ਜੇਕਰ ਤੁਸੀਂ ਖੇਤਾਂ ਵਿਚ ਕੰਮ ਕਰਨ ਵਿਚ ਨਿਪੁੰਨ ਹੋ ਤੇ ਤੁਸੀਂ ਕੈਨੇਡਾ ਦੇ ਖੇਤਾਂ ਵਿੱਚ ਕੰਮ ਕਰਨਾ ਚਾਹੁੰਦੇ ਹੋ ਤਾਂ ਅਜਿਹੇ ਲੋਕਾਂ ਵਾਸਤੇ ਕੈਨੇਡਾ ਸਰਕਾਰ ਨੇ ਇਕ ਬਹੁਤ ਵੱਡੀ ਖੁਸ਼ਖਬਰੀ ਦਿੱਤੀ ਹੈ ਕਨੇਡਾ ਦੇ ਇਮੀਗ੍ਰੇਸ਼ਨ ਵਿੱਚ ਇੱਕ ਵੱਡਾ ਧਮਾਕਾ ਹੋਇਆ ਜਦੋਂ ਕੈਨੇਡਾ ਸਰਕਾਰ ਦੇ ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਸਿਨੋ ਨੇ ਕੈਨੇਡਾ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਕਿ 6 ਮਈ 2021 ਤੋਂ ਕੈਨੇਡਾ ਵਿੱਚ ਰਹਿ ਰਹੇ 90,000 ਪ੍ਰਵਾਸੀਆਂ ਨੂੰ ਪੀਆਰ ਦਿੱਤੀ ਜਾਵੇਗੀ ਭਾਵ ਪੱਕਾ ਕਰ ਦਿੱਤਾ ਜਾਵੇਗਾ।

ਇਨ੍ਹਾਂ ਵਿੱਚ ਬਹੁ ਗਿਣਤੀ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਹੈ ਜਿਸ ਵਿੱਚ 40,000 ਵਿਦਿਆਰਥੀਆਂ ਨੂੰ ਪੱਕਾ ਕਰਨ ਦਾ ਟੀਚਾ ਮਿਥਿਆ ਗਿਆ ਹੈ। ਬਾਕੀ ਦੇ 50,000 ਲੋਕ ਉਹ ਹਨ ਜਿਨ੍ਹਾਂ ਕੋਲ ਵਰਕ ਪਰਮਿਟ ਹੈ ਜਾਂ ਉਹ ਆਰਜ਼ੀ ਤੌਰ ‘ਤੇ ਕੈਨੇਡਾ ਵਿੱਚ ਕੰਮ ਕਰ ਰਹੇ ਹਨ। ਇਹਨਾਂ 50000 ਲੋਕਾਂ ਵਿੱਚ ਉਹ ਲੋਕ ਵੀ ਸ਼ਾਮਿਲ ਹਨ ਜੋ ਕੈਨੇਡਾ ਦੇ ਖੇਤਾਂ ਵਿਚ ਕੰਮ ਕਰ ਰਹੇ ਹਨ ਉਹਨਾਂ ਨੂੰ ਖੇਤਾਂ ਵਿਚ ਕੰਮ ਕਰਨ ਦੇ ਲਈ ਹੀ PR ਦਿੱਤੀ ਜਾਵੇਗੀ ਤੇ ਭਵਿੱਖ ਵਿੱਚ ਵੀ ਉਹ ਕੈਨੇਡਾ ਵਿੱਚ ਖੇਤੀ ਕਰ ਸਕਦੇ ਹਨ

