ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਨੂੰ ਲੈ ਕੇ ਸਿਰਫ਼ ਪੰਜਾਬ ‘ਚ ਹੀ ਨਹੀਂ ਸਗੋਂ ਪੂਰੇ ਦੇਸ਼ ‘ਚ ਇਨ੍ਹਾਂ ਬਿੱਲਾਂ ਨੂੰ ਲੈ ਕੇ ਬਵਾਲ ਮਚਿਆ ਹੋਇਆ ਹੈ। ਪੂਰੇ ਦੇਸ਼ ਦਾ ਕਿਸਾਨ ਇਨ੍ਹਾਂ 3 ਬਿੱਲਾਂ ਤੋਂ ਅਸਤੁੰਸ਼ਟ ਨਜ਼ਰ ਆ ਰਿਹਾ ਹੈ ਅਤੇ ਕਿਸਾਨਾਂ ਵਲੋਂ ਇਨ੍ਹਾਂ ਤਿੰਨਾਂ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਇਨ੍ਹਾਂ ਪਾਸ ਹੋਏ ਬਿੱਲਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਪੰਜਾਬ ਸਰਕਾਰ ਤੇ ਕਾਂਗਰਸ ਖਿਲਾਫ ਘੋਰ ਝੂਠ ਬੋਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰਨ ਦੀ ਸਾਜ਼ਿਸ਼ ਅਧੀਨ ਝੂਠੇ ਦਾਅਵੇ, ਦੋਸ਼ ਤੇ ਧੋਖੇ ਨਾਲ ਭਰਪੂਰ ਜ਼ਬਾਨੀ ਭਰੋਸੇ ਦੇ ਰਹੀ ਹੈ।

ਕੈਪਟਨ ਨੇ ਮੰਤਰੀ ਨੂੰ ਪੰਜਾਬ ਕਾਂਗਰਸ ਦਾ 2017 ਵਾਲਾ ਮੈਨੀਫੈਸਟੋ ਦੁਬਾਰਾ ਪੜ੍ਹਨ ਲਈ ਦੀ ਸਲਾਹ ਦਿੱਤੀ ਹੈ।ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜਿਹੜੇ ਇਹ ਬਿੱਲ ਸਾਡੇ ਤੋਂ ਬਿਨਾਂ ਪੁੱਛੇ ਪਾਸ ਕੀਤੇ ਗਏ ਹਨ ਇਸ ਨਾਲ ਸਾਡੇ ਕਿਸਾਨ ਫਸਣਗੇ ਤੇ ਮਰਨਗੇ। ਕੈਪਟਨ ਨੇ ਕਿਹਾ ਕਿ ਇਹ ਲੜਾਈ ਕਿਸੇ ਵੀ ਸਿਆਸੀ ਪਾਰਟੀ ਕਾਂਗਰਸ, ਅਕਾਲੀ ਦਲ ਜਾਂ ਆਪ ਦੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਇਸ ਵੇਲੇ ਸਾਰਿਆਂ ਨੂੰ ਇਕੱਠੇ ਹੋ ਕੇ ਕਿਸਾਨਾਂ ਦੇ ਨਾਲ ਖੜ੍ਹਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਦੇ ਪਾਸ ਹੋਣ ਕਾਰਨ ਮੰਡੀਬੋਰਡ ਖਤਮ ਹੋ ਗਿਆ ਹੈ ਮੰਡੀਬੋਰਡ ਖਤਮ ਹੋਣ ਦੇ ਨਾਲ ਉਨ੍ਹਾਂ ਕੋਲੋਂ ਜਿਹੜੇ ਪੈਸੇ ਆਉਂਦੇ ਸਨ ਉਹ ਹੁਣ ਕਿੱਥੋਂ ਆਉਣਗੇ, ਜਿਨ੍ਹਾਂ ਨਾਲ ਸੜਕਾਂ, ਲਿੰਕ ਰੋਡ ਤੇ ਮੰਡੀਆਂ ਨੂੰ ਠੀਕ ਕਰਨਾ ਇਹ ਸਭ ਮੰਡੀਬੋਰਡ ਸੰਭਾਲਦੀ ਹੈ। ਇਹ ਸਭ ਖਤਮ ਹੋ ਗਿਆ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ | news source: jagbani
The post ਕਿਸਾਨਾਂ ਦੇ ਹੱਕ ਚ’ ਖੇਤੀ ਬਿੱਲਾਂ ਦਾ ਕੈਪਟਨ ਨੇ ਦੱਸਿਆ ਅਸਲ ਸੱਚ-ਦੇਖੋ ਪੂਰੀ ਖ਼ਬਰ appeared first on Sanjhi Sath.
ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਨੂੰ ਲੈ ਕੇ ਸਿਰਫ਼ ਪੰਜਾਬ ‘ਚ ਹੀ ਨਹੀਂ ਸਗੋਂ ਪੂਰੇ ਦੇਸ਼ ‘ਚ ਇਨ੍ਹਾਂ ਬਿੱਲਾਂ ਨੂੰ ਲੈ ਕੇ ਬਵਾਲ ਮਚਿਆ ਹੋਇਆ ਹੈ। ਪੂਰੇ …
The post ਕਿਸਾਨਾਂ ਦੇ ਹੱਕ ਚ’ ਖੇਤੀ ਬਿੱਲਾਂ ਦਾ ਕੈਪਟਨ ਨੇ ਦੱਸਿਆ ਅਸਲ ਸੱਚ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News