ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਅਤੇ ਗਾਜੀਪੁਰ ਸਰਹੱਦ ’ਤੇ ਅੰਦੋਲਨ ਦੀ ਅਗਵਾਈ ਕਰ ਰਹੇ ਰਾਕੇਸ਼ ਟਿਕੈਤ ਦੇ ਹੰਝੂ ਕੰਮ ਕਰ ਗਏ, ਉਨ੍ਹਾਂ ਦੀ ਅਪੀਲ ਦੇ ਬਾਅਦ ਕਿਸਾਨਾਂ ਦਾ ਇਕੱਠ ਗਾਜੀਪੁਰ ਸਰਹੱਦ ’ਤੇ ਇਕ ਵਾਰ ਜਮ੍ਹਾ ਹੋ ਗਿਆ।

ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸਰਹੱਦ ’ਤੇ ਭਾਰੀ ਸੁਰੱਖਿਆ ਫੋਰਸ ਤਾਇਨਾਤ ਕਰ ਦਿੱਤੀ ਗਈ। ਇਸ ਦੇ ਨਾਲ ਹੀ ਗਾਜੀਪੁਰ ਸਰਹੱਦ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਇੰਟਰਨੈੱਟ ਸੇਵਾ ਵੀ ਬੰਦ ਕਰ ਦਿੱਤੀ ਗਈ ਹੈ। ਹਾਲਾਂਕਿ ਕਿਸਾਨ ਨੇਤਾ ਸਰਕਾਰ ਨੂੰ ਇੰਟਰਨੈੱਟ ਸੇਵਾ ਬਹਾਲ ਕਰਨ ਦੀ ਮੰਗ ਕਰ ਰਹੇ ਹਨ।

ਦੱਸ ਦੇਈਏ ਕਿ ਕਿਸਾਨ ਆਗੂਆਂ ਵੱਲੋਂ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ 73ਵੀਂ ਬਰਸੀ ਮੌਕੇ ‘ਸਦਭਾਵਨਾ ਦਿਹਾੜਾ’ ਮਨਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਇਕ ਦਿਨ ਦੀ ਭੁੱਖ ਹੜਤਾਲ ਵੀ ਕੀਤੀ ਜਾ ਰਹੀ ਹੈ। ਕਿਸਾਨ ਨੇਤਾਵਾਂ ਨੇ ਸਵੇਰੇ 9ਵੇਂ ਤੋਂ ਸ਼ਾਮ 5 ਵਜੇ ਤੱਕ ਭੁੱਖ ਹੜਤਾਲ ਕਰਨੀ ਹੈ। ਉਨ੍ਹਾਂ ਨੇ ਦੇਸ਼ ਦੇ ਲੋਕਾਂ ਨੂੰ ਕਿਸਾਨਾਂ ਨਾਲ ਜੁੜਨ ਦੀ ਅਪੀਲ ਵੀ ਕੀਤੀ ਹੈ।

ਗਾਜੀਪੁਰ ਸਰਹੱਦ ’ਤੇ ਜੁਟੇ ਕਿਸਾਨ – ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਣ ਦੀ ਮੰਗ ਕਰਦੇ ਹੋਏ ਦਿੱਲੀ-ਮੇਰਠ ਐਕਸਪ੍ਰੈਵੇ ’ਤੇ ਬੈਠੇ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਮੈਂਬਰਾਂ ਦਾ ਸਾਥ ਦੇਣ ਲਈ ਪੱਛਮੀ ਉਤਰ ਪ੍ਰਦੇਸ਼ ਤੋਂ ਕਰੀਬ 1000 ਕਿਸਾਨ ਸ਼ੁੱਕਰਵਾਰ ਨੂੰ ਗਾਜੀਪੁਰ ਸਰਹੱਦ ’ਤੇ ਪੁੱਜੇ। ਉਥੇ ਹੀ ਹਰਿਆਣਾ ਤੋਂ ਕਈ ਕਿਸਾਨਾਂ ਨੇ ਅੰਦੋਲਨ ਵਿਚ ਸ਼ਾਮਲ ਹੋਣ ਲਈ ਦਿੱਲੀ ਨਾਲ ਲੱਗਦੀ ਸਰਹੱਦ ਵੱਲ ਵੱਧਣ ਦਾ ਫ਼ੈਸਲਾ ਕੀਤਾ ਹੈ।

ਬੀ.ਕੇ.ਯੂ. ਨੇਤਾ ਰਾਕੇਸ਼ ਟਿਕੈਤ ਨੇ ਇਸ ਸਬੰਧ ਵਿਚ ਕਿਸਾਨਾਂ ਨੂੰ ਇਕ ਭਾਵੁਕ ਅਪੀਲ ਕੀਤੀ ਸੀ। ਵੀਰਵਾਰ ਦੀ ਰਾਤ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਘੱਟ ਕੇ ਕਰੀਬ 500 ਰਹਿ ਗਈ ਸੀ ਜੋ ਹੁਣ ਲੱਗਭਗ 1000 ਕਿਸਾਨਾਂ ਦੇ ਆਉਣ ਦੇ ਬਾਅਦ ਵੱਧ ਗਈ ਹੈ। ਸਮਰਥਕਾਂ ਨਾਲ ਟਿਕੈਤ ਦਿੱਲੀ-ਮੇਰਠ ਐਕਸਪ੍ਰੈਸਵੇ ’ਤੇ ਪ੍ਰਦਰਸ਼ਨ ਸਥਾਨ ’ਤੇ ਡਟੇ ਹੋਏ ਹਨ, ਜਿਸ ਦੇ ਦੋਵਾਂ ਪਾਸੇ ਬੈਰੀਕੇਡਸ ਲਗਾ ਦਿੱਤੇ ਗਏ ਹਨ। news source: jagbani
The post ਕਿਸਾਨਾਂ ਦੀ ਵਧਦੀ ਭੀੜ ਤੋਂ ਬਾਅਦ ਇਸ ਬਾਰਡਰ ਤੇ ਇੰਟਰਨੈੱਟ ਸੇਵਾ ਕੀਤੀ ਬੰਦ-ਦੇਖੋ ਪੂਰੀ ਖਬਰ appeared first on Sanjhi Sath.
ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਅਤੇ ਗਾਜੀਪੁਰ ਸਰਹੱਦ ’ਤੇ ਅੰਦੋਲਨ ਦੀ ਅਗਵਾਈ ਕਰ ਰਹੇ ਰਾਕੇਸ਼ ਟਿਕੈਤ ਦੇ ਹੰਝੂ ਕੰਮ ਕਰ ਗਏ, ਉਨ੍ਹਾਂ ਦੀ ਅਪੀਲ ਦੇ ਬਾਅਦ ਕਿਸਾਨਾਂ ਦਾ ਇਕੱਠ ਗਾਜੀਪੁਰ …
The post ਕਿਸਾਨਾਂ ਦੀ ਵਧਦੀ ਭੀੜ ਤੋਂ ਬਾਅਦ ਇਸ ਬਾਰਡਰ ਤੇ ਇੰਟਰਨੈੱਟ ਸੇਵਾ ਕੀਤੀ ਬੰਦ-ਦੇਖੋ ਪੂਰੀ ਖਬਰ appeared first on Sanjhi Sath.
Wosm News Punjab Latest News