ਇਹ ਪ੍ਰੋਗਰਾਮ 6 ਮਈ ਤੋਂ ਸ਼ੁਰੂ ਹੋਣ ਵਾਲਾ ਹੈ ਜਿਸ ਵਿੱਚ ਪਹਿਲਾਂ ਆਓ ਤੇ ਪਹਿਲਾਂ ਪਾਓ ਦੇ ਅਧਾਰ ਤੇ ਹੀ PR ਦਿੱਤੀ ਜਾਵੇਗੀ ਇਸ ਲਈ ਇਸ ਮੌਕੇ ਦਾ ਫਾਇਦਾ ਚੁੱਕਣ ਲਈ ਜਲਦ ਤੋਂ ਜਲਦ ਇਸ ਮੌਕੇ ਦਾ ਫਾਇਦਾ ਉਠਾਓ।PR ਲੈਣ ਲਈ ਲਈ ਜਰੂਰੀ ਸ਼ਰਤਾਂ ਵਿੱਚ ‘ਚ ਸਿਹਤ ਕਰਮਚਾਰੀਆਂ ਵਿੱਚ ਘੱਟੋ-ਘੱਟ ਇੱਕ ਸਾਲ ਦੇ ਕੰਮ ਦਾ ਤਜਰਬਾ ਰੱਖਣ ਵਾਲੇ ਜਾਂ ਹੋਰ ਸੈਕਟਰਾਂ, ਦਰਜਨਾਂ ਹੋਰ ਸੈਕਟਰਾਂ, ਕਰਿਆਨੇ ਦੀ ਦੁਕਾਨ ਦੇ ਕੈਸ਼ੀਅਰਾਂ ਤੇ ਸ਼ੈਲਫ ਸਟੋਕਰਾਂ ਤੋਂ ਲੈ ਕੇ, ਟਰੱਕ ਡਰਾਈਵਰਾਂ ਤੇ ਖੇਤ ਮਜ਼ਦੂਰਾਂ ਦੇ ਨਾਲ-ਨਾਲ ਹੋਰ ਕੰਮ ਕਰਨ ਵਾਲਿਆਂ ਲਈ ਵੀ ਉਦੇਸ਼ਿਤ ਹੈ।

ਇਸ ਦੇ ਨਾਲ ਹੀ ਇਹ ਪ੍ਰੋਗਰਾਮ ਉਨ੍ਹਾਂ ਗ੍ਰੈਜੂਏਟ ਵਿਦਿਆਰਥੀਆਂ ਲਈ ਵੀ ਹੈ ਜਿਨ੍ਹਾਂ ਨੇ ਪਿਛਲੇ ਚਾਰ ਸਾਲਾਂ ਦੇ ਅੰਦਰ ਪੋਸਟ ਸੈਕੰਡਰੀ ਡਿਗਰੀ ਪੂਰੀ ਕੀਤੀ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਸਿਨੋ ਨੇ ਕਿਹਾ ਕਿ ਇਸ ਕਦਮ ਨਾਲ ਕੈਨੇਡਾ ਨੂੰ ਇਸ ਸਾਲ 400,000 ਤੋਂ ਵੱਧ ਪ੍ਰਵਾਸੀਆਂ ਦਾ ਸਵਾਗਤ ਕਰਨ ਦੇ ਆਪਣੇ ਟੀਚੇ ਨੂੰ ਹਾਸਲ ਕਰਨ ਵਿੱਚ ਮਦਦ ਮਿਲੇਗੀ ਜੋ ਪਿਛਲੇ ਸਾਲ ਸਰਹੱਦ ਬੰਦ ਹੋਣ ਕਰਕੇ ਇਮੀਗ੍ਰੇਸ਼ਨ ਵਿੱਚ ਗਿਰਾਵਟ ਦੀ ਪੂਰਤੀ ਕਰੇਗੀ।

ਉਨ੍ਹਾਂ ਕਿਹਾ, “ਇਹ ਨਵੀਆਂ ਨੀਤੀਆਂ ਅਸਥਾਈ ਰੁਤਬੇ ਵਾਲੇ ਲੋਕਾਂ ਨੂੰ ਕੈਨੇਡਾ ਵਿੱਚ ਆਪਣੇ ਭਵਿੱਖ ਦੀ ਯੋਜਨਾ ਬਣਾਉਣ, ਸਾਡੀ ਆਰਥਿਕ ਸੁਧਾਰ ਵਿੱਚ ਅਹਿਮ ਭੂਮਿਕਾ ਨਿਭਾਉਣ ਤੇ ਸਾਡੀ ਬਿਹਤਰੀ ਨੂੰ ਹੋਰ ਵਧੀਆ ਬਣਾਉਣ ਵਿੱਚ ਵੀ ਮਦਦ ਕਰਨਗੀਆਂ।”
ਜੇਕਰ ਤੁਸੀਂ ਖੇਤਾਂ ਵਿਚ ਕੰਮ ਕਰਨ ਵਿਚ ਨਿਪੁੰਨ ਹੋ ਤੇ ਤੁਸੀਂ ਕੈਨੇਡਾ ਦੇ ਖੇਤਾਂ ਵਿੱਚ ਕੰਮ ਕਰਨਾ ਚਾਹੁੰਦੇ ਹੋ ਤਾਂ ਅਜਿਹੇ ਲੋਕਾਂ ਵਾਸਤੇ ਕੈਨੇਡਾ ਸਰਕਾਰ ਨੇ ਇਕ ਬਹੁਤ ਵੱਡੀ ਖੁਸ਼ਖਬਰੀ …
Wosm News Punjab Latest News