਿਸਾਨਾਂ ਦੀਆਂ ਮੰਗਾਂ ਉੱਤੇ ਚਰਚਾ ਹੋਈ।

ਸੂਤਰਾਂ ਅਨੁਸਾਰ ਦੱਸਿਆ ਗਿਆ ਹੈ ਕਿ ਪ੍ਰਸ਼ਾਸਨ ਕਰਨਾਲ ਦੇ ਤਤਕਾਲੀ ਐਸਡੀਐਮ ਜਿਨ੍ਹਾਂ ਨੇ ਕਿਸਾਨਾਂ ਦਾ ਸਿਰ ਫੋੜਨ ਦੀ ਗੱਲ ਕਹੀ ਸੀ, ਉਹਨਾਂ ਖਿਲਾਫ਼ ਕੇਸ ਦਰਜ ਕਰ ਜਾਂਚ ਕਰਨ ਲਈ ਤਿਆਰ ਹੋ ਗਿਆ ਹੈ। ਉਦੋਂ ਤੱਕ ਆਯੁਸ਼ ਸਿਨਹਾ ਛੁੱਟੀ ਉੱਤੇ ਹੀ ਰਹਿਣਗੇ। ਇਸ ਮਾਮਲੇ ਦੀ ਜਾਂਚ ਸੇਵਾ ਮੁਕਤ ਜੱਜ ਕਰ ਸਕਦੇ ਹਨ।

ਉਧਰ ਪ੍ਰਦਰਸ਼ਨ ਦੌਰਾਨ ਹੋਏ ਲਾਠੀਚਾਰਜ (Karnal Kisan Lathicharge) ਵਿਚ ਮਾਰੇ ਗਏ ਕਿਸਾਨ ਦੇ ਬੇਟੇ ਨੂੰ ਡੀਸੀ ਰੇਟ ’ਤੇ ਨੌਕਰੀ ਦੇਣ ਦੀ ਗੱਲ ਤੈਅ ਹੋਈ ਹੈ। ਹਾਲਾਂਕਿ ਮ੍ਰਿਤਕਾਂ ਅਤੇ ਜ਼ਖਮੀਆਂ ਨੂੰ ਮੁਆਵਜ਼ੇ ਦੀ ਰਾਸ਼ੀ ਤੈਅ ਨਹੀਂ ਹੋ ਸਕੀ ਹੈ ਪਰ ਉਹਨਾਂ ਨੂੰ ਮੁਆਵਜ਼ਾ ਜ਼ਰੂਰ ਦਿੱਤਾ ਜਾਵੇਗਾ।

ਕਿਸਾਨਾਂ ਨਾਲ ਚਰਚਾ ਵਿਚ ਡੀਸੀ ਨਿਸ਼ਾਂਤ ਕੁਮਾਰ ਯਾਦਵ ਅਤੇ ਐਸਪੀ ਗੰਗਾਰਾਮ ਪੁਨੀਆ ਵੀ ਸ਼ਾਮਲ ਹੋਏ। ਪ੍ਰਸ਼ਾਸਨ ਦੇ ਸੱਦੇ ’ਤੇ ਗੁਰਨਾਮ ਸਿੰਘ ਚੜੂਨੀ (Gurnam Singh Chaduni) ਦੀ ਅਗਵਾਈ ਵਿਚ ਸੁਰੇਸ਼ ਕੌਥ ਅਤੇ ਰਤਨ ਮਾਨ ਸਮੇਤ 13 ਕਿਸਾਨ ਨੇਤਾ ਗੱਲਬਾਤ ਲਈ ਪਹੁੰਚੇ ਸਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

 

ਹਰਿਆਣਾ ਦੇ ਕਰਨਾਲ (Karnal Kisan Protest ) ਵਿਚ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਦੇਰ ਰਾਤ ਸਮਝੌਤਾ ਹੋ ਗਿਆ ਹੈ। ਇਸ ਤੋਂ ਬਾਅਦ ਹੁਣ ਦੋਵੇਂ ਪੱਖ ਪ੍ਰੈੱਸ ਕਾਨਫਰੰਸ ਕਰ ਰਾਤ ਨੂੰ ਹੋਏ …

Leave a Reply

Your email address will not be published. Required fields are marked *