ਮਿਲਕਫੈੱਡ ਨੇ ਕਿਸਾਨਾਂ ਨੂੰ ਰਾਹਤ ਦਿੰਦਿਆਂ ਦੁੱਧ ਦੇ ਭਾਅ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਪਹਿਲੀ ਜੁਲਾਈ ਤੋਂ 20 ਰੁਪਏ ਪ੍ਰਤੀ ਕਿਲੋ ਫੈਟ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਡੇਅਰੀ ਫਾਰਮਰ ਕਾਫੀ ਸਮੇਂ ਤੋਂ ਦੁੱਧ ਦਾ ਭਾਅ ਵਧਾਉਣ ਦੀ ਮੰਗ ਕਰ ਰਹੇ ਸੀ ਕਿਉਂਕਿ ਫੀਡ ਤੇ ਡੀਜ਼ਲ ਦੇ ਰੇਟ ਵਧਣ ਕਰਕੇ ਲਾਗਤ ਵਿੱਚ ਕਾਫੀ ਵਾਧਾ ਹੋ ਗਿਆ ਹੈ।

ਡੇਅਰੀ ਫਾਰਮਰਾਂ ਦੀ ਮੰਗ ਮੰਨਦਿਆਂ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਹਿਲੀ ਜੁਲਾਈ ਤੋਂ ਪੰਜਾਬ ’ਚ ਮਿਲਕਫੈੱਡ ਦੇ ਦੁੱਧ ਦੇ ਖਰੀਦ ਭਾਅ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਰੰਧਾਵਾ ਨੇ ਕਿਹਾ ਕਿ ਕੋਵਿਡ ਦੇ ਔਖੇ ਸਮੇਂ ਕਰਕੇ ਡੇਅਰੀ ਧੰਦੇ ਨੂੰ ਹੁਲਾਰਾ ਦੇਣ ਲਈ ਪਹਿਲੀ ਜੁਲਾਈ ਤੋਂ 20 ਰੁਪਏ ਪ੍ਰਤੀ ਕਿਲੋ ਫੈਟ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ।

ਸਹਿਕਾਰਤਾ ਮੰਤਰੀ ਰੰਧਾਵਾ ਨੇ ਇਹ ਐਲਾਨ ਮੰਗਲਵਾਰ ਨੂੰ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਦੀ ਅਗਵਾਈ ਵਿੱਚ ਮਿਲੇ ਦੁੱਧ ਉਤਪਾਦਕਾਂ ਨਾਲ ਮੀਟਿੰਗ ਦੌਰਾਨ ਕੀਤਾ। ਇਸ ਫ਼ੈਸਲੇ ਨਾਲ 2.5 ਲੱਖ ਦੁੱਧ ਉਤਪਾਦਕਾਂ ਨੂੰ ਲਾਭ ਹੋਵੇਗਾ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮਿਲਕਫੈੱਡ ਨੇ ਕਿਸਾਨਾਂ ਨੂੰ ਰਾਹਤ ਦਿੰਦਿਆਂ ਦੁੱਧ ਦੇ ਭਾਅ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਪਹਿਲੀ ਜੁਲਾਈ ਤੋਂ 20 ਰੁਪਏ ਪ੍ਰਤੀ ਕਿਲੋ ਫੈਟ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਗਿਆ …
Wosm News Punjab Latest News